ਪੰਜਾਬ ਸਿਵਲ ਸਕੱਤਰੇਤ ਦੇ 217 ਅਧਿਕਾਰੀਆਂ ਅਤੇ ਮੁਲਾਜ਼ਮਾਂ ਨੇ ਕੀਤਾ ਖੂਨਦਾਨ
ਨਬਜ਼-ਏ-ਪੰਜਾਬ, ਚੰਡੀਗੜ੍ਹ, 20 ਮਾਰਚ 2026:
ਪੰਜਾਬ ਸਿਵਲ ਸਕੱਤਰੇਤ-2 ਸੈਕਟਰ-9 ਚੰਡੀਗੜ੍ਹ ਵਿਖੇ ਹਰ ਸਾਲ ਦੀ ਤਰ੍ਹਾਂ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਕੀਤਾ। ਕੈਂਪ ਵਿੱਚ ਕਰੀਬ 217 ਅਧਿਕਾਰੀਆਂ ਅਤੇ ਮੁਲਾਜ਼ਮਾਂ ਨੇ ਆਪਣੀ ਸਵੈ ਇੱਛਾ ਨਾਲ ਖੂਨਦਾਨ ਕੀਤਾ। ਇਸ ਮੌਕੇ ਮੁੱਖ ਸਕੱਤਰ ਨੇ ਪੰਜਾਬ ਸਟੇਟ ਆਈ.ਏ.ਐਸ. ਆਫੀਸਰਜ਼ ਐਸੋਸੀਏਸ਼ਨ, ਪੀ.ਸੀ.ਐਸ. ਆਫੀਸਰਜ਼ ਐਸੋਸੀਏਸ਼ਨ, ਸਕੱਤਰੇਤ ਜੁਆਇੰਟ ਐਕਸ਼ਨ ਕਮੇਟੀ, ਪੰਜਾਬ ਸਿਵਲ ਸਕੱਤਰੇਤ ਸਟਾਫ਼ ਐਸੋਸੀਏਸ਼ਨ ਤੇ ਸਕੱਤਰੇਤ ਦੀਆਂ ਸਾਰੀਆਂ ਮੁਲਾਜ਼ਮ ਜਥੇਬੰਦੀਆਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੂਨਦਾਨ ਮਹਾਂਦਾਨ ਹੈ।
ਅਧਿਕਾਰੀਆਂ ਨੇ ਕਿਹਾ ਕਿ ਸਾਡੇ ਵੱਲੋਂ ਦਾਨ ਵਿੱਚ ਦਿੱਤੀ ਖੂਨ ਦੀ ਇੱਕ ਬੂੰਦ ਨਾਲ ਕਿਸੇ ਲੋੜਵੰਦ ਦੀ ਕੀਮਤੀ ਜਾਨ ਬਚਾਈ ਜਾ ਸਕਦੀ ਹੈ ਅਤੇ ਅਜਿਹਾ ਕਰਨ ਨਾਲ ਆਪਸੀ ਭਾਈਚਾਰਕ ਸਾਂਝ ਵੀ ਮਜਬੂਤ ਹੁੰਦੀ ਹੈ ਕਿਉਂਕਿ ਲੋੜਪੈਣ ’ਤੇ ਵਰਤੇ ਜਾਂਦੇ ਖੂਨ ਵਾਲਾ ਵਿਅਕਤੀ ਇਹ ਵੀ ਨਹੀਂ ਪੁੱਛਦਾ ਕਿ ਉਸ ਨੂੰ ਚੜਾਇਆ ਗਿਆ ਖੂਨ ਕਿਸ ਜਾਤ ਅਤੇ ਮਜ੍ਹਬ ਦੇ ਵਿਅਕਤੀ ਦਾ ਖੂਨ ਸੀ। ਉਨ੍ਹਾਂ ਵੱਧ ਤੋਂ ਵੱਧ ਖੂਨਦਾਨ ਕਰਨ ਦੀ ਅਪੀਲ ਵੀ ਕੀਤੀ। ਇਸ ਦੌਰਾਨ ਪੀ.ਜੀ.ਆਈ. ਚੰਡੀਗੜ੍ਹ ਦੀ ਬਲੱਡ ਬੈਂਕ ਟੀਮ ਨੇ ਖੂਨ ਦੇ ਯੂਨਿਟ ਇਕੱਤਰ ਕੀਤੇ ਅਤੇ ਖੂਨਦਾਨੀਆਂ ਨੂੰ ਵਿਸ਼ੇਸ਼ ਪ੍ਰਸ਼ੰਸ਼ਾ ਪੱਤਰ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਕੈਨਰਾਂ ਬੈਂਕ ਨੇ ਵੀ ਖੂਨਦਾਨ ਕੈਂਪ ਲਈ ਸਹਿਯੋਗ ਦਿੱਤਾ।
ਇਸ ਮੌਕੇ ਪੰਜਾਬ ਸਟੇਟ ਆਈ.ਏ.ਐਸ. ਆਫੀਸਰਜ਼ ਐਸੋਸੀਏਸ਼ਨ ਦੇ ਪ੍ਰੁਧਾਨ ਤੇਜਵੀਰ ਸਿੰਘ, ਜਸਪ੍ਰੀਤ ਤਲਵਾੜ, ਕਮਲ ਕਿਸੋਰ ਯਾਦਵ ਸਕੱਤਰ ਸਕੱਤਰੇਤ ਪ੍ਰਸ਼ਾਸਨ, ਡੀ.ਕੇ.ਤਿਵਾਰੀ, ਗੁਰਕੀਰਤ ਕਿਰਪਾਲ ਸਿੰਘ, ਗੁਰਪ੍ਰੀਤ ਕੌਰ ਸਪਰਾ, ਭਾਵਨਾ ਗਰਗ ਸਾਰੇ ਆਈ.ਏ.ਐਸ., ਤੇਜਦੀਪ ਸਿੰਘ ਸੈਣੀ ਸੰਯੁਕਤ ਸਕੱਤਰ, ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ, ਪਰਮਦੀਪ ਸਿੰਘ ਭਬਾਤ, ਸੁਸ਼ੀਲ ਕੁਮਾਰ ਫੌਜੀ, ਮਲਕੀਤ ਸਿੰਘ ਅੌਜਲਾ, ਅਜੀਤ ਸਿੰਘ, ਬਲਰਾਜ ਸਿੰਘ ਦਾਊਂ, ਪਰਮਜੀਤ ਸਿੰਘ ਸੰਧੂ, ਜਸਪ੍ਰੀਤ ਸਿੰਘ ਰੰਧਾਵਾ, ਸਾਹਿਲ ਸ਼ਰਮਾ, ਭੁਪਿੰਦਰ ਝੱਜ, ਕੁਲਵੰਤ ਸਿੰਘ, ਦਵਿੰਦਰ ਜੁੰਗਨੀ, ਸਿਕੰਦਰ ਸਿੰਘ, ਅਲਕਾ ਸ਼ਰਮਾ, ਸੁਖਦੇਵ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਅਧਿਕਾਰੀ ਅਤੇ ਮੁਲਾਜ਼ਮ ਹਾਜ਼ਰ ਸਨ।