Nabaz-e-punjab.com

ਸਬਜ਼ੀ ਮੰਡੀਆਂ ਵਿੱਚ ਧੜੱਲੇ ਨਾਲ ਹੋ ਰਹੀ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ’ਤੇ ਰੋਕ ਲਗਾਉਣ ਅਧਿਕਾਰੀ: ਵਿਨੀਤ ਵਰਮਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਜੂਨ:
ਵਪਾਰ ਮੰਡਲ ਮੁਹਾਲੀ ਦੇ ਪ੍ਰਧਾਨ ਵਿਨੀਤ ਵਰਮਾ ਨੇ ਕਿਹਾ ਹੈ ਕਿ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਰੋਕਣ ਦੀ ਆੜ ਵਿੱਚ ਸਿਰਫ਼ ਮਾਰਕੀਟਾਂ ਦੇ ਦੁਕਾਨਦਾਰਾਂ ਨੂੰ ਨਿਸ਼ਾਨਾ ਨਾ ਬਣਾਇਆ ਜਾਵੇਗਾ। ਅੱਜ ਇੱਥੇ ਵਿਨੀਤ ਵਰਮਾ ਨੇ ਮੁਹਾਲੀ ਦੇ ਵੱਖ ਵੱਖ ਸੈਕਟਰਾਂ ਅਤੇ ਫੇਜ਼ਾਂ ਵਿੱਚ ਲਗਦੀਆਂ ਹਫ਼ਤਾਵਾਰੀ ਆਪਣੀ ਮੰਡੀਆਂ ਅਤੇ ਸ਼ਹਿਰ ਵਿੱਚ ਥਾਂ-ਥਾਂ ’ਤੇ ਨਾਜਾਇਜ਼ ਕਬਜ਼ੇ ਕਰਕੇ ਲੱਗਦੀਆਂ ਰੇਹੜੀ ਫੜੀ ਵਾਲਿਆਂ ਵੱਲੋਂ ਸ਼ਰ੍ਹੇਆਮ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਕੀਤੀ ਜਾ ਰਹੀ ਹੈ ਪ੍ਰੰਤੂ ਨਗਰ ਨਿਗਮ ਦੇ ਕਰਮਚਾਰੀ ਸਿਰਫ਼ ਮਾਰਕੀਟਾਂ ਵਿੱਚ ਜਾ ਕੇ ਦੁਕਾਨਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਪੱਖਪਾਤੀ ਰਵੱਈਆ ਤਿਆਗ ਕੇ ਸਾਰਿਆਂ ’ਤੇ ਇਕੋ ਕਾਨੂੰਨ ਲਾਗੂ ਕਰਨਾ ਚਾਹੀਦਾ ਹੈ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਵਿਰੁੱਧ ਸ਼ਿਕੰਜਾ ਕੱਸਣ ਦੀ ਬਜਾਏ ਫੈਕਟਰੀਆਂ ਵਿੱਚ ਪਲਾਸਟਿਕ ਦੇ ਲਿਫ਼ਾਫ਼ੇ ਅਤੇ ਥੈਲੇ ਬਣਾਉਣ ’ਤੇ ਸਖ਼ਤੀ ਨਾਲ ਪਾਬੰਦੀ ਲਗਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਲਾਸਟਿਕ ਦੇ ਲਿਫ਼ਾਫ਼ਿਆਂ ਦੇ ਉਤਪਾਦਨ ’ਤੇ ਪਾਬੰਦੀ ਨਹੀਂ ਲੱਗਦੀ ਉਦੋਂ ਤੱਕ ਇਹ ਸਮੱਸਿਆ ਬਣੀ ਰਹੇਗੀ।
ਸ੍ਰੀ ਵਰਮਾ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਪਲਾਸਟਿਕ ਦੇ ਲਿਫ਼ਾਫ਼ਿਆਂ ’ਤੇ ਪਾਬੰਦੀ ਦੇ ਤਹਿਤ ਸ਼ਹਿਰ ਵਿੱਚ ਵੱਖ-ਵੱਖ ਮਾਰਕੀਟਾਂ ਵਿੱਚ ਦੁਕਾਨਾਂ ’ਤੇ ਛਾਪੇਮਾਰੀ ਕਰਕੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਕਰਨ ਵਾਲੇ ਦੁਕਾਨਦਾਰਾਂ ਦੇ ਚਲਾਨ ਕੀਤੇ ਜਾਂਦੇ ਹਨ। ਜਿਸ ਦੇ ਤਹਿਤ 2 ਹਜ਼ਾਰ ਤੋਂ 20 ਹਜ਼ਾਰ ਰੁਪਏ ਤੱਕ ਜੁਰਮਾਨਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਉਹ ਨਗਰ ਨਿਗਮ ਦੀ ਕਾਰਵਾਈ ਦਾ ਵਿਰੋਧ ਨਹੀਂ ਕਰ ਰਹੇ ਹਨ ਸਗੋਂ ਕਾਨੂੰਨ ਅਨੁਸਾਰ ਕਾਰਵਾਈ ਹੋਣੀ ਚਾਹੀਦੀ ਹੈ ਨਾ ਕਿ ਪੱਖਪਾਤੀ ਢੰਗ ਨਾਲ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਬਜ਼ੀ ਮੰਡੀ ਅਤੇ ਰੇਹੜੀਆਂ ਫੜੀਆਂ ਵਾਲੇ ਨਗਰ ਨਿਗਮ ਦੇ ਸਟਾਫ਼ ਨਾਲ ਮਿਲੀ ਭੁਗਤ ਕਰਕੇ ਖੁੱਲ੍ਹੇ ਆਮ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਕਰ ਰਹੇ ਹਨ ਲੇਕਿਨ ਉਨ੍ਹਾਂ ਨੂੰ ਪੁੱਛਣ ਵਾਲਾ ਕੋਈ ਨਹੀਂ ਹੈ ਅਤੇ ਨਾ ਹੀ ਨਗਰ ਨਿਗਮ ਦੇ ਸਟਾਫ਼ ਦੀ ਜਵਾਬਤਲਬੀ ਕੀਤੀ ਜਾਂਦੀ ਹੈ। ਉਨ੍ਹਾਂ ਮੰਗ ਕੀਤੀ ਕਿ ਸਬਜ਼ੀ ਮੰਡੀਆਂ ਅਤੇ ਰੇਹੜੀਆਂ ਫੜੀਆਂ ’ਤੇ ਵੀ ਪਲਾਸਟਿਕ ਦੇ ਲਿਫ਼ਾਫ਼ਿਆਂ ਵਿੱਚ ਸਮਾਨ ਵੇਚਣ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…