Share on Facebook Share on Twitter Share on Google+ Share on Pinterest Share on Linkedin Fuel Pump, Gas Station, Gasoline. Colorful Petrol pump filling nozzles isolated on white background , Gas station in a service in warm sunset. Head fuel vehicle refueling facility in Asia ਤੇਲ ਕੰਪਨੀਆਂ ਨੇ ਪ੍ਰੀਮੀਅਮ ਪੈਟਰੋਲ ਕੀਤਾ ਮਹਿੰਗਾ, ਪੰਜਾਬ ਵਿੱਚ 2 ਰੁਪਏ ਪ੍ਰਤੀ ਲੀਟਰ ਵਾਧਾ ਨਬਜ਼-ਏ-ਪੰਜਾਬ, ਮੁਹਾਲੀ, 20 ਮਾਰਚ: ਅਮਰੀਕਾ ਇਜ਼ਰਾਈਲ ਅਤੇ ਇਰਾਨ ਵਿਚਕਾਰ ਚਲ ਰਹੀ ਜੰਗ ਕਾਰਨ ਗਲੋਬਲ ਤੇਲ ਸਪਲਾਈ ’ਤੇ ਅਸਰ ਪਿਆ ਹੈ, ਜਿਸ ਨਾਲ ਕੀਮਤਾਂ ਵਿੱਚ ਉਛਾਲ ਆਇਆ ਹੈ। ਤੇਲ ਕੰਪਨੀਆਂ ਵੱਲੋਂ ਅੱਜ ਸਪੀਡ ਅਤੇ ਪਾਵਰ ਵਰਗੇ ਪ੍ਰੀਮੀਅਮ ਪੈਟਰੋਲ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਪੰਜਾਬ ਵਿੱਚ ਪ੍ਰੀਮੀਅਮ ਪੈਟਰੋਲ ਦੀ ਕੀਮਤ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਇਜਾਫਾ ਕੀਤਾ ਗਿਆ ਹੈ। ਇਹ ਵਾਧਾ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਵਧ ਰਹੀਆਂ ਕੀਮਤਾਂ ਦੇ ਮੱਦੇਨਜ਼ਰ ਕੀਤਾ ਗਿਆ ਹੈ। ਅੱਜ ਸਵੇਰੇ 6 ਵਜੇ ਤੋਂ ਨਵੇਂ ਰੇਟ ਲਾਗੂ ਹੋ ਗਏ ਹਨ ਅਤੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਇਕਸਾਰ ਤੌਰ ’ਤੇ 2 ਰੁਪਏ ਦਾ ਵਾਧਾ ਕੀਤਾ ਗਿਆ ਹੈ। ਮੁਹਾਲੀ ਵਿੱਚ ਪਹਿਲਾਂ ਪ੍ਰੀਮੀਅਮ ਪੈਟਰੋਲ ਦੀ ਕੀਮਤ 105.12 ਰੁਪਏ ਪ੍ਰਤੀ ਲੀਟਰ ਸੀ, ਜੋ ਹੁਣ ਵਧ ਕੇ 107.13 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਵਾਧੇ ਨਾਲ ਖਾਸ ਕਰਕੇ ਉਨ੍ਹਾਂ ਵਾਹਨ ਮਾਲਕਾਂ ’ਤੇ ਅਸਰ ਪਵੇਗਾ ਜੋ ਉਚ ਗੁਣਵੱਤਾ ਵਾਲਾ ਪ੍ਰੀਮੀਅਮ ਪੈਟਰੋਲ ਵਰਤਦੇ ਹਨ। ਇੱਥੇ ਇਹ ਵੀ ਕਾਬਿਲੇਗੌਰ ਹੈ ਕਿ ਜੇਕਰ ਅੰਤਰਰਾਸ਼ਟਰੀ ਪੱਧਰ ’ਤੇ ਤਣਾਅ ਜਾਰੀ ਰਹਿੰਦਾ ਹੈ ਤਾਂ ਆਉਣ ਵਾਲੇ ਸਮੇਂ ਵਿੱਚ ਤੇਲ ਕੀਮਤਾਂ ਵਿੱਚ ਹੋਰ ਵਾਧਾ ਹੋਣ ਦੀ ਸੰਭਾਵਨਾ ਹੈ। ਨਾਲ ਹੀ ਆਮ ਲੋਕਾਂ ਤੇ ਮਹਿੰਗਾਈ ਦਾ ਬੋਝ ਹੋਰ ਵਧਣ ਦੀ ਸੰਭਾਵਨਾ ਹੈ, ਕਿਉਂਕਿ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਆਵਾਜਾਈ ਅਤੇ ਲੋਜਿਸਟਿਕਸ ਖਰਚੇ ਨੂੰ ਪ੍ਰਭਾਵਿਤ ਕਰਦਾ ਹੈ। ਤੇਲ ਮਹਿੰਗਾ ਹੋਣ ਨਾਲ ਵਪਾਰੀ ਵਰਗ ਤੇ ਵੀ ਇਸਦਾ ਅਸਰ ਪਵੇਗਾ, ਕਿਉੱਕਿ ਸਮਾਨ ਦੀ ਢੁਆਈ ਮਹਿੰਗੀ ਹੋ ਜਾਵੇਗੀ, ਜਿਸ ਦਾ ਸਿੱਧਾ ਅਸਰ ਰੋਜ਼ਾਨਾ ਵਰਤੋਂ ਦੀਆਂ ਵਸਤੂਆਂ ਦੀਆਂ ਕੀਮਤਾਂ ’ਤੇ ਪੈ ਸਕਦਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ