Share on Facebook Share on Twitter Share on Google+ Share on Pinterest Share on Linkedin ਗੁਰਦਾਸਪੁਰ ਵਿੱਚ ਕੁੱਤਿਆਂ ਨੇ ਨੋਚ-ਨੋਚ ਖਾ ਲਿਆ ਬਜ਼ੁਰਗ ਨਬਜ਼-ਏ-ਪੰਜਾਬ ਬਿਊਰੋ, ਨਵੀਂ ਦਿੱਲੀ, 14 ਮਾਰਚ: ਪੰਜਾਬ ਵਿੱਚ ਅਤਿਵਾਦ ਤੋਂ ਬਾਅਦ ਨਸ਼ਿਆਂ ਅਤੇ ਅਵਾਰਾ ਕੁੱਤਿਆਂ ਕਾਰਨ ਸੂਬੇ ਦੇ ਲੋਕ ਕਾਫੀ ਅੌਖੇ ਹਨ। ਨਸ਼ਿਆਂ ਦੇ ਸੌਦਾਗਰਾਂ ਨੂੰ ਨੂੰ ਨੱਥ ਪਾਉਣ ਲਈ ਤਾਂ ਤਤਕਾਲੀ ਅਕਾਲੀ ਭਾਜਪਾ ਅਤੇ ਮੌਜੂਦਾ ਸਮੇਂ ਵਿੱਚ 16 ਮਾਰਚ ਨੂੰ ਬਣਨ ਜਾ ਰਹੀ ਨਵੀਂ ਕਾਂਗਰਸ ਪਾਰਟੀ ਦੀ ਸਰਕਾਰ ਦੇ ਸੰਭਾਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਹਿਲੇ ਝੱਟੇ ਨਸ਼ਿਆਂ ਦੀ ਤਸਕਰੀ ਕਰਨ ਵਾਲਿਆਂ ਨੂੰ ਫੜ ਕੇ ਅੰਦਰ ਤੂਨਣ ਦੇ ਆਦੇਸ਼ ਜਾਰੀ ਗਏ ਹਨ ਪ੍ਰੰਤੂ ਹੁਕਮਰਾਨ ਅਤੇ ਅਧਿਕਾਰੀ ਅਵਾਰਾ ਪਸ਼ੂਆਂ ਦੀ ਸਮੱਸਿਆ ਖਾਸ ਕਰਕੇ ਆਵਾਰਾ ਕੁੱਤਿਆਂ ਦੀ ਸਮੱਸਿਆ ਦੇ ਸਥਾਈ ਹੱਲ ਲਈ ਸੁਹਿਰਦ ਨਹੀਂ ਹਨ ਅਤੇ ਰੋਜ਼ਾਨਾ ਹੀ ਅਵਾਰਾ ਕੁੱਤਿਆਂ ਦੇ ਕੱਟਣ ਦੀਆਂ ਖ਼ਬਰਾਂ ਅਖ਼ਬਾਰਾਂ ਦੀਆਂ ਸੁਰਖ਼ੀਆ ਬਣਦੀ ਜਾ ਰਹੀਆਂ ਹਨ। ਉਧਰ, ਗੁਰਦਾਸਪੁਰ ਦੇ ਪਿੰਡ ਸਲੋਪੁਰ ਦੇ ਰਹਿਣ ਵਾਲੇ ਇਕ 80 ਸਾਲਾ ਬਜ਼ੁਰਗ ਨੂੰ ਅਵਾਰਾ ਕੁੱਤਿਆਂ ਦੇ ਝੁੰਡ ਨੇ ਨੋਚ-ਨੋਚ ਕੇ ਖਾ ਲਿਆ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਗਤ ਸਿੰਘ 11 ਵਜੇ ਦੇ ਕਰੀਬ ਖੇਤਾਂ ਵਿਚ ਕੰਮ ਕਰਨ ਲਈ ਗਿਆ ਸੀ, ਇਸ ਦੌਰਾਨ ਆਵਾਰਾ ਕੁੱਤਿਆਂ ਦੇ ਝੁੰਡ ਨੇ ਜਗਜੀਤ ਸਿੰਘ ਤੇ ਹਮਲਾ ਕਰ ਦਿੱਤਾ ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਆਵਾਰਾ ਕੁੱਤਿਆਂ ਵਲੋੱ ਬੱਚਿਆਂ, ਬਜ਼ੁਰਗਾਂ ਤੇ ਹਮਲਾ ਕਰਨ ਦੇ ਕਈ ਮਾਮਲਾ ਪਹਿਲਾਂ ਵੀ ਸਾਹਮਣੇ ਆ ਚੁੱਕੇ ਹਨ ਪਰ ਪ੍ਰਸ਼ਾਸਨ ਵਲੋੱ ਇਸ ਸਬੰਧੀ ਕੋਈ ਕਾਰਵਾਈ ਨਹੀੱ ਕੀਤੀ ਗਈ ਹੈ। ਇਸ ਤੋੱ ਪਹਿਲਾਂ ਤਰਨਤਾਰਨ ਦੇ ਪਿੰਡ ਵਿੱਚ ਇਕ ਪੰਜ ਸਾਲਾ ਬੱਚੇ ਨੂੰ ਕੁੱਤਿਆਂ ਨੇ ਨੋਚ-ਨੋਚ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ। ਲੋੜ ਹੈ ਪ੍ਰਸ਼ਾਸਨ ਤੇ ਸਰਕਾਰ ਨੂੰ ਇਸ ਗੰਭੀਰ ਸਮੱਸਿਆ ਵੱਲ ਧਿਆਨ ਦੇਣ ਦੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ