ਸੁਖਬੀਰ ਬਾਦਲ ਦੀ ਅਪੀਲ ’ਤੇ ਹੜ੍ਹ ਪੀੜਤਾਂ ਦੀ ਮਦਦ ਲਈ ਸਹਾਇਤਾ ਰਾਸ਼ੀ ਦਾ ਚੈੱਕ ਦਿੱਤਾ

ਨਬਜ਼-ਏ-ਪੰਜਾਬ, ਮੁਹਾਲੀ, 5 ਸਤੰਬਰ:
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਦੀ ਅਪੀਲ ਨੂੰ ਸਵੀਕਾਰ ਕਰਦਿਆਂ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਸਪ੍ਰੀਤ ਸਿੰਘ ਸੋਨੀ ਬੜੀ, ਅਮਰਦੀਪ ਸਿੰਘ ਅਤੇ ਤਲਵਿੰਦਰ ਸਿੰਘ ਜਗੀਰਦਾਰ ਵੱਲੋਂ ਏਕਮ ਗਰੁੱਪ ਦੇ ਸਹਿਯੋਗ ਨਾਲ ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਲਈ 3,15,000 ਰੁਪਏ ਦੀ ਰਾਹਤ ਰਾਸ਼ੀ ਭੇਜੀ ਗਈ ਹੈ। ਉਕਤ ਆਗੂਆਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਰਾਹਤ ਰਾਸ਼ੀ ਦਾ ਚੈੱਕ ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੂੰ ਪਾਰਟੀ ਦਫ਼ਤਰ ਵਿੱਚ ਦਿੱਤਾ ਗਿਆ।
ਇਸ ਮੌਕੇ ਜਸਪ੍ਰੀਤ ਸਿੰਘ ਸੋਨੀ ਬੜੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬੀਆਂ ਦੀ ਇਕਲੌਤੀ ਖ਼ੇਤਰੀ ਸਿਆਸੀ ਪਾਰਟੀ ਹੈ, ਜਿਸ ਨੇ ਪੀੜਤਾਂ ਦੀ ਮਦਦ ਲਈ ਅੱਗੇ ਹੋ ਕੇ ਹੱਥ ਵਧਾਇਆ ਹੈ ਜਦੋਂਕਿ ਹੁਕਮਰਾਨ ਆਮ ਆਦਮੀ ਪਾਰਟੀ ਸਮੇਤ ਬਾਕੀ ਸਿਆਸੀ ਪਾਰਟੀਆਂ ਸਿਰਫ਼ ਪੁਲਾਂ ’ਤੇ ਖੜੇ ਹੋ ਕੇ ਫੋਟੋਆਂ ਖਿਚਵਾਉਣ ਤੱਕ ਹੀ ਸੀਮਤ ਹਨ ਜਦੋਂਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂ ਅਤੇ ਸਰਗਰਮ ਵਰਕਰ ਜ਼ਮੀਨੀ ਪੱਧਰ ’ਤੇ ਹੜ੍ਹ ਪੀੜਤਾਂ ਦੀ ਮਦਦ ਲਈ ਦਿਨ ਰਾਤ ਡਟੇ ਹੋਏ ਹਨ। ਸ੍ਰੀ ਸੋਨੀ ਬੜੀ ਨੇ ਕਿਹਾ ਕਿ ਇਸ ਦੁਖੀ ਦੀ ਘੜੀ ਵਿੱਚ ਉਹ ਆਪਣੇ ਭੈਣ ਭਰਾਵਾਂ ਦਾ ਦੁੱਖ ਤਕਲੀਫ਼ ਸਮਝਦੇ ਹਨ ਅਤੇ ਆਉਂਦੇ ਦਿਨਾਂ ਵਿੱਚ ਵੀ ਲੋੜ ਪੈਣ ’ਤੇ ਇੱਕ ਪਰਿਵਾਰ ਵਾਂਗ ਪੀੜਤਾਂ ਦਾ ਸਾਥ ਦੇਣ ਤੋਂ ਪਿੱਛੇ ਨਹੀਂ ਹਟਣਗੇ। ਉਨ੍ਹਾਂ ਸਮੂਹ ਪੰਜਾਬੀਆਂ ਅਤੇ ਖਾਸ ਕਰਕੇ ਨੌਜਵਾਨ ਵਰਗ ਨੂੰ ਅਪੀਲ ਕੀਤੀ ਕਿ ਉਹ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਉਣ ਅਤੇ ਸ਼੍ਰੋਮਣੀ ਅਕਾਲੀ ਦਲ ਸਹਾਇਤਾ ਮਿਸ਼ਨ ਵਿੱਚ ਆਪੋ ਆਪਣਾ ਬਣਦਾ ਯੋਗਦਾਨ ਪਾਉਣ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਚੋਣਾਂ ਕਰਵਾਉਣ ਦੀ ਮੰਗ

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਚੋਣਾਂ ਕਰਵਾਉਣ ਦੀ ਮੰਗ ਨਬਜ਼-ਏ-ਪੰਜਾਬ, ਚੰਡ…