Share on Facebook Share on Twitter Share on Google+ Share on Pinterest Share on Linkedin ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜ਼ਲੀ ਸਮਾਗਮ ਕਰਵਾਇਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਜੁਲਾਈ: ਜੱਲਿਆਂਵਾਲਾ ਬਾਗ ਦੇ ਖੂਨੀ ਸਾਕੇ ਦਾ ਬਦਲਾ ਲੈ ਕੇ ਆਪਣੀ ਜਾਨ ਦੇ ਦੇਸ਼ ਲਈ ਕੁਰਬਾਨ ਕਰਨ ਵਾਲੇ ਮਹਾਨ ਯੋਧੇ ਸ਼ਹੀਦ ਉਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜ਼ਲੀ ਸਮਾਗਮ ਸ਼ਹੀਦ ਊਧਮ ਸਿੰਘ ਭਵਨ ਫੇਜ਼-3ਏ, ਮੁਹਾਲੀ ਵਿੱਚ ਹੋਇਆ। ਸ਼ਹੀਦ ਊਧਮ ਸਿੰਘ ਭਵਨ ਵਿੱਚ ਸਥਾਪਿਤ ਕੀਤੇ ਗਏ। ਸ਼ਹੀਦ ਦੇ ਬੁੱਤ ਤੋਂ ਪਰਦਾ ਹਟਾਉਣ ਦੀ ਰਸਮ ਨਿਭਾਈ ਗਈ। ਸ਼ਰਧਾਂਜਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਰਾਣਾ ਗੁਰਮੀਤ ਸਿੰਘ ਸੋਢੀ ਮੰਤਰੀ ਖੇਡਾਂ ਅਤੇ ਯੁਵਕ ਸੇਵਾਵਾਂ ਪੰਜਾਬ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਇੱਕ ਮਿਸਾਲ ਹੈ ਜੱਲ੍ਹਿਆਂਵਾਲਾ ਬਾਗ਼ ਦਾ ਬਦਲਾ ਲੈਣ ਲਈ ਉਨ੍ਹਾਂ ਨੇ 21 ਸਾਲ ਦਾ ਲੰਮਾ ਅਰਸਾ ਘਾਲਨਾਵਾਂ ਘਾਲੀਆਂ। ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਦੇ ਜੀਵਨ ਸਬੰਧੀ ਸਮੱਗਰੀ ਪੰਜਾਬ ਦੇ ਸਕੂਲ ਅਤੇ ਕਾਲਜਾਂ ਦੇ ਸਿਲੇਬਸ ਵਿੱਚ ਸ਼ਾਮਲ ਕਰਨ ਲਈ ਉਹ ਮੁੱਖ ਮੰਤਰੀ ਪੰਜਾਬ ਨਾਲ ਗੱਲ ਕਰਨਗੇ। ਉਨ੍ਹਾਂ ਸ਼ਹੀਦ ਊਧਮ ਸਿੰਘ ਭਵਨ ਮੁਹਾਲੀ ਨੂੰ ਚੱਲ ਰਹੇ ਨਿਰਮਾਣ ਕਾਰਜਾਂ ਲਈ ਪੰਜ ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ। ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸ਼ਹੀਦ ਊਧਮ ਸਿੰਘ ਦੇ ਨਾਮ ਤੇ ਭਵਨ ਸਥਾਪਤ ਕਰਕੇ ਅਤੇ ਹੋਰ ਭਲਾਈ ਸਕੀਮਾਂ ਚਲਾਕੇ ਪ੍ਰਬੰਧਕਾਂ ਨੇ ਸਲਾਹੁਣਯੋਗ ਕਦਮ ਕੀਤਾ ਹੈ । ਉਨ੍ਹਾਂ ਕਿਹਾ ਕਿ ਇਸ ਪਾਵਨ ਦੀ ਜ਼ਮੀਨ ਦੀ ਅਲਾਟਮੈਂਟ ਸਬੰਧੀ ਪਤਾ ਚੱਲਿਆ ਹੈ ਕਿ ਟਰੱਸਟ ਵੱਲੋਂ ਮਜਬੂਰਨ ਜ਼ਿਆਦਾ ਰਕਮ ਜਮਾਂ ਕਰਵਾਉਣੀ ਪਈ ਸੀ । ਉਸ ਰਾਸ਼ੀ ਨੂੰ ਰੀਫੰਡ ਕਰਵਾਉਣ ਲਈ ਉਹ ਟਰੱਸਟ ਦੇ ਮੈਂਬਰਾਂ ਨੂੰ ਨਾਲ ਲੈ ਕੇ ਮੁੱਖ ਮੰਤਰੀ ਪੰਜਾਬ ਤੱਕ ਪਹੁੰਚ ਕਰਨਗੇ। ਉਨ੍ਹਾਂ ਚੱਲ ਰਹੇ ਨਿਰਮਾਣ ਕਾਰਜ ਕਾਰਜ ਲਈ ਆਪਣੇ ਅਖ਼ਤਿਆਰੀ ਫੰਡ ਵਿੱਚੋਂ ਤਿੰਨ ਲੱਖ ਰੁਪਏ ਦੇਣ ਦਾ ਐਲਾਨ। ਚੇਅਰਮੈਨ ਪੰਜਾਬ ਮੰਡੀ ਬੋਰਡ ਸਵਾਰ ਲਾਲ ਸਿੰਘ ਨੇ ਆਪਣੇ ਸੰਬੋਧਨ ਵਿਚ ਜਿੱਥੇ ਸ਼ਹੀਦ ਊਧਮ ਸਿੰਘ ਵੱਲੋਂ ਖੂਨੀ ਸਾਕੇ ਦੇ ਦੋਸ਼ੀ ਨੂੰ ਮਾਰ ਮੁਕਾਉਣ ਦੇ ਇਤਿਹਾਸ ਸਬੰਧੀ ਹਾਜ਼ਰ ਸਰੋਤਿਆਂ ਨੂੰ ਜਾਣੂ ਕਰਵਾਇਆ ਉਥੇ ਇਸ ਚੈਰੀਟੇਬਲ ਟਰੱਸਟ ਨੂੰ ਇੱਕ ਲੱਖ ਰੁਪਏ ਦੀ ਰਾਸ਼ੀ ਆਪਣੇ ਨਿੱਜੀ ਖਾਤੇ ਵਿੱਚੋਂ ਭੇਂਟ ਕੀਤੀ। ਇਸ ਮੌਕੇ ਸਾਬਕਾ ਮੰਤਰੀ ਹੰਸ ਰਾਜ ਜੋਸਨ, ਸਾਬਕਾ ਚੇਅਰਮੈਨ ਹੰਸ ਰਾਜ ਬੱਟੀ, ਗੁਰਭੇਜ ਸਿੰਘ ਟਿੱਬੀ, ਜਸਪਾਲ ਹਾਂਡਾ, ਚੌਧਰੀ ਦੌਲਤ ਰਾਮ ਕੰਬੋਜ, ਸ਼ਿੰਦਰਪਾਲ ਸਿੰਘ ਬੌਬੀ ਕੰਬੋਜ, ਇਕਬਾਲ ਚੰਦ, ਪਾਲਾ ਬੱਟੀ, ਪ੍ਰੋ. ਸੀ ਪੀ ਕੰਬੋਜ, ਖੁਸ਼ਵੰਤ ਰਾਏ ਗੀਗਾ, ਭੀਮ ਕੰਬੋਜ, ਬਲਦੇਵ ਸਿੰਘ ਖਿੰਡਾ, ਵੇਦ ਪ੍ਰਕਾਸ਼, ਸਾਬਕਾ ਚੇਅਰਮੈਨ ਚੰਦਰ ਪ੍ਰਕਾਸ਼ ਕੰਬੋਜ, ਭੁਪਿੰਦਰ ਸਿੰਘ ਥਿੰਦ, ਜੋਗਿੰਦਰ ਪਾਲ ਭਾਟਾ, ਕੇਵਲ ਕੰਬੋਜ, ਰਾਜ ਬਖ਼ਸ਼ ਕੰਬੋਜ, ਸਵਾਲ ਕੰਬੋਜ਼ ਪਿੰਡੀ ਬਲਦੇਵ ਰਾਜ ਨੰਬਰਦਾਰ, ਬਲਕਾਰ ਸਿੰਘ ਕੰਬੋਜ, ਹਰਪ੍ਰੀਤ ਰੋਜ਼ੀ ਜੋਸਨ, ਬਲਦੇਵ ਰਾਜ ਥਿੰਦ, ਹਰਮੀਤ ਕੰਬੋਜ ਪੰਮਾ, ਦੌਲਤ ਰਾਮ ਪਟਵਾਰੀ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ