Nabaz-e-punjab.com

ਡੇਰਾਬੱਸੀ ਹਸਪਤਾਲ ਵਿੱਚ ਕਰੋਨਾ ਪੀੜਤ ਮੁਜ਼ਫ਼ਰਨਗਰ ਦੇ ਬਜ਼ੁਰਗ ਦੀ ਮੌਤ

ਵਿਕਰਮ ਜੀਤ
ਨਬਜ਼-ਏ-ਪੰਜਾਬ ਬਿਊਰੋ, ਡੇਰਾਬੱਸੀ, 24 ਜੂਨ:
ਇੱਥੋਂ ਦੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਜੇਰੇ ਇਲਾਜ ਕਰੋਨਾਵਾਇਰਸ ਤੋਂ ਪੀੜਤ ਮਰੀਜ਼ (67 ਸਾਲਾ ਵਿਅਕਤੀ) ਦੀ ਮੌਤ ਹੋ ਗਈ। ਡੇਰਾਬੱਸੀ ਵਿੱਚ ਕਰੋਨਾ ਨਾਲ ਇਹ ਪਹਿਲੀ ਮੌਤ ਹੈ। ਉਂਜ ਇਸ ਤੋਂ ਪਹਿਲਾਂ ਜ਼ੀਰਕਪੁਰ ਵਿੱਚ ਇਕ ਵਿਅਕਤੀ ਦੀ ਮੌਤ ਹੋ ਚੁੱਕੀ ਹੈ। ਮਰੀਜ਼ ਦੀ ਮੌਤ ਤੋਂ ਬਾਅਦ ਉਸ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ। ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਡੇਰਾਬੱਸੀ ਦੇ ਨੋਡਲ ਅਫ਼ਸਰ ਡਾ. ਐਚ ਐਸ ਚੀਮਾ ਨੇ ਦੱਸਿਆ ਕਿ 21 ਜੂਨ ਨੂੰ ਕਰੋਨਾ ਤੋਂ ਪੀੜਤ ਇਕ 67 ਸਾਲਾਂ ਦੇ ਮਰੀਜ਼ ਨੂੰ ਉੱਤਰ ਪ੍ਰਦੇਸ਼ ਦੇ ਮੁਜ਼ਫ਼ਰਨਗਰ ਤੋਂ ਇੱਥੇ ਉਕਤ ਪ੍ਰਾਈਵੇਟ ਹਸਪਤਾਲ ਵਿੱਚ ਰੈਫਰ ਕੀਤਾ ਗਿਆ ਸੀ। ਜਿਸ ਦੀ ਲੰਘੀ ਰਾਤ ਇਲਾਜ਼ ਦੌਰਾਨ ਮੌਤ ਹੋ ਗਈ ਹੈ। ਡਾਕਟਰ ਚੀਮਾ ਨੇ ਦੱਸਿਆ ਕਿ ਮ੍ਰਿਤਕ ਮੂਲ ਰੂਪ ਤੋਂ ਮੁਜ਼ਫ਼ਰਨਗਰ ਦਾ ਹੀ ਰਹਿਣ ਵਾਲਾ ਹੈ। ਜਿਸ ਦਾ ਡੇਰਾਬੱਸੀ ਨਾਲ ਕੋਈ ਲਿੰਕ ਨਹੀਂ ਹੈ।

Load More Related Articles
Load More By Nabaz-e-Punjab
Load More In Health / Hospitals

Check Also

98-year-old Woman Gets Cashless Cancer Treatment Under Mukh Mantri Sehat Yojna

98-year-old Woman Gets Cashless Cancer Treatment Under Mukh Mantri Sehat Yojna Nabaz-e-Pun…