ਨਿਯੁਕਤੀ ਪੱਤਰ ਦੇਣ ਲਈ ਪੰਜਾਬ ਸਰਕਾਰ ਨੂੰ ਹਫ਼ਤੇ ਦਾ ਅਲਟੀਮੇਟਮ, ਸੰਘਰਸ਼ ਦੀ ਚਿਤਾਵਨੀ

ਸਿੱਖਿਆ ਪ੍ਰੋਵਾਈਡਰ ਯੂਨੀਅਨ ਦੀ ਮੁਹਾਲੀ ਵਿੱਚ ਹੋਈ ਮੀਟਿੰਗ ’ਚ ਲਿਆ ਫ਼ੈਸਲਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਜੂਨ:
ਸਿੱਖਿਆ ਪ੍ਰੋਵਾਈਡਰ ਯੂਨੀਅਨ ਪੰਜਾਬ ਨੇ ਸੂਬਾ ਸਰਕਾਰ ਨੂੰ ਨਿਯੁਕਤੀ ਪੱਤਰ ਦੇਣ ਲਈ ਇੱਕ ਹਫ਼ਤੇ ਦਾ ਅਲਟੀਮੇਟਮ ਦਿੰਦੇ ਹੋਏ ਆਉਣ ਵਾਲੇ ਦਿਨਾਂ ਵਿੱਚ ਮੁੜ ਤੋਂ ਲੜੀਵਾਰ ਸੰਘਰਸ਼ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਜਥੇਬੰਦੀ ਦੀ ਅੱਜ ਮੁਹਾਲੀ ਵਿਖੇ ਸੂਬਾ ਪ੍ਰਧਾਨ ਅਜਮੇਰ ਸਿੰਘ ਅੌਲਖ ਦੀ ਪ੍ਰਧਾਨਗੀ ਹੇਠ ਹੋਈ ਅਹਿਮ ਮੀਟਿੰਗ ਵਿੱਚ ਲਿਆ ਗਿਆ। ਮੀਟਿੰਗ ਵਿੱਚ ਸੂਬਾ ਕਮੇਟੀ ਮੈਂਬਰ ਜ਼ਿਲ੍ਹਾ ਤੇ ਬਲਾਕ ਪ੍ਰਧਾਨਾਂ ਸਮੇਤ ਸੀਨੀਅਰ ਆਗੂ ਸ਼ਾਮਲ ਹੋਏ।
ਮੀਟਿੰਗ ਦੇ ਵੇਰਵੇ ਜਾਰੀ ਕਰਦਿਆਂ ਪ੍ਰੈਸ ਸਕੱਤਰ ਜੁਝਾਰ ਸਿੰਘ ਨੇ ਦੱਸਿਆ ਕਿ ਸਿੱਖਿਆ ਮੁਲਾਜ਼ਮਾਂ ਅਤੇ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਲਈ ਕੀਤੀ ਜਾ ਰਹੀ ਬੇਲੋੜੀ ਦੇਰੀ ’ਤੇ ਚਿੰਤਾ ਪ੍ਰਗਟ ਕਰਦਿਆਂ ਸ਼ਾਇਦ ਇਨਸਾਫ਼ ਲਈ ਉਨ੍ਹਾਂ ਨੂੰ ਦੁਬਾਰਾ ਸੜਕਾਂ ’ਤੇ ਆਉਣਾ ਪਵੇਗਾ। ਇਸ ਸਬੰਧੀ ਸਮੂਹ ਆਗੂਆਂ ਨੂੰ ਆਪੋ-ਆਪਣੇ ਕਾਡਰ ਨਾਲ ਜ਼ਿਲ੍ਹਾਵਾਰ ਮੀਟਿੰਗਾਂ ਕਰਕੇ 14 ਜੂਨ ਤੱਕ ਸੂਬਾ ਪੱਧਰੀ ਐਕਸ਼ਨ ਦੀ ਤਿਆਰੀ ਕਰਨ ਲਈ ਕਿਹਾ ਗਿਆ ਹੈ। ਸੂਬਾ ਆਗੂ ਸਰਕਾਰ ਪੱਧਰ ’ਤੇ ਰਾਬਤਾ ਕਰਕੇ ਨਿਯੁਕਤੀ ਪੱਤਰਾਂ ਸਬੰਧੀ ਸਿੱਖਿਆ ਵਿਭਾਗ ਦੀ ਕਾਰਵਾਈ ਦਾ ਸੱਚ ਜਨਤਾ ਦੇ ਸਾਹਮਣੇ ਲਿਆਉਣਗੇ ਅਤੇ ਸਾਥੀਆਂ ਨਾਲ ਸਾਂਝੀ ਕਰਕੇ ਅਗਲੇ ਸੰਘਰਸ਼ ਦੀ ਰਣਨੀਤੀ ਤਿਆਰ ਕਰਨਗੇ।
ਇਸ ਮੌਕੇ ਨਵਦੀਪ ਸਿੰਘ ਬਰਾੜ, ਸੁਖਵੀਰ ਸਿੰਘ ਫਤਿਹਗੜ੍ਹ ਸਾਹਿਬ, ਸੰਦੀਪ ਸਿੰਘ, ਜਸਬੀਰ ਸਿੰਘ ਫਿਰੋਜ਼ਪੁਰ, ਕੁਲਦੀਪ ਸਿੰਘ, ਪਰਮਿੰਦਰ ਕੌਰ, ਕੁਲਦੀਪ ਸਿੰਘ ਕਪੂਰਥਲਾ, ਪੁਸ਼ਪਿੰਦਰ ਕੌਰ, ਹਰਦੀਪ ਕੌਰ ਲੁਧਿਆਣਾ, ਮਿਰਜ਼ਾ ਸਿੰਘ, ਜਗਤਾਰ ਸਿੰਘ, ਰਾਜਬੀਰ ਸਿੰਘ ਤਰਨਤਾਰਨ, ਹਰਵਿੰਦਰ ਸਿੰਘ ਸੰਗਰੂਰ, ਅਨੁਭਵ ਗੁਪਤਾ, ਹਰਦੀਪ ਸਿੰਘ, ਮਨਿੰਦਰ ਰਾਣਾ, ਲਖਵਿੰਦਰ ਰੂਪਨਗਰ, ਸ਼ਮਸ਼ੇਰ ਸਿੰਘ ਅੰਮ੍ਰਿਤਸਰ, ਮਨੀਸ਼ ਕੁਮਾਰ, ਸ਼ਾਮ ਲਾਲ ਪਠਾਨਕੋਟ, ਮਨੀਸ਼ਾ ਰਾਣੀ, ਗੁਰਪ੍ਰੀਤ ਕੌਰ ਮੁਹਾਲੀ, ਵਿਜੇ ਕੁਮਾਰੀ, ਕਿਰਨਦੀਪ ਕੌਰ ਸਮੇਤ ਹੋਰ ਸਾਥੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮਾਤਾ ਸਾਹਿਬ ਕੌਰ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਨੇ ਨਰਸਿੰਗ ਹਫ਼ਤਾ ਮਨਾਇਆ

ਮਾਤਾ ਸਾਹਿਬ ਕੌਰ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਨੇ ਨਰਸਿੰਗ ਹਫ਼ਤਾ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 13 ਮਈ…