ਅਪਰੇਸ਼ਨ ਸਿੰਧੂਰ: ਭਾਜਪਾ ਨੇ ਸ਼ਹਿਰ ਵਿੱਚ ਵਿਸ਼ਾਲ ਤਿਰੰਗਾ ਯਾਤਰਾ ਕੱਢੀ

ਨਬਜ਼-ਏ-ਪੰਜਾਬ, ਮੁਹਾਲੀ, 19 ਮਈ:
ਜੰਮੂ-ਕਸ਼ਮੀਰ ਦੇ ਇਲਾਕੇ ਪਹਿਲਗਾਮ ਵਿੱਚ ਪਿਛਲੇ ਦਿਨੀਂ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੈਦਾ ਹੋਏ ਹਾਲਾਤਾਂ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਦੀ ਹਰੀ ਝੰਡੀ ਮਗਰੋਂ ਭਾਰਤੀ ਫੌਜ ਨੇ ਅਪਰੇਸ਼ਨ ਸਿੰਧੂਰ ਤਹਿਤ ਕੀਤੀ ਸ਼ਲਾਘਾਯੋਗ ਕਾਰਵਾਈ ਅਤੇ ਭਾਰਤੀ ਸੈਨਾ ਦਾ ਹੌਸਲਾ ਵਧਾਉਣ ਲਈ ਭਾਜਪਾ ਵਰਕਰਾਂ ਨੇ ਭਾਜਪਾ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਸੰਜੀਵ ਵਸ਼ਿਸ਼ਟ ਦੀ ਅਗਵਾਈ ਹੇਠ ਸ਼ਹਿਰ ਵਿੱਚ ਵਿਸ਼ਾਲ ਤਿਰੰਗਾ ਯਾਤਰਾ ਕੱਢੀ ਗਈ। ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਭਾਜਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ।
ਭਾਜਪਾ ਦੇ ਮੀਡੀਆ ਇੰਚਾਰਜ ਚੰਦਰ ਸ਼ੇਖਰ ਸ਼ਰਮਾ ਨੇ ਦੱਸਿਆ ਕਿ ਇਹ ਤਿਰੰਗਾ ਯਾਤਰਾ ਸ਼ਾਮ ਨੂੰ ਇੱਥੋਂ ਦੇ ਫੇਜ਼-3\5 ਦੇ ਟਰੈਫ਼ਿਕ ਲਾਈਟ ਪੁਆਇੰਟ ਤੋਂ ਸ਼ੁਰੂ ਹੋਈ ਅਤੇ ਫੇਜ਼-7 ਦੀਆਂ ਮੁੱਖ ਟਰੈਫ਼ਿਕ ਲਾਈਟ ਚੌਕ ’ਤੇ ਪਹੁੰਚ ਕੇ ਸਮਾਪਤ ਹੋਈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਆਪਣੇ ਦੇ ਹੱਥਾਂ ਵਿੱਚ ਤਿਰੰਗਾ ਝੰਡਾ ਫੜਿਆ ਹੋਇਆ ਸੀ ਅਤੇ ਉਨ੍ਹਾਂ ਨੇ ਭਾਰਤੀ ਫੌਜ ਜ਼ਿੰਦਾਬਾਦ ਦੇ ਨਾਅਰੇ ਲਾਏ। ਭਾਜਪਾ ਵਰਕਰਾਂ ਨੇ ਪਾਕਿਸਤਾਨ ਵਿਰੁੱਧ ਵੀ ਕਾਫ਼ੀ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਭਾਜਪਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ, ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ, ਰਾਜ ਸਭਾ ਦੇ ਮੈਂਬਰ ਸਤਨਾਮ ਸਿੰਘ ਸੰਧੂ, ਮੰਡਲ ਪ੍ਰਧਾਨ ਰਮਨ ਸ਼ੈਲੀ, ਜਸਮਿੰਦਰ ਸਿੰਘ, ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਮਿਲੀ ਗਰਗ, ਅਭਿਸ਼ੇਕ ਸ਼ਰਮਾ, ਵਿਜੈ ਗੋਇਲ, ਸੰਜੀਵ ਜੋਸ਼ੀ, ਯੂਥ ਪ੍ਰਧਾਨ ਤਾਹਿਲ ਸ਼ਰਮਾ ਨੇ ਵੀ ਸ਼ਮੂਲੀਅਤ ਕੀਤੀ। ਇਨ੍ਹਾਂ ਸਾਰੇ ਆਗੂਆਂ ਨੇ ਕੇਂਦਰ ਸਰਕਾਰ ਦੇ ਦਲੇਰਾਨਾ ਫ਼ੈਸਲੇ ਅਤੇ ਭਾਰਤੀ ਫੌਜ ਦੀ ਸ਼ਲਾਘਾ ਕੀਤੀ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…