ਅਪਰੇਸ਼ਨ ਸਿੰਧੂਰ: ਭਾਰਤੀ ਫੌਜ ਦੀ ਬਹਾਦਰੀ ’ਤੇ ਪੂਰੇ ਦੇਸ਼ ਨੂੰ ਮਾਣ: ਬੀਬੀ ਰਾਮੂਵਾਲੀਆ

ਨਬਜ਼-ਏ-ਪੰਜਾਬ, ਮੁਹਾਲੀ, 8 ਮਈ:
ਭਾਜਪਾ ਦੀ ਕੇਂਦਰੀ ਕਮੇਟੀ ਦੀ ਮੈਂਬਰ ਅਮਨਜੋਤ ਕੌਰ ਰਾਮੂਵਾਲੀਆ ਨੇ ਭਾਰਤ-ਪਾਕਿਸਤਾਨ ਤਣਾਅ ਦੇ ਮੁੱਦੇ ’ਤੇ ਟਿੱਪਣੀ ਕਰਦਿਆਂ ਕਿਹਾ ਕਿ ‘ਅਪਰੇਸ਼ਨ ਸਿੰਧੂਰ’ ਤਹਿਤ ਭਾਰਤੀ ਫੌਜ ਦੀ ਕਾਰਵਾਈ ਬੇਹੱਦ ਸ਼ਲਾਘਾਯੋਗ ਹੈ ਅਤੇ ਪੂਰੇ ਦੇਸ਼ ਨੂੰ ਭਾਰਤੀ ਸੈਨਾ ਦੀ ਬਹਾਦਰੀ ’ਤੇ ਬਹੁਤ ਮਾਣ ਹੈ। ਅੱਜ ਇੱਥੇ ਬੀਬੀ ਰਾਮੂਵਾਲੀਆ ਨੇ ਕਿਹਾ ਕਿ ਭਾਰਤੀ ਫੌਜ ਨੇ 6-7 ਮਈ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨ ਅਤੇ ਮਕਬੂਜ਼ਾ ਕਸ਼ਮੀਰ (ਪੀਓਕੇ) ਵਿੱਚ ਸਥਿਤ 9 ਅੱਤਵਾਦੀ ਟਿਕਾਣਿਆਂ ਨੂੰ ਇੱਕ ਸਫਲ ਹਵਾਈ ਹਮਲੇ ਰਾਹੀਂ ਨੇਸਤੇ-ਨਾਬੂਤ ਕਰ ਦਿੱਤਾ।
ਭਾਜਪਾ ਆਗੂ ਨੇ ਕਿਹਾ ਕਿ ਭਾਰਤੀ ਫੌਜ ਦੀ ਇਸ ਦਲੇਰਾਨਾ ਕਾਰਵਾਈ ’ਤੇ ਪੂਰਾ ਦੇਸ਼ ਫ਼ਖ਼ਰ ਕਰ ਰਿਹਾ ਹੈ ਅਤੇ ਸਿਆਸੀ ਵਿਰੋਧੀ ਪਾਰਟੀ ਦੇ ਆਗੂ ਵੀ ਕੇਂਦਰ ਸਰਕਾਰ ਅਤੇ ਫੌਜ ਦੀ ਸਿਫ਼ਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤੀ ਫੌਜ ਨੇ ਜਿਸ ਸਿਆਣਪ, ਸਟੀਕ ਰਣਨੀਤੀ ਅਤੇ ਹਿੰਮਤ ਨਾਲ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਹੈ, ਉਹ ਹਰੇਕ ਭਾਰਤੀ ਲਈ ਮਾਣ ਵਾਲੀ ਗੱਲ ਹੈ। ਪੂਰਾ ਦੇਸ਼ ਸਰਕਾਰ ਅਤੇ ਫੌਜ ਦੇ ਨਾਲ ਦ੍ਰਿੜਤਾ ਨਾਲ ਖੜ੍ਹਾ ਹੈ।
ਬੀਬੀ ਰਾਮੂਵਾਲੀਆ ਨੇ ਕਿਹਾ ਕਿ ਪੰਜਾਬ ਨੇ ਹਮੇਸ਼ਾ ਦੇਸ਼ ਦੀ ਏਕਤਾ ਅਤੇ ਅਖੰਡਤਾ ਵਿੱਚ ਮੋਹਰੀ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਸੂਬਾ ਪਾਕਿਸਤਾਨ ਦੀ ਸਰਹੱਦ ਨਾਲ ਲੱਗਦਾ ਹੈ, ਇਸ ਲਈ ਸਾਨੂੰ ਵਧੇਰੇ ਸੁਚੇਤ ਅਤੇ ਜਾਗਰੂਕ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਪਰੇਸ਼ਨ ਸਿੰਧੂਰ ਤੋਂ ਡਰਿਆ ਹੋਇਆ ਦੁਸ਼ਮਣ ਦੇਸ਼ ਕਿਸੇ ਵੀ ਤਰ੍ਹਾਂ ਦੀ ਨਾਪਾਕ ਸਾਜ਼ਿਸ਼ ਰਚ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕੇ ਉਹ ਬਿਨਾਂ ਕਿਸੇ ਡਰ ਭੈਅ ਤੋਂ ਆਪਣਾ ਜੀਵਨ ਬੀਤਤ ਕਰਨ ਅਤੇ ਪਹਿਲਾਂ ਵਾਂਗ ਰੋਜ਼ਮੱਰਾ ਦੇ ਕੰਮ ਨਿਰੰਤਰ ਜਾਰੀ ਰੱਖਣ, ਕਿਉਂਕਿ ਦੇਸ਼ ਦੀ ਵਾਗਡੋਰ ਬਹੁਤ ਮਜ਼ਬੂਤ ਹੱਥਾਂ ਵਿੱਚ ਹੈ ਅਤੇ ਪ੍ਰਧਾਨ ਮੰਤਰੀ ਦੇਸ਼ ਦੀ ਆਨ ਸ਼ਾਨ ਨੂੰ ਕੋਈ ਆਂਚ ਨਹੀਂ ਆਉਣ ਦੇਣਗੇ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…