ਸ਼ਾਮ 7 ਤੋਂ ਸਵੇਰੇ 9 ਵਜੇ ਤੱਕ ਕੰਬਾਈਨਾਂ ਨਾਲ ਕਣਕ ਕੱਟਣ ’ਤੇ ਰੋਕ ਲਗਾਉਣ ਦੇ ਹੁਕਮ

ਨਬਜ਼-ਏ-ਪੰਜਾਬ, ਮੁਹਾਲੀ, 29 ਮਾਰਚ:
ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਆਸ਼ਿਕਾ ਜੈਨ ਨੇ ਕਣਕ ਦੀ ਕਟਾਈ ਦੇ ਸੀਜ਼ਨ ਦੇ ਮੱਦੇਨਜ਼ਰ ਕੱਚਾ ਅਤੇ ਹਰਾ ਦਾਣਾ ਕੱਟਣ ’ਤੇ ਰੋਕ ਲਗਾਉਣ ਲਈ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਸ਼ਾਮ 7 ਵਜੇ ਤੋਂ ਲੈ ਕੇ ਅਗਲੇ ਦਿਨ ਸਵੇਰੇ 9 ਵਜੇ ਤੱਕ ਕੰਬਾਈਨਾਂ ਨਾਲ ਕਣਕ ਦੀ ਫ਼ਸਲ ਦੀ ਕੱਟਣ ’ਤੇ ਮੁਕੰਮਲ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਫੌਜਦਾਰੀ ਜ਼ਾਬਤਾ ਸੰਘਤਾ 1973 (2 ਆਫ਼ 1974) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਨੇ ਉਕਤ ਆਦੇਸ਼ਾਂ ਦੇ ਨਾਲ-ਨਾਲ ਮੁਹਾਲੀ ਜ਼ਿਲ੍ਹੇ ਵਿੱਚ ਕਣਕ ਦੀ ਕਟਾਈ ਤੋਂ ਬਾਅਦ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਵੀ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਸਿਵਲ ਰਿੱਟ ਪਟੀਸ਼ਨ ਨੰਬਰ 10138/06 ਕੈਪਟਨ ਸਰਬਜੀਤ ਸਿੰਘ ਬਨਾਮ ਪੰਜਾਬ ਸਰਕਾਰ ਨੂੰ ਮੁੱਖ ਰੱਖਦਿਆਂ ਇਨ੍ਹਾਂ ਹੁਕਮਾਂ ਦੀ ਪਾਲਣਾ ਹਿੱਤ ਬਣਾਈ ਕਮੇਟੀ ਦੀ ਸਿਫ਼ਾਰਸ਼ ਨੂੰ ਲਾਗੂ ਕਰਨ ਲਈ ਵੀ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਪਾਬੰਦੀ ਲਗਾਈ ਜਾਣੀ ਬਣਦੀ ਹੈ। ਇਸ ਦੇ ਨਾਲ ਹੀ ਕੰਬਾਈਨ ਹਾਰਵੈਸਟਰਾਂ ਵਾਸਤੇ ਇਹ ਲਾਜ਼ਮੀ ਹੋਵੇਗਾ ਕਿ ਉੁਹ ਸੁਪਰ ਐੱਸਐਮਐੱਸ ਤੋਂ ਬਿਨਾਂ ਕੰਬਾਈਨਾਂ ਨਾ ਚਲਾਉਣ। ਇਹ ਹੁਕਮ ਪਹਿਲੀ ਅਪਰੈਲ ਤੋਂ 30 ਮਈ 2024 ਤੱਕ ਤੁਰੰਤ ਪ੍ਰਭਾਵ ਨਾਲ ਲਾਗੂ ਰਹਿਣਗੇ।

Load More Related Articles
Load More By Nabaz-e-Punjab
Load More In General News

Check Also

ਡੀਜ਼ਲ ਦੀ ਬੋਤਲ ਲੈ ਕੇ ਪਾਣੀ ਦੀ ਟੈਂਕੀ ’ਤੇ ਚੜੇ ਸਾਬਕਾ ਸਰਪੰਚ ਹੇਠਾਂ ਲਾਹਿਆ, ਕਾਰਵਾਈ ਦਾ ਭਰੋਸਾ

ਡੀਜ਼ਲ ਦੀ ਬੋਤਲ ਲੈ ਕੇ ਪਾਣੀ ਦੀ ਟੈਂਕੀ ’ਤੇ ਚੜੇ ਸਾਬਕਾ ਸਰਪੰਚ ਹੇਠਾਂ ਲਾਹਿਆ, ਕਾਰਵਾਈ ਦਾ ਭਰੋਸਾ ਨਾਜਾਇਜ਼ ਕ…