ਸੀਜੀਸੀ ਝੰਜੇੜੀ ਕੈਂਪਸ ਵੱਲੋਂ ਫਰੀਡਮ ਰਾਈਡ-2024 ਦਾ ਆਯੋਜਨ

ਨਬਜ਼-ਏ-ਪੰਜਾਬ, ਮੁਹਾਲੀ, 17 ਅਗਸਤ:
ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਝੰਜੇੜੀ ਕੈਂਪਸ ਵਿਖੇ ਸੁਤੰਤਰਤਾ ਦਿਵਸ ਦੇ ਮੌਕੇ ’ਤੇ ਫਰੀਡਮ ਰਾਈਡ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਲੁਧਿਆਣਾ, ਅੰਮ੍ਰਿਤਸਰ, ਪਠਾਨਕੋਟ, ਜਲੰਧਰ, ਅੰਬਾਲਾ ਸਮੇਤ ਹੋਰਨਾਂ ਖੇਤਰਾਂ ਤੋਂ ਆਏ ਬਾਈਕ ਸਵਾਰਾਂ ਨੇ ਭਾਗ ਲਿਆ। ਨਾਗਰਿਕਾਂ ਨੂੰ ਸੁਤੰਤਰਤਾ ਦੀ ਮਹੱਤਤਾ, ਸਿੱਖਿਆ ਦੀ ਸ਼ਕਤੀ ਦੇ ਫ਼ਾਇਦੇ ਅਤੇ ਸ਼ਕਤੀਕਰਨ ਦੀ ਭਾਵਨਾ ਲਈ ਪ੍ਰੇਰਿਤ ਕਰਨ ਲਈ ਕਰਵਾਈ ਗਈ ਇਹ ਰਾਈਡ ਮੁਹਾਲੀ ਤੋਂ ਸ਼ੁਰੂ ਹੋ ਕੇ ਝੰਜੇੜੀ ਕੈਂਪਸ ਵਿੱਚ ਪਹੁੰਚ ਕੇ ਸਮਾਪਤ ਹੋਈ।
ਇਸ ਮੌਕੇ ਸਾਬਕਾ ਫ਼ੌਜ ਕਮਾਂਡਰ ਲੈਫਟਨੈਂਟ ਜਨਰਲ ਕਮਲਜੀਤ ਸਿੰਘ (ਜੋ ਮੁੱਖ ਮੰਤਰੀ ਦੇ ਸਲਾਹਕਾਰ ਅਤੇ ਸੂਬਾ ਸੂਚਨਾ ਕਮਿਸ਼ਨਰ ਵੀ ਹਨ) ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਅਦਾਕਾਰ ਬੰਨੀਦਰ ਬੰਨੀ ਵੱਲੋਂ ਸਮਾਗਮ ਦੌਰਾਨ ਦੇਸ਼ ਭਗਤੀ ਦਾ ਸੁਨੇਹਾ ਦਿੱਤਾ ਗਿਆ। ਇਸ ਮੌਕੇ ਐਨਸੀਸੀ ਕੈਡਟਾਂ ਵੱਲੋਂ ਸ਼ਾਨਦਾਰ ਪਰੇਡ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਝੰਜੇੜੀ ਕੈਂਪਸ ਦੇ ਮੈਨੇਜਿੰਗ ਡਾਇਰੈਕਟਰ ਅਰਸ਼ ਧਾਲੀਵਾਲ ਨੇ ਕਿਹਾ ਕਿ ਫਰੀਡਮ ਰਾਈਡ 2024 ਸਿਰਫ਼ ਇੱਕ ਸਮਾਗਮ ਨਹੀਂ ਹੈ, ਬਲਕਿ ਇਹ ਸਾਡੇ ਸੁਤੰਤਰਤਾ ਦੇ ਚੋਣ ਦੇ ਹੱਕ ਅਤੇ ਸਿੱਖਿਆ ਦੇ ਅਧਿਕਾਰ ਲਈ ਵਚਨਬੱਧਤਾ ਦੀ ਪੁਸ਼ਟੀ ਹੈ। ਜੀਸੀਜੀ ਗਰੁੱਪ ਦੇ ਪ੍ਰਧਾਨ ਰਛਪਾਲ ਸਿੰਘ ਧਾਲੀਵਾਲ ਨੇ ਕਿਹਾ ਕਿ ਸਾਨੂੰ ਸਭ ਨੂੰ ਉਨ੍ਹਾਂ ਦੇਸ਼ ਭਗਤਾਂ ਦੇ ਦਿਖਾਏ ਰਸਤੇ ਤੇ ਚੱਲਣਾ ਚਾਹੀਦਾ ਹੈ। ਜਿਨ੍ਹਾਂ ਨੇ ਆਪਣੇ ਦੇਸ਼ ਅਤੇ ਉਸ ਦੇ ਸਵੈਮਾਨ ਲਈ ਆਪਣੀ ਜਾਨ ਗਵਾਉਣ ਲਈ ਇੱਕ ਪਲ ਵੀ ਨਹੀਂ ਸੋਚਿਆ। ਸਮਾਗਮ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਕੀਤੀ ਗਈ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…