Share on Facebook Share on Twitter Share on Google+ Share on Pinterest Share on Linkedin ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 22 ਫਰਵਰੀ: ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ 24 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਉਤਸਵ ਬੜੀ ਧੂਮਧਾਮ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਅੱਜ ਵੱਖ-ਵੱਖ ਗੁਰੂਘਰਾਂ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਜਿਨ੍ਹਾਂ ਦੇ ਭੋਗ 24 ਫਰਵਰੀ ਨੂੰ ਸਵੇਰੇ 10 ਵਜੇ ਪਾਏ ਜਾਣਗੇ। ਉਪਰੰਤ ਸਾਰਾ ਦਿਨ ਸ਼ਬਦ ਕੀਰਤਨ ਹੋਵੇਗਾ। ਇਸੇ ਦੌਰਾਨ ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਫੇਜ਼-7 ਵੱਲੋਂ ਸ਼ਹਿਰ ਵਿੱਚ ਨਗਰ ਕੀਰਤਨ ਸਜਾਇਆ ਗਿਆ। ਅਰਦਾਸ ਉਪਰੰਤ ਸ੍ਰੀ ਗੁਰੂ ਰਵਿਦਾਸ ਭਵਨ ਫੇਜ਼-7 ਤੋਂ ਨਗਰ ਕੀਰਤਨ ਸ਼ੁਰੂ ਹੋਇਆ। ਫੇਜ਼-7 ਦੀ ਮਾਰਕੀਟ, ਫੇਜ਼-3ਬੀ-2, ਫੇਜ਼-4, ਫੇਜ਼-5, ਫੇਜ਼-1, ਫੇਜ਼-22, ਅਤੇ ਫੇਜ਼-3ਬੀ-1 ਤੋਂ ਹੁੰਦਾ ਹੋਇਆ ਵਾਪਸ ਸ੍ਰੀ ਗੁਰੂ ਰਵਿਦਾਸ ਭਵਨ ਵਿਖੇ ਪਹੁੰਚ ਕੇ ਸਮਾਪਤ ਹੋਇਆ। ਰਸਤੇ ਵਿੱਚ ਥਾਂ-ਥਾਂ ’ਤੇ ਸ਼ਰਧਾਲੂਆਂ ਅਤੇ ਸ਼ਹਿਰ ਦੀ ਸੰਗਤ ਅਤੇ ਮਾਰਕੀਟ ਐਸੋਸੀਏਸ਼ਨਾਂ ਵੱਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ