ਝੋਨੇ ਦਾ ਸੀਜ਼ਨ: ਮੁਹਾਲੀ ਜ਼ਿਲ੍ਹੇ ਵਿੱਚ 15 ਖਰੀਦ ਕੇਂਦਰ ਬਣਾਏ: ਡੀਸੀ ਕੋਮਲ ਮਿੱਤਲ

ਡੀਸੀ ਕੋਮਲ ਮਿੱਤਲ ਵੱਲੋਂ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਦੀ ਅਪੀਲ

ਨਬਜ਼-ਏ-ਪੰਜਾਬ, ਮੁਹਾਲੀ, 11 ਸਤੰਬਰ:
ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਝੋਨੇ ਦੇ ਆਉਂਦੇ ਖਰੀਦ ਸੀਜ਼ਨ 2025 ਦੇ ਮੱਦੇਨਜ਼ਰ ਕਿਸਾਨਾਂ ਅਤੇ ਆੜਤੀਆਂ ਨੂੰ ਅਪੀਲ ਜਾਰੀ ਕੀਤੀ ਹੈ ਕਿ ਉਹ ਸਿਰਫ਼ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਫਸਲ ਦੀ ਬੋਲੀ ਸਮੇਂ ਸਿਰ ਹੋ ਸਕੇ ਅਤੇ ਕਿਸਾਨਾਂ ਨੂੰ ਬਿਨਾਂ ਕਿਸੇ ਦੇਰੀ ਦੇ ਆਪਣੇ ਅਨਾਜ ਦੀ ਭੁਗਤਾਨ ਰਕਮ ਪ੍ਰਾਪਤ ਹੋ ਸਕੇ। ਉਨ੍ਹਾਂ ਦੱਸਿਆ ਕਿ ਇਸ ਸਾਲ ਜੀਰੀ ਦਾ ਖਰੀਦ ਸੀਜ਼ਨ 16 ਸਤੰਬਰ 2025 ਤੋਂ ਸ਼ੁਰੂ ਹੋ ਰਿਹਾ ਹੈ ਅਤੇ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਵਿੱਚ ਕੁੱਲ 15 ਖਰੀਦ ਕੇਂਦਰ ਮੰਡੀ ਬੋਰਡ ਵੱਲੋਂ ਨੋਟੀਫਾਈ ਕੀਤੇ ਗਏ ਹਨ। ਜ਼ਿਲ੍ਹੇ ਵਿੱਚ ਅੰਦਾਜ਼ਨ 2.01 ਲੱਖ ਮੀਟਰਿਕ ਟਨ ਝੋਨਾ ਸਮੂਹ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੇ ਜਾਣ ਦੀ ਸੰਭਾਵਨਾ ਹੈ।
ਡੀਸੀ ਕੋਮਲ ਮਿੱਤਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਸਪਸ਼ਟ ਦਿਸ਼ਾ-ਨਿਰਦੇਸ਼ ਹਨ ਕਿ ਕਿਸਾਨਾਂ ਦਾ ਹਰ ਇਕ ਦਾਣਾ ਖਰੀਦਿਆ ਜਾਵੇਗਾ। ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ। ਉਨ੍ਹਾਂ ਨੇ ਕਿਸਾਨਾਂ/ਜ਼ਿਮੀਦਾਰਾਂ ਨੂੰ ਅਪੀਲ ਕੀਤੀ ਕਿ ਉਹ ਸਿਰਫ਼ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ, ਤਾਂ ਜੋ ਫਸਲ ਦੀ ਬੋਲੀ ਸਮੇਂ ਸਿਰ ਲੱਗ ਸਕੇ ਅਤੇ ਕਿਸਾਨਾਂ ਨੂੰ ਬਿਨਾਂ ਕਿਸੇ ਦੇਰੀ ਦੇ ਆਪਣੇ ਅਨਾਜ ਦੀ ਭੁਗਤਾਨ ਰਕਮ ਪ੍ਰਾਪਤ ਹੋ ਸਕੇ।
ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਆੜਤੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਆੜ੍ਹਤ ’ਤੇ ਆਉਣ ਵਾਲੇ ਹਰ ਕਿਸਾਨ ਨੂੰ ਇਸ ਬਾਰੇ ਜਾਣੂ ਕਰਵਾਉਣ ਅਤੇ ਯਕੀਨੀ ਬਣਾਉਣ ਕਿ ਮੰਡੀ ਵਿੱਚ ਸਿਰਫ਼ ਸੁੱਕਾ ਝੋਨਾ ਹੀ ਪਹੁੰਚੇ। ਡੀਸੀ ਕੋਮਲ ਮਿੱਤਲ ਨੇ ਵਚਨਬੱਧਤਾ ਜਤਾਈ ਕਿ ਕਿਸਾਨ, ਆੜਤੀ ਅਤੇ ਖਰੀਦ ਏਜੰਸੀਆਂ ਦੇ ਸਹਿਯੋਗ ਨਾਲ ਝੋਨੇ ਦਾ ਇਹ ਖਰੀਦ ਸੀਜ਼ਨ ਸੁਚਾਰੂ ਢੰਗ ਨਾਲ ਅਤੇ ਪਾਰਦਰਸ਼ੀ ਤਰੀਕੇ ਨਾਲ ਚਲਾਇਆ ਜਾਵੇਗਾ।

Load More Related Articles
Load More By Nabaz-e-Punjab
Load More In Government

Check Also

Punjab Cabinet approves world-class ‘Sri Guru Teg Bahadur University’ at Anandpur Sahib

Punjab Cabinet approves world-class ‘Sri Guru Teg Bahadur University’ at Anandpur Sahib Da…