Share on Facebook Share on Twitter Share on Google+ Share on Pinterest Share on Linkedin ਸੜਕਾਂ ’ਤੇ ਰੁਲਣ ਵਾਲੇ ਨਾਗਰਿਕਾਂ ਦੇ ਮੁੱਦੇ ’ਤੇ ਪਡਿਆਲਾ ਨੇ ਕੀਤੀ ਡੀਸੀ ਤੇ ਐਸਐਸਪੀ ਨਾਲ ਮੁਲਾਕਾਤ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 2 ਮਈ ‘ਪ੍ਰਭ ਆਸਰਾ’ ਸੰਸਥਾ ਦੇ ਮੁਖ ਪ੍ਰਬੰਧਕ ਭਾਈ ਸ਼ਮਸ਼ੇਰ ਸਿੰਘ ਪਡਿਆਲਾ ਨੇ ਸੜਕਾਂ ਤੇ ਰੁੱਲ ਰਹੇ ਮਾਨਸਿਕ ਰੋਗਾਂ ਤੋਂ ਪੀੜਤ ਨਾਗਰਿਕਾਂ ਦੀ ਸੰਭਾਲ ਲਈ ਡਿਪਟੀ ਕਮਿਸ਼ਨਰ ਮੁਹਾਲੀ ਅਤੇ ਐਸ.ਐਸ.ਪੀ ਮੁਹਾਲੀ ਨਾਲ ਮੁਲਾਕਾਤ ਕਰਦਿਆਂ ਇਨ੍ਹਾਂ ਨਾਗਰਿਕਾਂ ਦੀ ਸੰਭਾਲ ਲਈ ਸਬੰਧਿਤ ਮਹਿਕਮਿਆਂ ਨੂੰ ਜਾਗਰੂਕ ਕਰਨ ਦੀ ਅਪੀਲ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਮੁਹਾਲੀ ਗੁਰਪ੍ਰੀਤ ਕੌਰ ਸਪਰਾ ਅਤੇ ਐਸ.ਐਸ.ਪੀ ਕੁਲਦੀਪ ਸਿੰਘ ਚਾਹਲ ਨਾਲ ਗਲਬਾਤ ਕਰਦਿਆਂ ਕਿਹਾ ਕਿ ਸੜਕਾਂ ਤੇ ਰੁਲਣ ਵਾਲੇ ਮਾਨਸਿਕ ਤੌਰ ਤੇ ਪ੍ਰੇਸ਼ਾਨ ਬਜ਼ੁਰਗ, ਨੌਜੁਆਨ ਲੜਕੀਆਂ, ਬੱਚਿਆਂ ਅਤੇ ਅੌਰਤਾਂ ਦੀ ਸੰਭਾਲ ਲਈ ਬਣਾਏ ਕਾਨੂੰਨ ਅਨੁਸਾਰ ਪੁਲਿਸ ਪ੍ਰਸ਼ਾਸਨ, ਸਿਹਤ ਵਿਭਾਗ ਅਤੇ ਹੋਰ ਸਬੰਧਿਤ ਮਹਿਕਮਿਆਂ ਦੇ ਅਧਿਕਾਰੀਆਂ ਨੂੰ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਬੰਧਿਤ ਮਹਿਕਮਿਆਂ, ਰੈਡ ਕਰਾਸ ਅਤੇ ‘ਪ੍ਰਭ ਆਸਰਾ’ ਵਰਗੀਆਂ ਸਮਾਜ ਸੇਵੀ ਸੰਸਥਾਵਾਂ ਨਾਲ ਇੱਕ ਸਾਂਝੀ ਮੀਟਿੰਗ ਬੁਲਾਈ ਜਾਵੇ ਤਾਂ ਜੋ ਵਿਚਾਰ ਵਟਾਂਦਰਾ ਕਰਕੇ ਸਾਂਝੇ ਯਤਨਾਂ ਨਾਲ ਇਨ੍ਹਾਂ ਨਾਗਰਿਕਾਂ ਨੂੰ ਮੌਕੇ ਤੇ ਸੰਭਾਲਿਆਂ ਜਾ ਸਕੇ। ਇਸ ਦੌਰਾਨ ਭਾਈ ਪਡਿਆਲਾ ਨੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨਾਲ ਗਲਬਾਤ ਕਰਦਿਆਂ ਕਿਹਾ ਕਿ ਕਾਨੂੰਨ ਅਨੁਸਾਰ ਜਿਸ ਤਰ੍ਹਾਂ ਪੁਲਿਸ, ਸਿਵਲ, ਸਿਹਤ ਅਤੇ ਜੁਡੀਸ਼ੀਅਲ ਕੋਲ ਅਥਾਰਟੀ ਹੈ ਪਰ ਮੌਕੇ ਤੇ ਸਹਿਯੋਗ ਦੀ ਘਾਟ ਹੋਣ ਕਾਰਨ ਸਮਾਜ ਸੇਵੀ ਸੰਸਥਾਵਾਂ ਜਾਂ ਮੱਦਦ ਕਰਨ ਵਾਲੇ ਲੋਕਾਂ ਨੂੰ ਅਜਿਹੇ ਨਾਗਰਿਕਾਂ ਨੂੰ ਸਿੱਧੇ ਤੌਰ ’ਤੇ ਚੁੱਕਣ ਅਤੇ ਸੇਵਾ ਸੰਭਾਲ ਵਿੱਚ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਜਿਥੇ ਪੁਲੀਸ ਅਤੇ ਲੋਕਾਂ ਨੂੰ ਆਪਸੀ ਤਾਲਮੇਲ ਵਿਚ ਕਮੀ ਆਉਣ ਕਾਰਨ ਕਈ ਤਰ੍ਹਾਂ ਦੀਆਂ ਦਿੱਕਤਾਂ ਆਉਂਦੀਆਂ ਹਨ। ਜਿਸ ਦੇ ਹੱਲ ਲਈ ਪ੍ਰਸ਼ਾਸਨ ਨੂੰ ਪੁਖਤਾ ਪ੍ਰਬੰਧ ਕਰਨੇ ਚਾਹੀਦੇ ਹਨ ਤਾਂ ਜੋ ਆਉਣ ਵਾਲੇ ਸਮੇਂ ਵਿਚ ਇਨ੍ਹਾਂ ਨਾਗਰਿਕਾਂ ਦੀ ਸੰਭਾਲ ਪ੍ਰਤੀ ਆ ਰਹੀਆਂ ਸਮਸਿਆਵਾਂ ਦਾ ਹੱਲ ਹੋ ਸਕੇ। ਇਸ ਦੌਰਾਨ ਐਸ.ਐਸ.ਪੀ ਕੁਲਦੀਪ ਸਿੰਘ ਚਾਹਲ ਨੇ ਪੁਲੀਸ ਵੱਲੋਂ ਹਰ ਸੰਭਵ ਮੱਦਦ ਕਰਨ ਦਾ ਭਰੋਸਾ ਦਿੱਤਾ ਅਤੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੇ ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਆਉਣ ਵਾਲੇ ਸਮੇਂ ਵਿੱਚ ਸਬੰਧਤ ਵਿਭਾਗਾਂ ਨਾਲ ਵਿਚਾਰ ਵਟਾਂਦਰਾ ਕਰਨ ਦਾ ਭਰੋਸਾ ਦਿੱਤਾ ਤਾਂ ਜੋ ਇਨ੍ਹਾਂ ਨਾਗਰਿਕਾਂ ਨੂੰ ਸੰਭਾਲਣ ਲਈ ਲੋੜੀਂਦਾ ਪ੍ਰਬੰਧ ਹੋ ਸਕੇ ਸਕੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ