Share on Facebook Share on Twitter Share on Google+ Share on Pinterest Share on Linkedin ਪੱਕਾ ਮੋਰਚਾ: ਕੌਮੀ ਇਨਸਾਫ਼ ਮੋਰਚਾ ਵੱਲੋਂ ਖਾਲਸਾ ਚੇਤਨਾ ਮਾਰਚ ਕੱਢਣ ਦਾ ਐਲਾਨ ਨਬਜ਼-ਏ-ਪੰਜਾਬ, ਮੁਹਾਲੀ, 22 ਸਤੰਬਰ: ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਸਮੇਤ ਹੋਰ ਸਿੱਖ ਮਸਲਿਆਂ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਅਤੇ ਪੰਥਕ ਕਮੇਟੀ ਸਮੇਤ ਹੋਰ ਸਿੱਖ ਜਥੇਬੰਦੀਆਂ ਦਾ ਪਿਛਲੇ 9 ਮਹੀਨਿਆਂ ਤੋਂ ਪੱਕਾ ਮੋਰਚਾ ਜਾਰੀ ਹੈ। ਕੌਮੀ ਇਨਸਾਫ਼ ਮੋਰਚਾ ਦੇ ਕਨਵੀਨਰ ਪਾਲ ਸਿੰਘ ਫਰਾਂਸ, ਐਡਵੋਕੇਟ ਅਮਰ ਸਿੰਘ ਚਾਹਲ, ਦਿਲਸ਼ੇਰ ਸਿੰਘ ਜੰਡਿਆਲਾ, ਭਾਈ ਜਸਵਿੰਦਰ ਸਿੰਘ ਅਤੇ ਨਿਹੰਗ ਸਿੰਘਾਂ ਨੇ ਪੱਤਰਕਾਰ ਸੰਮੇਲਨ ਦੌਰਾਨ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਸਿੱਖ ਮਸਲਿਆਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ 27 ਸਤੰਬਰ ਨੂੰ ਸਵੇਰੇ 8 ਵਜੇ ਸ੍ਰੀ ਅਨੰਦਪੁਰ ਸਾਹਿਬ ਤੋਂ ਕਿਊ.ਆਈ.ਐਮ ਸਾਈਟ ਤੱਕ ‘ਖਾਲਸਾ ਚੇਤਨਾ ਮਾਰਚ’ ਕੱਢਿਆ ਜਾਵੇਗਾ। ਉਨ੍ਹਾਂ ਇਨਸਾਫ਼ ਪਸੰਦ ਲੋਕਾਂ ਨੂੰ ਮਾਰਚ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਪਾਲ ਸਿੰਘ ਫਰਾਂਸ ਨੇ ਕਿਹਾ ਕਿ ਸਿੱਖ ਕੈਦੀ ਸ਼ਮਸ਼ੇਰ ਸਿੰਘ ਦੀ ਜ਼ਮਾਨਤ ’ਤੇ ਰਿਹਾਈ ਨਾਲ ਮੋਰਚਾ ਸਾਰਥਕ ਸਾਬਤ ਹੋਇਆ ਹੈ। ਅਮਰ ਸਿੰਘ ਚਾਹਲ ਨੇ ਦੱਸਿਆ ਕਿ ਕਿਊ.ਆਈ.ਐਮ ਦੇ ਐਡਵੋਕੇਟ ਦੇ ਲਗਾਤਾਰ ਯਤਨਾਂ ਸਦਕਾ ਜਗਤਾਰ ਸਿੰਘ ਹਵਾਰਾ ਖ਼ਿਲਾਫ਼ ਚੰਡੀਗੜ੍ਹ ਵਿੱਚ ਲੰਬਿਤ ਪਏ ਕੇਸਾਂ ਨੂੰ ਅਦਾਲਤ ਵਿੱਚ ਲਿਆ ਗਿਆ ਹੈ। ਰਾਜਾ ਰਾਜ ਸਿੰਘ ਨੇ ਬਹਿਬਲ ਕਲਾਂ ਗੋਲੀਕਾਂਡ ਅਤੇ ਬੇਅਦਬੀ ਦੇ ਸਾਰੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ