nabaz-e-punjab.com

ਪੰਚਾਇਤ ਚੋਣਾਂ: ਸਰਪੰਚੀ ਲਈ 15 ਅਤੇ ਪੰਚੀ ਲਈ 16 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ

ਨਬਜ਼-ਏ-ਪੰਜਾਬ, ਮੁਹਾਲੀ, 30 ਸਤੰਬਰ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਪੰਚਾਇਤ ਚੋਣਾਂ ਨੂੰ ਲੈ ਕੇ ਪਿੰਡਾਂ ਵਿੱਚ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖ ਗਿਆ ਹੈ ਅਤੇ ਪਿਆਕੜਾਂ ਨੂੰ ਮੌਜਾਂ ਲੱਗੀਆਂ ਹੋਈਆਂ ਹਨ। ਹਾਲਾਂਕਿ ਇਸ ਵਾਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੰਡਾਂ ਵਿੱਚ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਬਣਾਉਣ ਲਈ ਬਿਨਾਂ ਪਾਰਟੀ ਚੋਣ ਨਿਸ਼ਾਨ ਤੋਂ ਆਜ਼ਾਦ ਪੰਚਾਇਤ ਚੋਣਾਂ ਲੜੀਆਂ ਜਾ ਰਹੀਆਂ ਹਨ ਪ੍ਰੰਤੂ ਇਸ ਸਭ ਦੇ ਬਾਵਜੂਦ ਸਿਆਸੀ ਪਾਰਟੀਆਂ ਦੇ ਆਗੂਆਂ ਦੀ ਸਿੱਧੀ ਦਖ਼ਲਅੰਦਾਜ਼ੀ ਭਾਰੂ ਹੈ।
ਗਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਲਈ ਨਾਮਜ਼ਦਗੀਆਂ ਦੇ ਦੂਜੇ ਦਿਨ ਸੋਮਵਾਰ ਨੂੰ ਮੁਹਾਲੀ ਜ਼ਿਲ੍ਹੇ ਵਿੱਚ ਕੁੱਲ 31 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ 15 ਉਮੀਦਵਾਰਾਂ ਨੇ ਸਰਪੰਚੀ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ ਜਦੋਂਕਿ 16 ਉਮੀਦਵਾਰਾਂ ਨੇ ਪੰਚੀ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ। ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਨਾਮਜ਼ਦਗੀਆਂ ਦੀ ਬਲਾਕ-ਵਾਰ ਵੰਡ ਵਿੱਚ ਮੁਹਾਲੀ ਬਲਾਕ ਵਿੱਚ ਸਰਪੰਚ ਲਈ ਇੱਕ ਨਾਮਜ਼ਦਗੀ, ਖਰੜ ਬਲਾਕ ਵਿੱਚ ਸਰਪੰਚਾਂ ਲਈ ਦੋ ਅਤੇ ਪੰਚਾਂ ਲਈ ਸੱਤ ਨਾਮਜ਼ਦਗੀਆਂ ਸ਼ਾਮਲ ਹਨ। ਇੰਜ ਹੀ ਡੇਰਾਬੱਸੀ ਬਲਾਕ ਵਿੱਚ ਸਰਪੰਚਾਂ ਲਈ 9 ਅਤੇ ਪੰਚਾਂ ਲਈ ਚਾਰ ਨਾਮਜ਼ਦਗੀਆਂ ਅਤੇ ਮਾਜਰੀ ਬਲਾਕ ਵਿੱਚ ਸਰਪੰਚਾਂ ਲਈ ਤਿੰਨ ਅਤੇ ਪੰਚਾਂ ਲਈ ਪੰਜ ਨਾਮਜ਼ਦਗੀਆਂ ਦਾਖ਼ਲ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਗਰਾਮ ਪੰਚਾਇਤ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖਰੀ ਮਿਤੀ 4 ਅਕਤੂਬਰ ਹੈ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…