ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸਦ ਕਰਮਚਾਰੀਆਂ ਦਾ ਵਫ਼ਦ ਵਿਧਾਇਕ ਸਿੱਧੂ ਨੂੰ ਮਿਲਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਅਪਰੈਲ:
ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸਦ ਕਰਮਚਾਰੀਆਂ ਦੇ ਵਫ਼ਦ ਨੇ ਪ੍ਰਧਾਨ ਨਿਰਮਲ ਸਿੰਘ ਦੀ ਅਗਵਾਈ ਵਿੱਚ ਵਿਧਾਇਕ ਬਲਬੀਰ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ ਅਤੇ ਇੱਕ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਕਰਮਚਾਰੀਆਂ ਦੀਆਂ ਤਨਖ਼ਾਹਾਂ ਖਜਾਨਾ ਦਫ਼ਤਰਾਂ ਰਾਹੀਂ ਜਾਰੀ ਕੀਤੀਆਂ ਜਾਣ, ਤਨਖਾਹਾਂ ਦੇ ਬਕਾਏ ਤੁਰੰਤ ਦਿੱਤੇ ਜਾਣ। ਸੀਪੀਐਫ ਤੁਰੰਤ ਖਾਤਿਆਂ ਵਿੱਚ ਜਮਾਂ ਕੀਤਾ ਜਾਵੇ, ਹਰ ਮਹੀਨੇ ਤਨਖ਼ਾਹ ਇੱਕ ਤਰੀਕ ਨੂੰ ਦਿੱਤੀ ਜਾਇਆ ਕਰੇ, ਸਾਲ 2004 ਤੋੱ 2012 ਦੌਰਾਨ ਭਰਤੀ ਹੋਏ ਪੰਚਾਇਤ ਸੰਮਤੀ ਅਤੇ ਜਿਲ੍ਹਾ ਪ੍ਰੀਸ਼ਦ ਕਰਮਚਾਰੀਆਂ ਲਈ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਮੁੱਖ ਦਫ਼ਤਰ ਵੱਲੋਂ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸਦਾਂ ਦੀ ਪਿਛਲੇ 5 ਸਾਲਾਂ ਦੀ ਆਮਦਨ ਅਤੇ ਖਰਚ ਸਬੰਧੀ ਭੇਜੇ ਗਏ ਪ੍ਰੋਫਾਰਮੇ ਬੀਡੀਪੀਓ ਤੋਂ ਮੁਕੰਮਲ ਕਰਵਾ ਕੇ ਮੁੱਖ ਦਫ਼ਤਰ ਨੂੰ ਭਿਜਵਾਏ ਜਾਣ ਅਤੇ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸਦ ਕਰਮਚਾਰੀਆਂ ਦੀਆਂ ਤਨਖਾਹਾਂ ਅਤੇ ਸੀਪੀਐਫ ਦੇ ਪੈਸੇ ਦੀ ਦੁਰਵਰਤੋਂ ਅਤੇ ਪੰਚਾਇਤ ਸੰਮਤੀ ਦੇ ਗਬਨ ਦੇ ਮਾਮਲਿਆਂ ਸਬੰਧੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ। ਇਸ ਮੌਕੇ ਯੂਨੀਅਨ ਆਗੂ ਸਿਕੰਦਰ ਸਿੰਘ, ਗੁਰਮੀਤ ਸਿੰਘ ਤੇ ਹੋਰ ਆਗੂ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼…