Share on Facebook Share on Twitter Share on Google+ Share on Pinterest Share on Linkedin ਬੇਰੁਜ਼ਗਾਰ ਪੇਂਡੂ ਮਜ਼ਦੂਰਾਂ ਨੂੰ ਰੁਜ਼ਗਾਰ ਨਾਲ ਜੋੜਨ ਲਈ ਸਰਗਰਮ ਭੂਮਿਕਾ ਨਿਭਾਉਣ ਪੰਚਾਇਤਾਂ: ਸੋਨਮ ਚੌਧਰੀ ਵਿਕਸਿਤ ਭਾਰਤ-ਗਰੰਟੀ ਫਾਰ ਰੁਜ਼ਗਾਰ ਤਹਿਤ ਏਡੀਸੀ ਨੇ ਵੱਖ-ਵੱਖ ਪਿੰਡਾਂ ’ਚ ਕੀਤੀਆਂ ਗਰਾਮ ਸਭਾਵਾਂ ਨਬਜ਼-ਏ-ਪੰਜਾਬ, ਮੁਹਾਲੀ, 19 ਜੁਲਾਈ: ਵਿਕਸਿਤ ਭਾਰਤ-ਗਰੰਟੀ ਫਾਰ ਰੁਜ਼ਗਾਰ ਐਂਡ ਆਜੀਵਿਕਾ ਮਿਸ਼ਨ (ਗ੍ਰਾਮੀਣ) ਸਕੀਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਉਣ ਲਈ ਵੱਖ-ਵੱਖ ਪਿੰਡਾਂ ਵਿਚ ਗਰਾਮ ਸਭਾ ਦੀਆਂ ਬੈਠਕਾਂ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਗਰਾਮ ਪੰਚਾਇਤਾਂ ਨੂੰ ਬੇਰੁਜ਼ਗਾਰ ਪੇਂਡੂ ਮਜ਼ਦੂਰਾਂ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਕਰਵਾਉਣ ਅਤੇ ਉਨ੍ਹਾਂ ਨੂੰ ਤੁਰੰਤ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਪਿੰਡ ਮੌਜਪੁਰ ਵਿਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਸੋਨਮ ਚੌਧਰੀ ਨੇ ਕਿਹਾ ਕਿ ਗਰਾਮ ਰੁਜ਼ਗਾਰ ਸੇਵਕਾਂ ਦੀ ਚੱਲ ਰਹੀ ਹੜਤਾਲ ਦੇ ਮੱਦੇਨਜ਼ਰ ਸਰਕਾਰ ਵੱਲੋਂ ਨਵੇਂ ਜੌਬ ਕਾਰਡ ਬਣਾਉਣ, ਮਸਟਰ ਰੋਲ ਜਾਰੀ ਕਰਨ ਅਤੇ ਸਕੀਮ ਨਾਲ ਸਬੰਧਤ ਕਾਰਵਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਹੋਰ ਸਕੀਮਾਂ ਦੇ ਸਟਾਫ਼ ਦੀ ਡਿਊਟੀ ਲਗਾਈ ਗਈ ਹੈ। ਇਸ ਮੌਕੇ ਡੀਡੀਪੀਓ ਸ੍ਰੀਮਤੀ ਪਰਮਬੀਰ ਕੌਰ ਬਰਾੜ ਅਤੇ ਬੀਡੀਪੀਓ ਧਨਵੰਤ ਸਿੰਘ ਵੀ ਹਾਜ਼ਰ ਸਨ। ਉਨ੍ਹਾਂ ਗਰਾਮ ਪੰਚਾਇਤਾਂ ਨੂੰ ਮੇਟਾਂ ਅਤੇ ਮਨਰੇਗਾ ਮਜ਼ਦੂਰਾਂ ਨੂੰ ਤੁਰੰਤ ਕੰਮ ਸ਼ੁਰੂ ਕਰਵਾਉਣ ਲਈ ਮਾਰਗ-ਦਰਸ਼ਨ ਕਰਨ ਅਤੇ ਪ੍ਰੇਰਿਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮਸਟਰ ਰੋਲ ਬਿਨਾਂ ਦੇਰੀ ਜਾਰੀ ਕੀਤੇ ਜਾਣ ਅਤੇ ਸਾਰੇ ਮਜ਼ਦੂਰਾਂ ਦੀ ਹਾਜ਼ਰੀ ਦਰਜ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਹਰ ਪਿੰਡ ਵਿਚ ਘੱਟੋ-ਘੱਟ ਦੋ ਕੰਮਾਂ ਨਾਲ ਸ਼ੁਰੂਆਤ ਕਰਦਿਆਂ ਘੱਟੋ-ਘੱਟ 20 ਮਜ਼ਦੂਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇ। ਕੰਮਾਂ ਦੀ ਉਪਲਬਧਤਾ ਮੁਤਾਬਕ ਇਸ ਗਿਣਤੀ ਨੂੰ ਅਗਲੇ ਦਿਨਾਂ ਵਿਚ ਵਧਾਇਆ ਜਾਵੇ ਤਾਂ ਜੋ ਵੱਧ ਤੋਂ ਵੱਧ ਪੇਂਡੂ ਮਜ਼ਦੂਰਾਂ ਨੂੰ ਰੁਜ਼ਗਾਰ ਮਿਲ ਸਕੇ। ਏਡੀਸੀ ਸ੍ਰੀਮਤੀ ਚੌਧਰੀ ਨੇ ਕਿਹਾ ਕਿ ਸਕੀਮ ਅਧੀਨ ਪਹਿਲਾਂ ਤੋਂ ਚੱਲ ਰਹੇ ਅਧੂਰੇ ਕੰਮਾਂ ਨੂੰ ਮੁਕੰਮਲ ਕਰਨ, ਪ੍ਰਧਾਨ ਮੰਤਰੀ ਆਵਾਸ ਯੋਜਨਾ ਨਾਲ ਸਬੰਧਤ ਕੰਮਾਂ, ਪੌਦੇ ਲਗਾਉਣ, ਸਿੰਚਾਈ ਚੈਨਲਾਂ ਅਤੇ ਖਾਲਿਆਂ ਦੀ ਉਸਾਰੀ ਸਮੇਤ ਹੋਰ ਮਨਜ਼ੂਰਸ਼ੁਦਾ ਪੱਕੇ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾਵੇ। ਇਸ ਤੋਂ ਇਲਾਵਾ ਸਕੂਲਾਂ, ਆਂਗਣਵਾੜੀ ਕੇਂਦਰਾਂ ਅਤੇ ਪੰਚਾਇਤ ਭਵਨਾਂ ਨਾਲ ਸਬੰਧਤ ਕੰਮਾਂ ਨੂੰ ਵੀ ਪਹਿਲ ਦੇ ਆਧਾਰ ‘ਤੇ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਸਕੀਮ ਨੂੰ ਪਾਰਦਰਸ਼ੀ, ਪ੍ਰਭਾਵਸ਼ਾਲੀ ਅਤੇ ਸਮੇਂਬੱਧ ਢੰਗ ਨਾਲ ਲਾਗੂ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਗਰਾਮ ਪੰਚਾਇਤਾਂ, ਸਬੰਧਤ ਵਿਭਾਗਾਂ ਅਤੇ ਲੋਕਾਂ ਦੇ ਸਹਿਯੋਗ ਨਾਲ ਵੱਧ ਤੋਂ ਵੱਧ ਯੋਗ ਪੇਂਡੂ ਪਰਿਵਾਰਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾਣਗੇ। ਇਸ ਮੌਕੇ ਪਿੰਡ ਦੀ ਸਰਪੰਚ ਸ੍ਰੀਮਤੀ ਸੰਦੀਪ ਕੌਰ, ਸਮੂਹ ਪੰਚਾਇਤ ਮੈਂਬਰ, ਸਕੀਮ ਅਧੀਨ ਕੰਮ ਕਰ ਰਹੇ ਮਜ਼ਦੂਰ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ। ਗਰਾਮ ਸਭਾ ਦੌਰਾਨ ਪਿੰਡ ਦੇ ਵਿਕਾਸ ਨਾਲ ਸਬੰਧਤ ਸੁਝਾਅ ਵੀ ਪ੍ਰਾਪਤ ਕੀਤੇ ਗਏ ਅਤੇ ਵੱਖ-ਵੱਖ ਵਿਕਾਸ ਕਾਰਜਾਂ ਨੂੰ ਤਰਜੀਹੀ ਆਧਾਰ ‘ਤੇ ਅਮਲ ਵਿਚ ਲਿਆਉਣ ਦਾ ਭਰੋਸਾ ਦਿੱਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ