Share on Facebook Share on Twitter Share on Google+ Share on Pinterest Share on Linkedin ਦੇਸ਼ ਵਿੱਚ ਗਰੀਨ ਚੋਣਾਂ ਦੇ ਮਾਡਲ ਵਜੋਂ ਉੱਭਰੇਗਾ ਪੰਥਕ ਹਲਕਾ ਸ੍ਰੀ ਆਨੰਦਪੁਰ ਸਾਹਿਬ ਜਨਰਲ ਅਬਜ਼ਰਵਰ, ਪੁਲੀਸ ਅਬਜ਼ਰਵਰ ਤੇ ਖਰਚਾ ਨਿਗਰਾਨ ਦੀ ਹਾਜ਼ਰੀ ਵਿੱਚ ਗਰੀਨ ਚੋਣਾਂ ਦਾ ਖਾਕਾ ਜਾਰੀ ਕੂੜੇ ਅਤੇ ਪਲਾਸਟਿਕ ਤੋਂ ਪੈਦਾ ਹੋਣ ਵਾਲੀ ਕਾਰਬਨ ਦਾ ਸੰਤੁਲਨ ਬਣਾਉਣ ਲਈ ਪੌਦੇ ਲਗਾਉਣ ’ਤੇ ਜ਼ੋਰ ਨਬਜ਼-ਏ-ਪੰਜਾਬ, ਮੁਹਾਲੀ, 17 ਮਈ: ਸ੍ਰੀ ਆਨੰਦਪੁਰ ਸਾਹਿਬ ਦੇ ਜਨਰਲ ਚੋਣ ਅਬਜ਼ਰਵਰ ਡਾ. ਹੀਰਾ ਲਾਲ ਨੇ ਮੁੱਖ ਚੋਣ ਕਮਿਸ਼ਨਰ ਵੱਲੋਂ ਇਸ ਵਾਰ ‘ਗਰੀਨ ਇਲੈਕਸ਼ਨ’ ਕਰਵਾਉਣ ਦੇ ਦਿੱਤੇ ਨਾਅਰੇ ਨੂੰ ਜ਼ਮੀਨੀ ਹਕੀਕਤ ਵਿੱਚ ਬਦਲਣ ਦੇ ਮੰਤਵ ਨਾਲ ਅੱਜ ਇੱਥੇ ਪੁਲੀਸ ਅਬਜ਼ਰਵਰ ਸੰਦੀਪ ਦੀਵਾਨ ਅਤੇ ਖਰਚਾ ਨਿਗਰਾਨ ਸ਼ਿਲਪੀ ਸਿਨਹਾ ਦੀ ਹਾਜ਼ਰੀ ਵਿੱਚ ਗਰੀਨ ਚੋਣਾਂ ਦਾ ਖਾਕਾ ਜਾਰੀ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਸਮੂਹ ਜ਼ਿਲ੍ਹਾ ਚੋਣ ਅਫ਼ਸਰਾਂ, ਐੱਸਐੱਸਪੀਜ਼ ਅਤੇ ਸਹਾਇਕ ਰਿਟਰਨਿੰਗ ਅਫ਼ਸਰਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਚੋਣ ਪ੍ਰਕਿਰਿਆ ਦੌਰਾਨ ਕਾਰਬਨ ਉਤਸਰਜਨ ਨੂੰ ਘਟਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਟਰੇਨਿੰਗ ਟੀਮਾਂ ਦੀ ਰਵਾਨਗੀ ਅਤੇ ਵਾਪਸੀ ਅਤੇ ਗਿਣਤੀ ਕੇਂਦਰਾਂ ਮੌਕੇ ਘੱਟ ਤੋਂ ਘੱਟ ਪਲਾਸਟਿਕ ਦੀ ਵਰਤੋਂ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ। ਹੀਰਾ ਲਾਲ ਨੇ ਕਿਹਾ ਕਿ ਚੋਣ ਕਮਿਸ਼ਨ ਦੇ ‘ਗਰੀਨ ਇਲੈਕਸ਼ਨ’ ਦੇ ਸੰਕਲਪ ਦੀ ਰੌਸ਼ਨੀ ਵਿੱਚ ਸਾਡਾ ਨਾਅਰਾ ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਵਾਤਾਵਰਨ ਪੱਖੀ ਚੋਣ ਪ੍ਰਕਿਰਿਆ ਦਾ ਹੋਣਾ ਚਾਹੀਦਾ ਹੈ। ਇਸ ਮੰਤਵ ਲਈ ਜਿੱਥੇ ਸਿਆਸੀ ਪਾਰਟੀਆਂ/ਉਮੀਦਵਾਰਾਂ ਨੂੰ ‘ਸਿੰਗਲ ਯੂਜ਼ ਪਲਾਸਟਿਕ’ ਦੀ ਵਰਤੋਂ ਨਾ ਕਰਨ ਲਈ ਪ੍ਰੇਰਿਆ ਜਾਵੇ ਉੱਥੇ ਚੋਣ ਅਸਲੇ ਨੂੰ ਵੀ ਇਸ ਮੁਹਿੰਮ ਦਾ ਹਿੱਸਾ ਅਤੇ ਦੂਤ ਬਣਨ ਲਈ ਪ੍ਰੇਰਿਆ ਜਾਵੇ। ਉਨ੍ਹਾਂ ਕਿਹਾ ਕਿ ਚੋਣ ਅਮਲੇ ਦੀ ਟਰੇਨਿੰਗ ਦੌਰਾਨ ਕੂੜਾ ਨਾ ਖਿੱਲਰਨ ਦੇਈਏ ਅਤੇ ਸਫ਼ਾਈ ਦਾ ਖਿਆਲ ਰੱਖੀਏ। ਮਤਦਾਨ ਕੇਂਦਰਾਂ ’ਤੇ ‘ਗਰੀਨ ਇਲੈਕਸ਼ਨ’ ਮੁਹਿੰਮ ਨੂੰ ਲਾਗੂ ਕਰਨ ਲਈ ਪੋਲਿੰਗ ਪਾਰਟੀਆਂ ਨੂੰ ਦਿਸ਼ਾ-ਨਿਰਦੇਸ਼ ਦੇਣ ਲਈ ਰਿਟਰਨਿੰਗ ਅਫ਼ਸਰਾਂ/ਜ਼ਿਲ੍ਹਾ ਚੋਣ ਅਫ਼ਸਰਾਂ/ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਯੋਜਨਾਬੰਦੀ ਕਰਨ ਲਈ ਕਿਹਾ। ਉਨ੍ਹਾਂ ਨੇ ਪੋਲਿੰਗ ਬੂਥਾਂ ’ਤੇ ਮਤਦਾਨ ਕਰਨ ਲਈ ਆਉਣ ਵਾਲੇ ਵਿਅਕਤੀਆਂ ਨੂੰ ਪੌਦੇ ਦਿੱਤੇ ਜਾਣ ਤਾਂ ਜੋ ਆਪਣੇ ਘਰ ਜਾਂ ਖੇਤ ਵਿੱਚ ਲਗਾ ਕੇ ਲੋਕਤੰਤਰ ਦੇ ਉਤਸਵ ਦੀ ਯਾਦ ਵਜੋਂ ਉਸ ਦੀ ਪਾਲਣਾ ਕਰ ਸਕਣ। ਇਸ ਤਰ੍ਹਾਂ ਅਸੀਂ ਇੱਕ ਦਿਨ ਵਿੱਚ ਲੱਖਾਂ ਬੂਟੇ ਲਗਵਾ ਕੇ ‘ਗਰੀਨ ਇਲੈਕਸ਼ਨ’ ਦੇ ਸੰਕਲਪ ਨੂੰ ਸਹੀ ਅਰਥਾਂ ਵਿੱਚ ਲਾਗੂ ਕਰ ਸਕਾਂਗੇ। ਇਸ ਮੌਕੇ ਲੋਕ ਸਭਾ ਚੋਣਾਂ-2019 ਦੌਰਾਨ ਸ੍ਰੀ ਆਨੰਦਪੁਰ ਸਾਹਿਬ ਵਿੱਚ ਪੈਂਦੇ 9 ਵਿਧਾਨ ਸਭਾ ਹਲਕਿਆਂ ਦੇ ਸਭ ਤੋਂ ਵੱਧ ਮਤਦਾਨ ਪ੍ਰਤੀਸ਼ਤਤਾ ਵਿੱਚ ਯੋਗਦਾਨ ਪਾਉਣ ਵਾਲੇ ਬੂਥ ਲੈਵਲ ਅਫ਼ਸਰਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ, ਰਿਟਰਨਿੰਗ ਅਫ਼ਸਰ ਆਨੰਦਪੁਰ ਸਾਹਿਬ ਪ੍ਰੀਤੀ ਯਾਦਵ, ਜ਼ਿਲ੍ਹਾ ਚੋਣ ਅਫ਼ਸਰ ਨਵਾਂ ਸ਼ਹਿਰ ਨਵਜੋਤ ਪਾਲ ਰੰਧਾਵਾ, ਐੱਸਐੱਸਪੀ ਸੰਦੀਪ ਗਰਗ, ਰੂਪਨਗਰ ਦੇ ਐੱਸਐੱਸਪੀ ਗੁਲਨੀਤ ਸਿੰਘ ਖੁਰਾਣਾ, ਨਵਾਂ ਸ਼ਹਿਰ ਦੇ ਐੱਸਐੱਸਪੀ ਡਾ. ਮਹਿਤਾਬ ਸਿੰਘ ਸਮੇਤ ਸਮੂਹ ਸਹਾਇਕ ਰਿਟਰਨਿੰਗ ਅਫ਼ਸਰ ਮੌਜੂਦ ਸਨ। ਇਨ੍ਹਾਂ ਅਧਿਕਾਰੀਆਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੁਹਾਲੀ ਵਿੱਚ ਪੌਦੇ ਵੀ ਲਗਾਏ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ