Share on Facebook Share on Twitter Share on Google+ Share on Pinterest Share on Linkedin ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ ਨੇ 36ਵਾਂ ਸਥਾਪਨਾ ਦਿਵਸ ਮਨਾਇਆ ਪ੍ਰੋਜੈਕਟਰ ’ਤੇ ਫੋਟੋਆਂ ਤੇ ਵੀਡੀਓ ਰਾਹੀਂ ਵਿਦਿਆਰਥੀਆਂ ਨੂੰ ਸਕੂਲ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਫਰਵਰੀ: ਇੱਥੋਂ ਦੇ ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ ਸੈਕਟਰ-71 ਵਿੱਚ ਬੀਤੇ ਦਿਨੀਂ ਸਕੂਲ ਦੇ ਚੇਅਰਮੈਨ ਤੇ ਨੌਜਵਾਨ ਆਗੂ ਇਕਬਾਲ ਸਿੰਘ ਸ਼ੇਰਗਿੱਲ ਦੀ ਯੋਗ ਅਗਵਾਈ ਹੇਠ ਸਕੂਲ ਦਾ 36ਵਾਂ ਸਥਾਪਨਾ ਦਿਵਸ ਮਨਾਇਆ ਗਿਆ। ਸਵੇਰ ਦੀ ਪ੍ਰਾਰਥਨਾ ਸਭਾ ਵੇਲੇ ਸਮਾਗਮ ਦੀ ਸ਼ੁਰੂਆਤ ਸੀਨੀਅਰ ਪ੍ਰਬੰਧਕ ਮੈਂਬਰ ਜਤਿੰਦਰ ਸਿੰਘ ਸ਼ੇਰਗਿੱਲ ਨੇ ਕੀਤੀ। ਉਨ੍ਹਾਂ ਸਕੂਲ ਦੇ ਬਾਨੀ ਮਰਹੂਮ ਬਲਰਾਜ ਸਿੰਘ ਸ਼ੇਰਗਿੱਲ ਦੀ ਸ਼ਖਸੀਅਤ ਬਾਰੇ ਦੱਸਿਆ ਕਿਹਾ ਕਿ ਸ੍ਰੀ ਸ਼ੇਰਗਿੱਲ ਨੇ ਸਖ਼ਤ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਦਿਆਂ ਸਕੂਲ ਨੂੰ ਬੁਲੰਦੀ ’ਤੇ ਪਹੁੰਚਾਇਆ ਹੈ। ਉਨ੍ਹਾਂ ਨੇ ਪੈਰਾਗਾਨ ਸਕੂਲ ਦੀ 1981-2016 ਤੱਕ ਅਤੇ ਇਸ ਵਰ੍ਹੇ ਦੀ ਹੁਣ ਤੱਕ ਦੀ ਕਾਰਗੁਜ਼ਾਰੀ ਬਾਰੇ ਦੱਸਿਆ। ਇਸ ਮੌਕੇ ਵਿਦਿਆਰਥੀਆਂ ਨੇ ਪ੍ਰੇਰਣਾ ਦਾਇਕ ਕਵਿਤਾਵਾਂ ਪੜ੍ਹੀਆਂ। ਇਸ ਦੌਰਾਨ ਪ੍ਰੋਜੈਕਟਰ ਉੱਤੇ ਫੋਟੋਆਂ ਅਤੇ ਵੀਡੀਓ ਰਾਹੀਂ ਵਿਦਿਆਰਥੀਆਂ ਨੂੰ ਸਕੂਲ ਦੇ ਇਤਿਹਾਸ ਤੋਂ ਜਾਣੂ ਕਰਵਾਇਆ। ਇਸ ਮੌਕੇ ਪੈਰਾਗਾਨ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਇਕਬਾਲ ਸਿੰਘ ਸ਼ੇਰਗਿੱਲ ਨੇ ਵਿਦਿਆਰਥੀਆਂ ਨਾਲ ਸਕੂਲ ਦੀਆਂ ਪ੍ਰਾਪਤੀਆਂ ਨੂੰ ਸਾਂਝਾ ਕਰਦਿਆਂ ਅਧਿਆਪਕਾਂ ਦੇ ਕੰਮ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਕੂਲ ਦੇ ਤਜਰਬੇਕਾਰ ਅਧਿਆਪਕਾਂ ਦੀ ਸਖ਼ਤ ਮਿਹਨਤ ਸਦਕਾ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਸਮੇਤ ਹੋਰਨਾਂ ਖੇਤਰਾਂ ਵਿੱਚ ਮੱਲਾਂ ਮਾਰ ਰਹੇ ਹਨ ਅਤੇ ਹਰੇਕ ਸਾਲ ਸਕੂਲ ਦਾ ਨਤੀਜਾ ਵੀ 10 ਫੀਸਦੀ ਆ ਰਿਹਾ ਹੈ। ਇਸ ਸਮਾਗਮ ਨੂੰ ਯਾਦਗਾਰ ਬਣਾਉਣ ਲਈ ਐਨਐਸਐਸ ਪ੍ਰੋਗਰਾਮ ਅਫ਼ਸਰ ਮਨਿੰਦਰਪਾਲ ਸਿੰਘ, ਸ੍ਰੀਮਤੀ ਜਸਮੀਤ ਕੌਰ ਅਤੇ ਸ੍ਰੀਮਤੀ ਪ੍ਰੀਤੀ ਨੇ ਅਹਿਮ ਰੋਲ ਨਿਭਾਇਆ। ਅਖੀਰ ਵਿੱਚ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਨਿਰਮਲਾ ਸ਼ਰਮਾ ਨੇ ਸਾਰਿਆਂ ਦਾ ਧੰਨਵਾਦ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ