ਪਰਮਜੀਤ ਭਿਉਰਾ ਦੀ ਮਾਤਾ ਦਾ ਦੇਹਾਂਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਜਨਵਰੀ:
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਦੇ ਹੱਤਿਆ ਮਾਮਲੇ ਵਿੱਚ ਨਾਮਜ਼ਦ ਅਤੇ ਬੁੜੈਲ ਜੇਲ ਵਿੱਚ ਨਜ਼ਰਬੰਦ ਸਿੱਖ ਕੈਦੀ ਭਾਈ ਪਰਮਜੀਤ ਸਿੰਘ ਭਿਉਰਾ ਦੀ ਮਾਤਾ ਬੀਬੀ ਪ੍ਰੀਤਮ ਕੌਰ ਵੀਰਵਾਰ ਨੂੰ ਮੁਹਾਲੀ ਵਿੱਚ ਅਕਾਲ ਚਲਾਣਾ ਕਰ ਗਏ ਹਨ। ਉਹ ਪਿੱਛਲੇ ਕਾਫ਼ੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਅੱਜ ਇੱਥੇ ਇਸ ਸਬੰਧੀ ਅੈਡਵੋਕੇਟ ਸਿਮਰਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹਨਾਂ ਦੀ ਆਖਰੀ ਇੱਛਾ ਅਪਣੇ ਪੁੱਤਰ ਪਰਮਜੀਤ ਸਿੰਘ ਭਿਉਰਾ ਨਾਲ ਮੁਲਾਕਾਤ ਕਰਨ ਦੀ ਸੀ। ਇਸ ਸਬੰਧੀ ਵਿੱਚ ਪੰਜਾਬ-ਹਰਿਆਣਾ ਹਾਈ ਕੋਰਟ ਦੇ ਸਿੰਗਲ ਅਤੇ ਦੋਹਰੇ ਬੈਂਚ ਵਿੱਚ ਕੇਸ ਵੀ ਦਾਇਰ ਕੀਤਾ ਗਿਆ ਸੀ। ਇਸ ਕੇਸ ਵਿੱਚ ਅਦਾਲਤ ਦੇ ਹੁਕਮਾਂ ਤੇ ਡਾਕਟਰਾਂ ਨੇ ਵੀ ਰਿਪੋਰਟ ਕੀਤੀ ਸੀ ਕਿ ਮਾਤਾ ਜੀ ਸਿਹਤ ਖ਼ਰਾਬ ਹੋਣ ਕਾਰਨ ਉਹਨਾਂ ਨੂੰ ਜੇਲ੍ਹ ਨਹੀਂ ਲੈ ਜਾਇਆ ਜਾ ਸਕਦਾ ਹੈ। ਪਰ ਅਦਾਲਤ ਨੇ ਮਾਤਾ ਜੀ ਦੀ ਆਖਰੀ ਇੱਛਾ ਪਰਮਜੀਤ ਸਿੰਘ ਭਿਓਰਾ ਨੂੰ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ। ਮਾਤਾ ਜੀ ਦਾ ਅੰਤਿਮ ਸਸਕਾਰ ਭਲਕੇ 31 ਜਨਵਰੀ ਨੂੰ ਮੁਹਾਲੀ ਦੇ ਸ਼ਮਸ਼ਾਨ-ਘਾਟ ਵਿੱਚ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…