ਸੰਤ ਈਸ਼ਰ ਸਿੰਘ ਸਕੂਲ ਵਿੱਚ ਦੇਸ਼ ਦੀ ਵੰਡ ਨੂੰ ‘ਦੁਖਾਂਤ ਦਿਵਸ’ ਵਜੋਂ ਮਨਾਇਆ

ਨਬਜ਼-ਏ-ਪੰਜਾਬ, ਮੁਹਾਲੀ, 14 ਅਗਸਤ:
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 14 ਅਗਸਤ ਨੂੰ ਦੇਸ਼ ਦੀ ਵੰਡ ਨੂੰ ‘ਦੁਖਾਂਤ ਦਿਵਸ’ ਮਨਾਉਣ ਦੇ ਕੀਤੇ ਐਲਾਨ ਸਬੰਧੀ ਅੱਜ ਇੱਥੋਂ ਦੇ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼-7 ਵਿਖੇ ‘ਵੰਡ ਦੁਖਾਂਤ ਦਿਵਸ’ ਮਨਾਇਆ ਗਿਆ। ਇਸ ਮੌਕੇ ਪਹਿਲੀ ਜਮਾਤ ਤੋਂ ਲੈ ਕੇ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਲਈ ‘ਪੋਸਟਰ ਮੇਕਿੰਗ’ ਮੁਕਾਬਲੇ ਦੇ ਨਾਲ-ਨਾਲ ਪ੍ਰਦਰਸ਼ਨੀ ਵੀ ਲਗਾਈ ਗਈ। ਜਿਸ ਵਿੱਚ ਬੱਚਿਆਂ ਨੇ ਦੇਸ਼ ਦੀ ਵੰਡ ਦੌਰਾਨ ਹੋਈ ਹਿੰਸਾ, ਨਾ-ਸਮਝੀ ਵਿੱਚ ਕੀਤੀ ਗਈ ਨਫ਼ਰਤ, ਦੰਗਿਆਂ ਦੀਆਂ ਘਟਨਾਵਾਂ ਨੂੰ ਬਾਖ਼ੂਬੀ ਪੇਸ਼ ਕੀਤਾ। ਵਿਦਿਆਰਥੀਆਂ ਵੱਲੋਂ ਵੰਡ ਦੇ ਦਰਦ ਨੂੰ ‘ਰੰਗਾਂ’ ਰਾਹੀਂ ਦਰਸਾਉਣ ਦੀ ਕੋਸ਼ਿਸ਼ ਕੀਤੀ ਗਈ।
ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਇੰਦਰਜੀਤ ਕੌਰ ਸੰਧੂ ਨੇ ਦੇਸ਼ ਦੀ ਵੰਡ ਬਾਰੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਭਾਰਤ-ਪਾਕਿਸਤਾਨ ਵੰਡ ਉਸ ਸਦੀ ਦੀ ਸਭ ਤੋਂ ਵੱਡੀ ਤਰਾਸਦੀ ਸੀ, ਇਹ ਕੇਵਲ ਦੇਸ਼ ਦਾ ਬਟਵਾਰਾ ਨਹੀਂ ਸੀ ਬਲਕਿ ਆਪਸੀ ਪਿਆਰ ਅਤੇ ਭਾਵਨਾਵਾਂ ਦੀ ਵੰਡ ਸੀ। ਇਸ ਦਰਦ ਨੂੰ ਅਸੀਂ ਅੱਜ ਵੀ ਹੰਢਾ ਰਹੇ ਹਾਂ। ਡਾਇਰੈਕਟਰ ਸ੍ਰੀਮਤੀ ਪਵਨਦੀਪ ਕੌਰ ਗਿੱਲ ਨੇ ਵਿਦਿਆਰਥੀਆਂ ਵੱਲੋਂ ਬਣਾਏ ਗਏ ਪੋਸਟਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਨੂੰ ਕਦੇ ਵੀ ਆਪਣੇ ਮਨ ਵਿੱਚ ਵਿਤਕਰੇ ਦੀ ਭਾਵਨਾ ਅਤੇ ਭੇਦਭਾਵ ਵਿੱਚ ਨਹੀਂ ਪੈਣਾ ਚਾਹੀਦਾ ਕਿਉਂਕਿ ਅਸੀਂ ਪਹਿਲਾਂ ਹੀ ਬਹੁਤ ਦੁਖਾਂਤ ਭੋਗ ਚੁੱਕੇ ਹਾਂ ਜੋ ਕਿ ਨਾ ਭੁੱਲਣਯੋਗ ਹੈ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…