Nabaz-e-punjab.com

ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਭੁਗਤਾਨ ਯੋਗ ਸੰਸਥਾਗਤ ਕੁਆਰੰਟੀਨ ਵਿੱਚ ਰੱਖਿਆ ਜਾਵੇਗਾ: ਡੀਸੀ

ਦੂਜੇ ਰਾਜਾਂ ਤੋਂ ਆਉਣ ਵਾਲੇ ਯਾਤਰੀ ਸਖ਼ਤੀ ਨਾਲ ਘਰੇਲੂ ਕੁਆਰੰਟੀਨ ਵਿੱਚ ਰਹਿਣਗੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਮਈ:
ਵਿਦੇਸ਼ਾਂ ਵਿੱਚ ਫਸੇ ਪੰਜਾਬੀਆਂ ਦੀ ਆਮਦ ਦੀ ਸ਼ੁਰੂਆਤ ਦੇ ਮੱਦੇਨਜ਼ਰ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਵਿਦੇਸ਼ਾਂ ਤੋਂ ਆਉਣ ਵਾਲੇ ਸਾਰੇ ਯਾਤਰੀ ਜੋ ਤਾਲਾਬੰਦੀ ਕਾਰਨ ਵਿਦੇਸ਼ਾਂ ਵਿੱਚ ਫਸੇ ਹੋਏ ਹਨ ਅਤੇ ਜਿਨ੍ਹਾਂ ਦੀ ਆਉਣ ਵਾਲੇ ਦਿਨਾਂ ਵਿੱਚ ਮੁਹਾਲੀ ਜ਼ਿਲ੍ਹੇ ਵਿੱਚ ਵਾਪਸ ਆਉਣ ਦੀ ਸੰਭਾਵਨਾ ਹੈ, ਉਨ੍ਹਾਂ ਨੂੰ ਭੁਗਤਾਨ ਯੋਗ ਸੰਸਥਾਗਤ ਕੁਆਰੰਟੀਨ ਸਹੂਲਤ ਵਿੱਚ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਫੈਸਲਾ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤਾ ਗਿਆ ਹੈ ਅਤੇ ਦੱਸਿਆ ਕਿ ਸਵਾਰ ਹੋਣ ਤੋਂ ਪਹਿਲਾਂ ਹਰੇਕ ਯਾਤਰੀ ਨੂੰ ਇਸ ਦੀ ਪਾਲਣਾ ਕਰਨ ਸਬੰਧੀ ਜ਼ਿੰਮੇਵਾਰੀ ਲੈਣੀ ਪਵੇਗੀ। ਇਸ ਦੇ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਨੇ ਵੱਖ ਵੱਖ ਸ਼੍ਰੇਣੀਆਂ ਦੇ ਹੋਟਲ ਦੀ ਸ਼ਨਾਖ਼ਤ ਕੀਤੀ ਹੈ ਅਤੇ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਆਪਣੀ ਪਸੰਦ ਦੇ ਹੋਟਲ ਵਿਚ ਠਹਿਰਨ ਲਈ ਵਿਕਲਪ ਦਿੱਤਾ ਜਾਵੇਗਾ ਜਿਸ ਨੂੰ ਸੰਸਥਾਗਤ ਕੁਆਰੰਟੀਨ ਸਹੂਲਤ ਵਜੋਂ ਸਾਰਟਲਿਸਟ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ, ਜ਼ਿਲ੍ਹੇ ਵਿੱਚ ਵਿਦੇਸਾਂ ਤੋਂ ਵਾਪਸ ਆਉਣ ਵਾਲੇ ਮੁਸਾਫ਼ਰਾਂ ਦੀਆਂ ਦੋ ਉਡਾਣਾਂ ਦੀ ਇਕ ਦੋ ਦਿਨਾਂ ਵਿੱਚ ਆਉਣ ਦੀ ਸੰਭਾਵਨਾ ਹੈ। ਦੇਸ ਦੇ ਵੱਖ-ਵੱਖ ਹਿੱਸਿਆਂ ਵਿੱਚ ਫਸੇ ਹੋਣ ਤੋਂ ਬਾਅਦ ਮੁਹਾਲੀ ਦੇ ਲੋਕਾਂ ਦੇ ਵਾਪਸ ਜ਼ਿਲ੍ਹੇ ਵਿੱਚ ਆਉਣ ਲਈ ਕੀਤੇ ਗਏ ਪ੍ਰਬੰਧਾਂ ਦਾ ਵੇਰਵਾ ਦਿੰਦੇ ਹੋਏ ਸ੍ਰੀ ਗਿਰੀਸ਼ ਦਿਆਲਨ ਨੇ ਕਿਹਾ ਕਿ ਅਜਿਹੇ ਸਾਰੇ ਯਾਤਰੀਆਂ ਨੂੰ ਇਕ ਆਮ ਕੇਂਦਰੀ ਸਥਾਨ ’ਤੇ ਉਨ੍ਹਾਂ ਦੀਆਂ ਬੱਸਾਂ ਤੋਂ ਉਤਾਰਿਆ ਜਾਵੇਗਾ, ਜਿਸ ਦੀ ਪਛਾਣ ਪਾਮ ਬੈਂਕਟਸ, ਜ਼ੀਰਕਪੁਰ ਵਜੋਂ ਕੀਤੀ ਗਈ। ਇਸ ਤੋਂ ਬਾਅਦ ਉਨ੍ਹਾਂ ਨੂੰ ਆਪਣੇ ਘਰ ਵਾਪਸ ਭੇਜ ਦਿੱਤਾ ਜਾਵੇਗਾ, ਜਿੱਥੇ ਉਹ ਨਿਗਰਾਨੀ ਹੇਠ ਸਖ਼ਤ ਤੌਰ ’ਤੇ ਘਰ ਵਿੱਚ ਇਕਾਂਤਵਾਸ ਰਹਿਣਗੇ। ਉਨ੍ਹਾਂ ਕਿਹਾ ਕਿ ਉੱਚ ਜੋਖ਼ਮ ਵਾਲੇ ਯਾਤਰੀਆਂ ਨੂੰ ਸਰਕਾਰੀ ਕੁਆਰੰਟੀਨ ਸਹੂਲਤ ਵਿੱਚ ਰੱਖਿਆ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…