ਪੀਸੀਐਸ ਗੁਰਿੰਦਰ ਸੋਢੀ ਨੇ ਸਿੱਖਿਆ ਬੋਰਡ ਦੇ ਸਕੱਤਰ ਦਾ ਅਹੁਦਾ ਸੰਭਾਲਿਆ

ਨਬਜ਼-ਏ-ਪੰਜਾਬ, ਮੁਹਾਲੀ, 29 ਮਈ:
ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਦੇ ਡਾਇਰੈਕਟਰ (ਸਕੂਲ) ਗੁਰਿੰਦਰ ਸਿੰਘ ਸੋਢੀ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ। ਅੱਜ ਬਾਅਦ ਦੁਪਹਿਰ ਪੀਸੀਐਸ ਅਧਿਕਾਰੀ ਗੁਰਿੰਦਰ ਸੋਢੀ ਨੇ ਸਿੱਖਿਆ ਬੋਰਡ ਦੇ ਆਰਜ਼ੀ ਸਕੱਤਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲੇ ਸਕੱਤਰ ਅਮਨਿੰਦਰ ਕੌਰ ਬਰਾੜ ਨੂੰ ਜਲੰਧਰ ਵਿੱਚ ਵਧੀਕ ਡਿਪਟੀ ਕਮਿਸ਼ਨਰ (ਏਡੀਸੀ) ਤਾਇਨਾਤ ਕੀਤਾ ਗਿਆ ਹੈ।
ਬੋਰਡ ਦਫ਼ਤਰ ਵਿੱਚ ਅਹੁਦਾ ਸੰਭਾਲਣ ’ਤੇ ਸਕੂਲ ਬੋਰਡ ਦੇ ਅਧਿਕਾਰੀਆਂ ਅਤੇ ਸਕੱਤਰੇਤ ਦਫ਼ਤਰ ਦੇ ਸਟਾਫ਼ ਵੱਲੋਂ ਗੁਰਿੰਦਰ ਸੋਢੀ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।
ਗੁਰਿੰਦਰ ਸਿੰਘ ਸੋਢੀ 2016 ਬੈਚ ਦੇ ਪੀਸੀਐੱਸ ਅਧਿਕਾਰੀ ਹਨ, ਆਪਣੀ ਇਸ ਨਿਯੁਕਤੀ ਤੋਂ ਪਹਿਲਾਂ ਉਹ ਚੰਡੀਗੜ੍ਹ ਨਗਰ ਨਿਗਮ ਵਿੱਚ ਬਤੌਰ ਜੁਆਇੰਟ ਕਮਿਸ਼ਨਰ ਆਪਣੀ ਸੇਵਾ ਨਿਭਾਅ ਚੁੱਕੇ ਹਨ। ਅਜਿਹੀ ਸੁਲਝੀ ਹੋਈ ਅਤੇ ਤਜਰਬੇਕਾਰ ਸ਼ਖ਼ਸੀਅਤ ਦੀ ਪੰਜਾਬ ਸਕੂਲ ਸਿੱਖਿਆ ਬੋਰਡ ਵਿੱਚ ਬਤੌਰ ਸਕੱਤਰ ਨਿਯੁਕਤੀ ਇੱਕ ਚੰਗਾ ਸੰਕੇਤ ਮੰਨਿਆ ਜਾ ਰਿਹਾ ਹੈ।
ਇਸ ਮੌਕੇ ਗੁਰਿੰਦਰ ਸਿੰਘ ਸੋਢੀ ਨੇ ਆਪਣੀ ਇਸ ਨਵੀਂ ਨਿਯੁਕਤੀ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਿੱਖਿਆ ਬੋਰਡ ਸੂਬੇ ਦਾ ਇੱਕ ਬਹੁਤ ਹੀ ਅਹਿਮ ਅਦਾਰਾ ਹੈ, ਸਿੱਖਿਆ ਬੋਰਡ ਨੂੰ ਦਰਪੇਸ਼ ਸਮੱਸਿਆਵਾਂ ਅਤੇ ਚੁਨੌਤੀਆਂ ਦਾ ਆਉਂਦੇ ਸਮੇਂ ਵਿੱਚ ਬੋਰਡ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਸਹਿਯੋਗ ਨਾਲ ਹੱਲ ਕੀਤਾ ਜਾਵੇਗਾ। ਮੌਕੇ ’ਤੇ ਹਾਜ਼ਰ ਅਧਿਕਾਰੀਆਂ ਨੇ ਸਕੱਤਰ ਨੂੰ ਮੌਜੂਦਾ ਕੰਮ-ਕਾਜ ਤੋਂ ਜਾਣੂ ਕਰਵਾਇਆ ਅਤੇ ਬੋਰਡ ਦੀ ਬਿਹਤਰੀ ਲਈ ਉਨ੍ਹਾਂ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…