Share on Facebook Share on Twitter Share on Google+ Share on Pinterest Share on Linkedin ਬਿਜਲੀ ਮੀਟਰ ਤੇ ਰਾਸ਼ਨ ਨਾ ਮਿਲਣ ਅਤੇ ਨੀਲੇ ਕਾਰਡ ਕੱਟੇ ਜਾਣ ਤੋਂ ਲੋਕ ਅੌਖੇ ਹਰਮੇਸ਼ ਕੁੰਭੜਾ ਤੇ ਰਮਨਪ੍ਰੀਤ ਕੌਰ ਦੀ ਅਗਵਾਈ ਹੇਠ ਪੀੜਤਾਂ ਦਾ ਵਫ਼ਦ ਵਿਧਾਇਕ ਨੂੰ ਮਿਲਿਆ ਨਬਜ਼-ਏ-ਪੰਜਾਬ, ਮੁਹਾਲੀ, 7 ਅਪਰੈਲ: ਮੁਹਾਲੀ ਦੀ ਜੂਹ ਵਿੱਚ ਪੇਂਡੂ ਖੇਤਰ ਵਿੱਚ ਮਕਾਨ ਬਣਾ ਕੇ ਰਹਿ ਰਹੇ ਲੋਕਾਂ ਨੂੰ ਘਰੇਲੂ ਬਿਜਲੀ ਮੀਟਰ ਦਾ ਕੁਨੈਕਸ਼ਨ ਅਤੇ ਸਰਕਾਰੀ ਰਾਸ਼ਨ ਨਾ ਮਿਲਣ ਅਤੇ ਨੀਲੇ ਕਾਰਡ ਕੱਟੇ ਜਾਣ ਤੋਂ ਲੋਕ ਕਾਫ਼ੀ ਅੌਖੇ ਹਨ। ਕੌਂਸਲਰ ਰਮਨਪ੍ਰੀਤ ਕੌਰ ਅਤੇ ਬਲਾਕ ਪ੍ਰਧਾਨ ਹਰਮੇਸ਼ ਸਿੰਘ ਕੁੰਭੜਾ ਦੀ ਅਗਵਾਈ ਹੇਠ ਪੀੜਤ ਲੋਕਾਂ ਦੇ ਵਫ਼ਦ ਨੇ ਵਿਧਾਇਕ ਕੁਲਵੰਤ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪਬੀਤੀ ਦੱਸੀ। ਇਸੇ ਦੌਰਾਨ ਪਿੰਡ ਕੁੰਭੜਾ ਦੇ ਵਸਨੀਕਾਂ ਨੇ ਵਿਧਾਇਕ ਨੂੰ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਬਾਰੇ ਦੱਸਦਿਆਂ ਹਮਲਾਵਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਗੁਹਾਰ ਲਗਾਈ। ਜੁਝਾਰ ਨਗਰ ਦੇ ਵਸਨੀਕ ਅਮਰੀਕ ਸਿੰਘ, ਸੰਦੀਪ ਕੁਮਾਰ, ਵਿੱਕੀ ਸਿੰਘ, ਅਮਨਦੀਪ ਅਤੇ ਮਲਕੀਤ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਐਨਓਸੀ ਦੀ ਸ਼ਰਟ ਹਟਾਉਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰਨ ਦੇ ਬਾਵਜੂਦ ਪਾਵਰਕੌਮ ਦੇ ਅਧਿਕਾਰੀ ਉਨ੍ਹਾਂ ਦੇ ਘਰਾਂ ਵਿੱਚ ਬਿਜਲੀ ਦਾ ਮੀਟਰ ਲਗਾਉਣ ਤੋਂ ਆਨਾਕਾਨੀ ਕਰ ਰਹੇ ਹਨ। ਜਿਸ ਕਾਰਨ ਉਨ੍ਹਾਂ ਨੂੰ ਬਹੁਤ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿੰਕੀ ਕੌਰ, ਸ਼ਿਵਮ, ਚਰਨ ਕੌਰ, ਜਸਵਿੰਦਰ ਕੌਰ ਅਤੇ ਹੋਰਨਾਂ ਵਿਅਕਤੀਆਂ ਨੇ ਵਿਧਾਇਕ ਨੂੰ ਦੱਸਿਆ ਕਿ ਉਨ੍ਹਾਂ ਨੂੰ ਆਟਾ-ਦਾਲ ਸਕੀਮ ਤਹਿਤ ਰਾਸ਼ਨ ਨਹੀਂ ਮਿਲ ਰਿਹਾ ਹੈ। ਜਦੋਂਕਿ ਕਈ ਵਿਅਕਤੀਆਂ ਦਾ ਕਹਿਣਾ ਸੀ ਕਿ ਉਨ੍ਹਾਂ ਦੇ ਨੀਲੇ ਕਾਰਡ ਕੱਟੇ ਗਏ ਹਨ। ਇਸ ਮੌਕੇ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਉਪਰੋਕਤ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਬੜੇ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਨੂੰ ਜਲਦੀ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਪਾਵਰਕੌਮ ਦੇ ਐਕਸੀਅਨ ਨਾਲ ਵੀ ਫੋਨ ’ਤੇ ਗੱਲ ਕੀਤੀ ਅਤੇ ਸਰਕਾਰੀ ਨੇਮਾਂ ਮੁਤਾਬਕ ਲੋਕਾਂ ਦੇ ਘਰਾਂ ਨੂੰ ਬਿਜਲੀ ਕੁਨੈਕਸ਼ਨ ਲਈ ਆਖਿਆ। ਇੰਜ ਹੀ ਵਿਧਾਇਕ ਨੇ ਫੂਡ ਸਪਲਾਈ ਵਿਭਾਗ ਦੇ ਅਫ਼ਸਰਾਂ ਨਾਲ ਗੱਲ ਕੀਤੀ ਕਿ ਉਨ੍ਹਾਂ ਨੂੰ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਰਾਸ਼ਨ ਮੁਹੱਈਆ ਕਰਵਾਉਣ ਲਈ ਕਿਹਾ। ਨਾਲ ਹੀ ਜਿਨ੍ਹਾਂ ਪਰਿਵਾਰਾਂ ਦੇ ਨੀਲੇ ਕਾਰਡ ਕੱਟੇ ਗਏ ਹਨ। ਉਨ੍ਹਾਂ ਦੀ ਨਵੇਂ ਸਿਰਿਓਂ ਵੈਰੀਫਿਕੇਸ਼ਨ ਕਰਕੇ ਯੋਗ ਲਾਭਪਤਾਰੀਆਂ ਦੇ ਨੀਲ ਕਾਰਡ ਬਣਾਉਣ ਦੇ ਆਦੇਸ਼ ਦਿੱਤੇ। ਨਾਲ ਉਨ੍ਹਾਂ ਅਧਿਕਾਰੀਆਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ