nabaz-e-punjab.com

ਲਾਇਨਜ਼ ਕਲੱਬ ਮੁਹਾਲੀ ਦੇ ਕੈਂਪ ਵਿੱਚ 53 ਵਿਅਕਤੀਆਂ ਨੇ ਕੀਤਾ ਖੂਨਦਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਜੁਲਾਈ:
ਲਾਇਨਜ਼ ਕਲੱਬ ਮੁਹਾਲੀ ਵੱਲੋਂ ਅੱਜ ਇੱਥੋਂ ਦੇ ਮਾਨਵ ਰਚਨਾ ਸਕੂਲ ਸੈਕਟਰ-66 ਵਿੱਚ ਖੂਨਦਾਨ ਕੈਂਪ ਲਗਾਇਆ ਗਿਆ। ਪ੍ਰਧਾਨ ਹਰਪ੍ਰੀਤ ਸਿੰਘ ਅਟਵਾਲ ਨੇ ਦੱਸਿਆ ਕਿ ਇਸ ਕੈਂਪ ਵਿੱਚ ਲਾਇਨਜ਼ ਕਲੱਬ ਦੇ ਮੈਂਬਰਾਂ, ਸਕੂਲ ਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਸਮੇਤ 53 ਵਿਅਕਤੀਆਂ ਨੇ ਸਵੈ ਇੱਛਾ ਅਨੁਸਾਰ ਖੂਨਦਾਨ ਕੀਤਾ। ਜਥੇਦਾਰ ਅਮਰੀਕ ਸਿੰਘ ਮੁਹਾਲੀ ਨੇ ਕਲੱਬ ਮੈਂਬਰਾਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਸਕੂਲ ਪ੍ਰਬੰਧਕਾਂ ਨੂੰ ਸਮਾਜ ਸੇਵੀ ਕਾਰਜਾਂ ਵਿੱਚ ਵੱਧ ਚੜ੍ਹ ਦੇ ਯੋਗਦਾਨ ਪਾਉਣ ਲਈ ਅੱਗੇ ਆਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਖੂਨਦਾਨ ਮਹਾਂਦਾਨ ਹੈ। ਸਾਡੇ ਵੱਲੋਂ ਦਾਨ ਵਿੱਚ ਦਿੱਤੀ ਖੂਨ ਦੀ ਇੱਕ ਬੂੰਦ ਨਾਲ ਕਿਸੇ ਲੋੜਵੰਦ ਦੀ ਕੀਮਤੀ ਜਾਨ ਬਚਾਈ ਜਾ ਸਕਦੀ ਹੈ।
ਇਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਲੱਬ ਦੇ ਪ੍ਰਧਾਨ ਹਰਪ੍ਰੀਤ ਸਿੰਘ ਅਟਵਾਲ ਨੇ ਦੱਸਿਆ ਕਿ ਲਾਇਨਜ਼ ਕਲੱਬ ਪਿਛਲੇ ਕਈ ਸਾਲਾਂ ਤੋਂ ਸਮਾਜ ਸੇਵਾ ਦੇ ਕੰਮਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਪਾਉਂਦਾ ਆ ਰਿਹਾ ਹੈ। ਇਸ ਤੋਂ ਪਹਿਲਾਂ ਵਾਤਾਵਰਨ ਦੀ ਸ਼ੁੱਧਤਾ ਲਈ ਵੱਖ ਵੱਖ ਕਿਸਮਾਂ ਦੇ ਪੌਦੇ ਲਗਾਏ ਗਏ ਹਨ। ਇਸ ਮੌਕੇ ਮੀਤ ਪ੍ਰਧਾਨ ਜਤਿੰਦਰ ਸਹਿਦੇਵ, ਸਕੱਤਰ ਜਸਵਿੰਦਰ ਸਿੰਘ, ਸਕੂਲ ਦੇ ਮੈਨੇਜਰ ਅਰਜੁਨ ਚੋਪੜਾ, ਜੋਗਿੰਦਰ ਸਿੰਘ ਰਾਹੀ, ਗੁਰਚਰਨ ਸਿੰਘ, ਆਰ.ਪੀ. ਸਿੰਘ, ਜਤਿੰਦਰ ਸਿੰਘ ਚੀਮਾ, ਕੁਲਦੀਪ ਸਿੰਘ, ਬਲਜਿੰਦਰ ਸਿੰਘ ਤੂਰ ਅਤੇ ਸ਼ਾਮ ਲਾਲ ਗਰਗ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…