Share on Facebook Share on Twitter Share on Google+ Share on Pinterest Share on Linkedin ਖਿਜ਼ਰਾਬਾਦ ਦੀਆਂ ਟੁੱਟੀਆਂ ਸੜਕਾਂ ਕਾਰਨ ਸਕੂਲੀ ਬੱਚੇ ਤੇ ਲੋਕ ਅੌਖੇ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਮਾਜਰੀ, 19 ਮਾਰਚ: ਇੱਥੋਂ ਦੇ ਨੇੜਲੇ ਪਿੰਡ ਖਿਜ਼ਰਾਬਾਦ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਨੇੜੇ ਲੰਘਦੀ ਫਿਰਨੀ ਵਾਲੀ ਸੜਕ ਕਿਨਾਰੇ ਬਣੇ ਘਰਾਂ ਦਾ ਪਾਣੀ ਸੜਕ ਵਿਚ ਇਕੱਠਾ ਹੋਣ ਕਾਰਨ ਸੜਕ ਲਗਾਤਾਰ ਟੁੱਟਣੀ ਸ਼ੁਰੂ ਹੋ ਗਈ ਹੈ ਤੇ ਸਕੂਲ ਨੇੜੇ ਸਰਕਾਰੀ ਟੂਟੀ ਵਾਲੀਆਂ ਪਾਈਪਾਂ ਲੀਕ ਹੋਣ ਕਾਰਨ ਪਾਣੀ ਸੜਕ ’ਤੇ ਇਕੱਠਾ ਹੋਣ ਕਰਕੇ ਸੜਕ ਨੇ ਛੱਪੜ ਦਾ ਰੂਪ ਧਾਰਨ ਕਰ ਲਿਆ ਹੈ, ਜਿਸ ਕਾਰਨ ਰਾਹਗੀਰਾਂ ਤੋਂ ਇਲਾਵਾ ਸਕੂਲ ਨੂੰ ਆਉਣ ਜਾਣ ਵਾਲੇ ਬੱਚਿਆਂ ਅਤੇ ਸੜਕ ਕਿਨਾਰੇ ਰਹਿਣ ਵਾਲੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਥੇ ਦੱਸਣਾ ਬਣਦਾ ਹੈ ਕਿ ਜਦੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂੰ ਜਾਣ ਵਾਲੇ ਬਚੇ ਆਪਣੇ ਘਰ ਤੋਂ ਤਿਆਰ ਹੋ ਕੇ ਆਉਂਦੇ ਹਨ, ਪਰ ਜਦੋਂ ਸਕੂਲ ਨੇੜੇ ਪਹੁੰਚਦੇ ਹਨ ਤਾ ਸੜਕ ਵਿਚ ਪਏ ਟੋਇਆਂ ਵਿੱਚ ਪਾਣੀ ਖੜ੍ਹਾ ਹੋਣ ਕਾਰਨ ਜਦੋਂ ਕੋਈ ਵਾਹਨ ਲੰਘਦਾ ਹੈ ਤਾਂ ਪਾਣੀ ਦੇ ਛਿੱਟੇ ਬੱਚਿਆਂ ਦੇ ਕੱਪੜਿਆਂ ‘ਤੇ ਪੈਣ ਕਾਰਨ ਸਕੂਲੀ ਵਰਦੀ ਖਰਾਬ ਹੋ ਜਾਂਦੀ ਹੈ ਜਿਸ ਕਾਰਨ ਬੱਚਿਆਂ ਨੂੰ ਜ਼ਿਆਦਾ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਸਬੰਧੀ ਗਲਬਾਤ ਕਰਦਿਆਂ ਸੜਕ ਕਿਨਾਰੇ ਰਹਿਣ ਵਾਲੇ ਲੋਕਾਂ ਅਤੇ ਸਕੂਲੀ ਬੱਚਿਆਂ ਨੇ ਕਿਹਾ ਕਿ ਇਸ ਸਮਸਿਆ ਵੱਲ ਨਾ ਕੋਈ ਲੋਕ ਨਿਰਮਾਣ ਵਿਭਾਗ ਦਾ ਅਧਿਕਾਰੀ ਧਿਆਨ ਦਿੰਦਾ ਹੈ ਤੇ ਨਾ ਹੀ ਕੋਈ ਪੰਚਾਇਤ ਮੈਂਬਰ ਧਿਆਨ ਦੇ ਰਿਹਾ ਹੈ, ਜਿਸ ਕਾਰਨ ਸੜਕ ਦੀ ਹਾਲਤ ਬਦ ਤੋਂ ਬਦਤਰ ਬਣੀ ਹੋਈ ਹੈ। ਵਿਦਿਆਰਥੀਆਂ ਅਤੇ ਸੜਕ ਕਿਨਾਰੇ ਰਹਿਣ ਵਾਲੇ ਲੋਕਾਂ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਸੜਕ ਦੀ ਹਾਲਤ ਨੂੰ ਸੁਧਾਰਿਆ ਜਾਵੇ ਤਾਂ ਜੋ ਆਉਣ ਵਾਲੇ ਸਮੇਂ ਵਿਚ ਉਹ ਆਪਣੀ ਪੜਾਈ ਵਧੀਆ ਢੰਗ ਨਾਲ ਕਰ ਸਕਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ