ਪੰਜਾਬ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਦੀ ਸਰਕਾਰ ’ਚ ਵਿਸ਼ਵਾਸ ਵਧਿਆ: ਸਰਬਜੀਤ ਸਮਾਣਾ

ਕਾਂਗਰਸ ਤੇ ਹੋਰਨਾਂ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਨਬਜ਼-ਏ-ਪੰਜਾਬ, ਮੁਹਾਲੀ, 11 ਅਕਤੂਬਰ:
ਆਮ ਆਦਮੀ ਪਾਰਟੀ ਦੇ ਸੀਨੀਅਰ ਯੂਥ ਆਗੂ ਅਤੇ ਕੌਂਸਲਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੀ ‘ਆਪ’ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਆਮ ਨਾਗਰਿਕ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ, ਜਿਨ੍ਹਾਂ ਵਿੱਚ ਵੱਖ-ਵੱਖ ਕਾਂਗਰਸ ਸਮੇਤ ਹੋਰਨਾਂ ਪਾਰਟੀਆਂ ਦੇ ਅਹੁਦੇਦਾਰ ਅਤੇ ਵਰਕਰ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਅਜਿਹਾ ਹੋਣ ਨਾਲ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਲਗਾਤਾਰ ਵਾਧਾ ਹੁੰਦਾ ਹੋ ਰਿਹਾ ਹੈ।
ਸੈਕਟਰ-79 ਵਿਖੇ ਸਥਿਤ ਪਾਰਟੀ ਦਫ਼ਤਰ ਵਿਖੇ ਕਾਂਗਰਸ ਅਤੇ ਹੋਰਨਾਂ ਪਾਰਟੀਆਂ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਮੌਕੇ ਜੀ ਆਇਆ ਆਖਦਿਆਂ ਸਰਬਜੀਤ ਸਮਾਣਾ ਨੇ ਕਿਹਾ ਕਿ ਜਿਹੜੇ ਵੀ ਅਹੁਦੇਦਾਰ ਅਤੇ ਵਰਕਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ ਇਨ੍ਹਾਂ ਦੇ ਮਾਨ ਸਤਿਕਾਰ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਇਨ੍ਹਾਂ ਨੂੰ ਆਉਣ ਵਾਲੇ ਸਮੇਂ ਵਿੱਚ ਵੱਡੀਆਂ ਜ਼ਿੰਮੇਵਾਰੀਆਂ ਦੇ ਕੇ ਨਿਵਾਜਿਆ ਜਾਵੇਗਾ ਤਾਂ ਕਿ ਉਹ ਆਮ ਆਦਮੀ ਪਾਰਟੀ ਦੇ ਸੰਗਠਨ ਆਤਮਕ ਢਾਂਚੇ ਨੂੰ ਪਹਿਲਾਂ ਦੇ ਮੁਕਾਬਲਤਨ ਵਧੇਰੇ ਮਜ਼ਬੂਤ ਕਰਨ ਦੇ ਲਈ ਆਪੋ-ਆਪਣੇ ਪੱਧਰ ਤੇ ਕੰਮ ਕਰ ਸਕਣ। ਉਨ੍ਹਾਂ ਕਿਹਾ ਕਿ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਦੀ ਕਚਹਿਰੀ ਵਿੱਚ ਜੋ ਵਾਅਦੇ ਅਤੇ ਗਰੰਟੀਆਂ ਦਿੱਤੀਆਂ ਗਈਆਂ ਸਨ, ਉਨ੍ਹਾਂ ਨੂੰ ਲਗਪਗ ਪੂਰਾ ਕੀਤਾ ਜਾ ਚੁੱਕਾ ਹੈ।
‘ਆਪ’ ਆਗੂ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਜ਼ਰੂਰੀ ਅਤੇ ਲੋੜੀਂਦੇ ਸਮਾਨ ਦੀ ਪੂਰਤੀ ਦੇ ਲਈ ਸੈਕਟਰ-79 ਦਫ਼ਤਰ ਤੋਂ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਰਾਹਤ ਸਮੱਗਰੀ ਅਤੇ ਨਿੱਤ ਵਰਤੋਂ ਦੇ ਸਮਾਨ ਦੇ ਵਾਹਨ ਭੇਜੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਆਮ ਆਦਮੀ ਪਾਰਟੀ ਦੇ ਦਫ਼ਤਰ ਤੋਂ ਤਰਪਾਲਾਂ, ਗੱਦੇ, ਮੰਜੇ, ਦਵਾਈਆਂ, ਬਰਤਨ, ਪਸ਼ੂਆਂ ਲਈ ਚਾਰਾ ਆਦੀ ਭੇਜਿਆ ਜਾ ਚੁੱਕਾ ਹੈ।
ਇਸ ਮੌਕੇ ਸਰਪੰਚ ਇਕਬਾਲ ਸਿੰਘ ਜੁਝਾਰ ਨਗਰ, ਸਾਬਕਾ ਕੌਂਸਲਰ ਆਰਪੀ ਸ਼ਰਮਾ, ਮਹਿੰਦਰ ਲਾਲ, ਜਨਰਲ ਸਕੱਤਰ ਬਾਜ਼ੀਗਰ ਬਿਰਾਦਰੀ ਪੰਜਾਬ, ਦਰਸ਼ਨ ਕੁਮਾਰ, ਪ੍ਰਧਾਨ ਗਿਆਨਚੰਦ, ਮੁੰਦਰੀ ਰਾਮ, ਸਾਬਕਾ ਪੰਚ, ਬਿੱਲਾ ਰਾਮ, ਬਹਾਦਰ ਰਾਮ, ਵਿੱਕੀ ਪੰਚ, ਬੰਟੀ, ਰਵੀ, ਨਸੀਬ, ਰਾਜ ਕੁਮਾਰ, ਸ਼ਿਵ ਕੁਮਾਰ ਜਸਪ੍ਰੀਤ, ਹੈਪੀ, ਕੁਲਦੀਪ ਕੁਮਾਰ, ਵਿਸ਼ਾਲ ਕੁਮਾਰ, ਗੁਰਚਰਨ ਸਿੰਘ, ਸਤਪਾਲ, ਭੁਪਿੰਦਰ ਸਿੰਘ, ਅਜੇ ਕੁਮਾਰ, ਰਿੰਕੂ, ਬਲਕਾਰ ਸਿੰਘ, ਦਿਲਬਰ, ਰੇਸ਼ਮਾ ਪੰਚ, ਗੇਂਦਾਰਾਮ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਸਾਬਕਾ ਗ੍ਰਹਿ ਮੰਤਰੀ ਸਵਰਗੀ ਬੂਟਾ ਸਿੰਘ ਪ੍ਰਤੀ ਵਰਤੀ ਭੱਦੀ ਸ਼ਬਦਾਵਲੀ ਦੀ ਨਿਖੇਧੀ

ਸਾਬਕਾ ਗ੍ਰਹਿ ਮੰਤਰੀ ਸਵਰਗੀ ਬੂਟਾ ਸਿੰਘ ਪ੍ਰਤੀ ਵਰਤੀ ਭੱਦੀ ਸ਼ਬਦਾਵਲੀ ਦੀ ਨਿਖੇਧੀ ਨਬਜ਼-ਏ-ਪੰਜਾਬ, ਮੁਹਾਲੀ, 4…