Share on Facebook Share on Twitter Share on Google+ Share on Pinterest Share on Linkedin ਦੀਪ ਨਗਰ ਵਿੱਚ ਪਾਣੀ ਦੀ ਸਪਲਾਈ ਬੰਦ ਹੋਣ ਕਾਰਨ ਲੋਕਾਂ ’ਚ ਰੋਸ, ਡਿਪਟੀ ਮੇਅਰ ਬੇਦੀ ਨੇ ਸਮੱਸਿਆਵਾਂ ਸੁਣੀਆਂ ਮੌਕੇ ’ਤੇ ਅਧਿਕਾਰੀਆਂ ਨੂੰ ਫੋਨ ਕਰਕੇ ਤੁਰੰਤ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਕਿਹਾ ਨਬਜ਼-ਏ-ਪੰਜਾਬ, ਮੁਹਾਲੀ, 14 ਜੁਲਾਈ: ਦੀਪ ਨਗਰ ਸੋਹਾਣਾ ਵਿੱਚ ਪਿਛਲੇ ਕਈ ਦਿਨਾਂ ਤੋਂ ਪਾਣੀ ਦੀ ਸਪਲਾਈ ਬੰਦ ਹੋਣ ਕਾਰਨ ਇਲਾਕਾ ਨਿਵਾਸੀਆਂ ਵਿਚ ਰੋਸ ਪੈਦਾ ਹੋ ਗਿਆ। ਲੋਕਾਂ ਨੇ ਕਿਹਾ ਕਿ ਪਾਣੀ ਜੀਵਨ ਦੀ ਅਹਿਮ ਲੋੜ ਹੈ, ਪਰ ਇਸ ਦੀ ਲਗਾਤਾਰ ਕਟੌਤੀ ਕਾਰਨ ਉਨ੍ਹਾਂ ਦੀ ਰੋਜ਼ਮਰਾ ਦੀ ਜ਼ਿੰਦਗੀ ਠੱਪ ਹੋ ਗਈ ਹੈ। ਘਰਾਂ ਵਿੱਚ ਨਹਾਉਣਾ ਧੋਣਾ ਤਾਂ ਦੂਰ ਦੀ ਗੱਲ ਰਹਿ ਗਈ, ਛੋਟੇ ਬੱਚਿਆਂ ਨੂੰ ਰੋਟੀ ਦੇਣ ਲਈ ਲਈ ਆਟਾ ਵੀ ਗੁੰਨ੍ਹ ਪਾਉਣਾ ਵੀ ਮੁਸ਼ਕਲ ਹੋ ਗਿਆ ਹੈ। ਇਸ ਗੰਭੀਰ ਸਮੱਸਿਆ ਦੀ ਜਾਣਕਾਰੀ ਮਿਲਣ ’ਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਅਚਾਨਕ ਦੌਰੇ ‘ਤੇ ਪਹੁੰਚੇ। ਉਨ੍ਹਾਂ ਨੇ ਸਥਾਨਕ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਪਾਣੀ ਸਪਲਾਈ ਬੰਦ ਹੋਣ ਦੀ ਵਜ੍ਹਾ ਜਾਣਨ ਲਈ ਅਧਿਕਾਰੀਆਂ ਨਾਲ ਤੁਰੰਤ ਸੰਪਰਕ ਕੀਤਾ। ਡਿਪਟੀ ਮੇਅਰ ਕੁਲਜੀਤ ਬੇਦੀ ਨੇ ਕਿਹਾ, ‘‘ਪਾਣੀ ਜੀਵਨ ਦੀ ਬੁਨਿਆਦੀ ਲੋੜ ਹੈ। ਇਲਾਕਾ ਵਾਸੀਆਂ ਦੀ ਪ੍ਰੇਸ਼ਾਨੀ ਜਾਇਜ਼ ਹੈ। ਅਸੀਂ ਅਧਿਕਾਰੀਆਂ ਨੂੰ ਕਿਹਾ ਹੈ ਕਿ ਅੱਜ ਹੀ ਇਹ ਮਾਮਲਾ ਚੈੱਕ ਕਰਕੇ ਹੱਲ ਕੀਤਾ ਜਾਵੇ।’’ ਉਨ੍ਹਾਂ ਨੇ ਇਹ ਵੀ ਕਿਹਾ ਕਿ ਲੋਕ ਸੜਕਾਂ ‘ਤੇ ਆਉਣ ਲਈ ਮਜਬੂਰ ਹੋ ਰਹੇ ਹਨ, ਜੋ ਕਿਸੇ ਵੀ ਹਾਲਤ ਵਿਚ ਠੀਕ ਨਹੀਂ। ਇਸ ਮੌਕੇ ਸੀਨੀਅਰ ਕਾਂਗਰਸ ਆਗੂ ਗੁਰਮੀਤ ਸਿੰਘ, ਪ੍ਰਧਾਨ ਲਖਵਿੰਦਰ ਸਿੰਘ ਕਾਲਾ, ਗੁਰਮੁੱਖ ਸਿੰਘ, ਕੁਲਦੀਪ ਸਿੰਘ, ਦਰਸ਼ਨ ਸਿੰਘ, ਮਨਦੀਪ ਸਿੰਘ ਸੰਧੂ, ਸੰਦੀਪ ਸਿੰਘ ਸੋਨੀ, ਜਸਬੀਰ ਸਿੰਘ ਜੱਸੀ, ਗੁਰਮੀਤ ਕੌਰ, ਅਮਰਜੀਤ ਕੌਰ, ਰੁਪਿੰਦਰ ਕੌਰ, ਜਸਬੀਰ ਕੌਰ, ਪਰਮਜੀਤ ਕੌਰ, ਸਰਬਜੀਤ ਕੌਰ, ਨਰਿੰਦਰ ਕੌਰ ਅਤੇ ਦਰਸ਼ਨ ਕੌਰ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ