ਪੰਜਾਬ ਦੇ ਲੋਕ ਅਕਾਲੀ-ਭਾਜਪਾ ਸਰਕਾਰ ਦੀਆਂ ਨੀਤੀਆਂ ਤੋਂ ਦੁਖੀ: ਰਵਿੰਦਰ ਬਿੱਲਾ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 28 ਜਨਵਰੀ:
ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਨੇ ਆਪਣੇ ਪਿਛਲੇ 10 ਸਾਲਾਂ ਦੌਰਾਨ ਵਿਕਾਸ ਦੀ ਥਾਂ ਵਿਰੋਧੀਆਂ ਨਾਲ ਵਧੀਕੀਆਂ ਅਤੇ ਧੱਕੇਸ਼ਾਹੀਆਂ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਜਿਸ ਕਾਰਨ ਸੂਬੇ ਦੇ ਲੋਕ ਹੁਕਮਰਾਨ ਪਾਰਟੀ ਤੋਂ ਬੇਹੱਦ ਦੁਖੀ ਹਨ। ਜਿਸ ਕਾਰਨ ਲੋਕ ਸੂਬੇ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਕਾਂਗਰਸੀ ਆਗੂ ਰਵਿੰਦਰ ਸਿੰਘ ਬਿੱਲਾ ਨੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਹਲਕਾ ਖਰੜ ਵਿੱਚ ਲੋਕ ਕਾਂਗਰਸੀ ਉਮੀਦਵਾਰ ਜਗਮੋਹਨ ਸਿੰਘ ਕੰਗ ਨੂੰ ਜਿਤਾਉਣ ਦਾ ਮਨ ਬਣਾਈ ਬੈਠੇ ਹਨ। ਜਿਸ ਦੀ ਉਦਾਹਰਨ ਨਵਜੋਤ ਸਿੰਘ ਸਿੱਧੂ ਦੀ ਖਰੜ ਰੈਲੀ ਵਿੱਚ ਜਾਣ ਵਾਲੇ ਲੋਕਾਂ ਦੇ ਉਤਸ਼ਾਹ ਤੋਂ ਮਿਲਦੀ ਹੈ। ਇਸ ਮੌਕੇ ਕੌਂਸਲਰ ਸੁਖਜੀਤ ਕੌਰ, ਯੂਥ ਆਗੂ ਸੁਖਜਿੰਦਰ ਸਿੰਘ ਸੋਢੀ, ਅਜਮੇਰ ਸਿੰਘ ਲਾਲੀ, ਬਿੱਟੂ, ਪੱਪੂ ਕੁਰਾਲੀ, ਕੁਲਦੀਪ ਸਿੰਘ, ਮਨਜੀਤ ਕੌਰ, ਕਮਲਜੀਤ ਕੌਰ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ ਨਬਜ਼-ਏ-ਪੰਜਾਬ, ਡੇਰਾਬੱਸੀ, 1…