Share on Facebook Share on Twitter Share on Google+ Share on Pinterest Share on Linkedin ਨਸ਼ਿਆਂ ਵਿਰੁੱਧ ਜੰਗ ਵਿੱਚ ਪਿੰਡਾਂ ਤੇ ਵਾਰਡਾਂ ਦੇ ਖ਼ੁਦ ਪਹਿਰੇਦਾਰ ਬਣਨ ਲੋਕ: ਕੁਲਵੰਤ ਸਿੰਘ ਪਿੰਡ ਸੰਭਾਲਕੀ, ਨਾਨੂੰਮਾਜਰਾ ਤੇ ਰਾਏਪੁਰ ਖੁਰਦ ਦੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਸਹੁੰ ਚੁਕਾਈ ਨਬਜ਼-ਏ-ਪੰਜਾਬ, ਮੁਹਾਲੀ, 24 ਮਈ: ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਵਿੱਚ ਆਪਣੇ ਪਿੰਡਾਂ ਅਤੇ ਵਾਰਡਾਂ ਦੇ ਲੋਕ ਖ਼ੁਦ ਹੀ ਪਹਿਰੇਦਾਰ ਬਣਨ ਅਤੇ ਇਸ ਕੰਮ ਵਿੱਚ ਸਰਕਾਰ ਵੱਲੋਂ ਪੂਰੀ ਮਦਦ ਦਿੱਤੀ ਜਾਵੇਗੀ। ਉਹ ਅੱਜ ਮੁਹਾਲੀ ਹਲਕੇ ਦੇ ਪਿੰਡ ਸੰਭਾਲਕੀ, ਨਾਨੂੰ ਮਾਜਰਾ ਅਤੇ ਰਾਏਪੁਰ ਖੁਰਦ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਸਮਾਗਮਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਤੇ ਵਾਰਡਾਂ ਦੇ ਪਹਿਰੇਦਾਰਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਉਹ ਬਿਨ੍ਹਾਂ ਕਿਸੇ ਡਰ ਤੋਂ ਨਸ਼ਿਆਂ ਵਿਰੁੱਧ ਲੜਾਈ ਲੜਨ। ਉਨ੍ਹਾਂ ਉੱਪਰ ਕਿਸੇ ਵੀ ਤਰ੍ਹਾਂ ਦਾ ਸਿਆਸੀ ਜਾਂ ਪ੍ਰਸ਼ਾਸ਼ਨਿਕ ਦਬਾਅ ਨਹੀਂ ਪਾਇਆ ਜਾਵੇਗਾ ਸਗੋਂ ਬਲਕਿ ਪੱਖਾਂ ਤੋੱ ਉਹਨਾਂ ਦੀ ਮੱਦਦ ਕੀਤੀ ਜਾਵੇਗੀ। ਉਨ੍ਹਾਂ ਪਿੰਡਾਂ ਦੇ ਲੋਕਾਂ ਨਸ਼ਿਆਂ ਵਿਰੁੱਧ ਡਟ ਕੇ ਲੜਨ ਦੀ ਸਹੁੰ ਚੁਕਾਈ। ‘ਆਪ’ ਵਿਧਾਇਕ ਨੇ ਕਿਹਾ ਕਿ ਸੂਬੇ ਵਿੱਚ ਵੱਡੀ ਗਿਣਤੀ ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਤੇ ਬੁਲਡੋਜ਼ਰ ਚਲਾਇਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਕੋਈ ਸਿਆਸੀ ਯਾਤਰਾ ਨਹੀਂ ਹੈ, ਬਲਕਿ ਇੱਕ ਸਮਾਜਿਕ ਸੰਕਲਪ ਹੈ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਨੂੰ ਪੂਰੇ ਹਲਕੇ ਵਿੱਚ ਚਲਾਇਆ ਜਾਵੇਗਾ ਅਤੇ ਹਰ ਪਿੰਡ, ਗਲੀ ਅਤੇ ਮੁਹੱਲੇ ਤੱਕ ਇਹ ਸੰਦੇਸ਼ ਪਹੁੰਚਾਇਆ ਜਾਵੇਗਾ ਕਿ ਨਸ਼ਾ ਨਹੀਂ ਜੀਵਨ ਚੁਣੋ। ਉਨ੍ਹਾਂ ਕਿਹਾ ਕਿ ਨਸ਼ਾ ਛੁਡਾਉਣ ਵਾਲਿਆਂ ਦੇ ਪੁਨਰਵਾਸ ਲਈ ਸਰਕਾਰ ਵੱਲੋਂ ਕੌਂਸਲਿੰਗ, ਰੁਜ਼ਗਾਰ ਅਤੇ ਮਨੋਚਿਕਿਤਸਾ ਸੇਵਾਵਾਂ ਦੀ ਵੀ ਪੂਰੀ ਸਵਿਧਾ ਦਿੱਤੀ ਜਾ ਰਹੀ ਹੈ। ਇਸ ਮੌਕੇ ਡੀਐਸਪੀ ਹਰਸਿਮਰਤ ਸਿੰਘ ਬੱਲ, ਗੁਰਪ੍ਰੀਤ ਸਿੰਘ ਕੁਰੜਾ, ਸ੍ਰੀਮਤੀ ਅਨੂੰ ਬੱਬਰ, ਡਾ ਕੁਲਦੀਪ ਸਿੰਘ, ਹਰਪਾਲ ਸਿੰਘ ਬਰਾੜ, ਜਸਪਾਲ ਸਿੰਘ ਮਟੌਰ, ਗੁਰਪ੍ਰੀਤ ਚਾਹਲ, ਅਰੁਣ ਗੋਇਲ, ਗੁਰਸੇਵਕ ਸਿੰਘ ਸਰਪੰਚ ਮੌਲੀ, ਆਰ.ਪੀ. ਸ਼ਰਮਾ, ਭੁਪਿੰਦਰ ਸਿੰਘ ਮੌਲੀ, ਸੁਖਚੈਨ ਸਿੰਘ , ਪਿੰਡ ਸੰਭਾਲਕੀ ਦੇ ਸਰਪੰਚ ਗੌਰਵ ਸ਼ਰਮਾ ਦੀ ਪਤਨੀ ਕ੍ਰਿਤੀਕਾ ਸ਼ਰਮਾ, ਪਿੰਡ ਨਾਨੂੰਮਾਜਰਾ ਦੇ ਸਰਪੰਚ ਸੰਦੀਪ ਗਿਰ ਦੀ ਪਤਨੀ ਪਲਵਿੰਦਰ ਕੌਰ, ਧਨਵੰਤ ਸਿੰਘ ਰੰਧਾਵਾ ਬੀਡੀਪੀਓ, ਹਰਜੋਤ ਸਿੰਘ ਨਾਇਬ ਤਹਿਸੀਲਦਾਰ, ਕਰਮਜੀਤ ਕੌਰ ਸਰਪੰਚ, ਹਰਵਿੰਦਰ ਸਿੰਘ ਰਿੰਕੂ, ਇਕਬਾਲ ਸਿੰਘ, ਅਵਤਾਰ ਸਿੰਘ ਮੌਲੀ ਅਤੇ ਹੋਰ ਪਤਵੰਤੇ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ