ਗੁਰਦੁਆਰਾ ਅੰਬ ਸਾਹਿਬ ਵਿਖੇ ਨਤਮਸਤਕ ਹੋਣ ਆਏ ਲੋਕਾਂ ਨੇ ਚੋਣ ਮਾਸਕੌਟ ਸ਼ੇਰਾ ਨਾਲ ਸੈਲਫ਼ੀਆਂ ਲਈਆਂ

ਸ਼ੇਰਾ ਦੇ ਕੱਟਆਉਟ ਅਤੇ ਜਾਣਕਾਰੀ ਵਾਲੀਆ ਸਟੈਂਡੀਆਂ ਨੇ ਲੋਕਾਂ ਦਾ ਧਿਆਨ ਖਿੱਚਿਆ, ਸਵੀਪ ਟੀਮ ਨੇ ਛਬੀਲ ਲਾਈ

ਨਬਜ਼-ਏ-ਪੰਜਾਬ, ਮੁਹਾਲੀ, 13 ਅਪਰੈਲ:
ਪੰਜਾਬ ਵਿੱਚ ਇੱਕ ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵੱਧ ਤੋਂ ਵੱਧ ਮਤਦਾਨ ਲਈ ਵੋਟਰਾਂ ਨੂੰ ਪ੍ਰੇਰਨ ਲਈ ਚੱਲ ਰਹੀ ਸਿਸਟਮੈਟਿਕ ਵੋਟਰ ਐਜੂਕੇਸ਼ਨ ਅਤੇ ਇਲੈਕਟੋਰਲ ਭਾਗੀਦਾਰੀ (ਸਵੀਪ) ਦੀ ਲੜੀ ਤਹਿਤ ਜ਼ਿਲ੍ਹਾ ਸਵੀਪ ਟੀਮ ਨੇ ਅੱਜ ਵਿਸਾਖੀ ਦੇ ਪਵਿੱਤਰ ਮੌਕੇ ’ਤੇ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਦਾ ਦੌਰਾ ਕੀਤਾ ਅਤੇ ਗੁਰੂਘਰ ਨਤਮਸਤਕ ਹੋਣ ਆਏ ਸ਼ਰਧਾਲੂਆਂ ਨੂੰ ਲੋਕਤੰਤਰ ਦੀਆਂ ਜੜ੍ਹਾਂ ਮਜ਼ਬੂਤ ਕਰਨ ਲਈ ਜਾਗਰੂਕ ਕੀਤਾ। ਇਸ ਮੌਕੇ ਸ਼ਰਧਾਲੂਆਂ ਨੇ ਚੋਣ ਮਾਸਕੌਟ ਸ਼ੇਰਾ ਨਾਲ ਸੈਲਫ਼ੀਆਂ ਲਈਆਂ ਅਤੇ ਫੋਟੋਆਂ ਖਿਚਵਾਈਆਂ।
ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ. ਗੁਰਬਖ਼ਸ਼ੀਸ਼ ਸਿੰਘ ਅੰਟਾਲ ਨੇ ਦੱਸਿਆ ਕਿ ਪੰਜਾਬ ਮੁੱਖ ਚੋਣ ਅਫ਼ਸਰ ਸਿਬਿਨ ਸੀ ਅਤੇ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੋਟਰਾਂ ਨੂੰ ਵੋਟ ਪ੍ਰਤੀ ਜਾਗਰੂਕ ਕਰਨ ਲਈ ਮੁਹਾਲੀ ਜ਼ਿਲ੍ਹੇ ਵਿੱਚ ਸਵੀਪ ਦੀਆਂ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਨਵੇਂ ਕ੍ਰਿਕੇਟ ਸਟੇਡੀਅਮ ਮੁੱਲਾਂਪੁਰ ਗਰੀਬਦਾਸ ਵਿਖੇ ਖੇਡੇ ਗਏ ਪਹਿਲੇ ਆਈਪੀਐਲ ਮੈਚ ਤੋਂ ਸ਼ੁਰੂ ਹੋ ਕੇ ਜਿੱਥੇ ਕਰੀਬ 450 ਪਹਿਲੀ ਵਾਰ ਬਣੇ ਵੋਟਰਾਂ ਨੂੰ ਮੈਚ ਦੇਖਣ ਦਾ ਮੌਕਾ ਦਿੱਤਾ ਗਿਆ, ਉੱਥੇ ਆਮ ਵੋਟਰਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕੀਤੀਆਂ ਗਈਆਂ।
ਉਨ੍ਹਾਂ ਦੱਸਿਆ ਕਿ ਸਵੀਪ ਟੀਮ ਵੱਲੋਂ ਵੱਖ-ਵੱਖ ਥੀਮ ਪਾਰਕਾਂ, ਰਿਜ਼ੋਰਟਾਂ ਵਿਖੇ ਲੋਕਾਂ ਨੂੰ ਭਾਰਤ ਦੇ ਚੋਣ ਕਮਿਸ਼ਨ ਦੇ ਸੰਦੇਸ਼ ਵਾਲੀਆਂ ਟੀ-ਸ਼ਰਟਾਂ ਤੋਂ ਇਲਾਵਾ ਮੱਗ, ਕੈਪਸ ਅਤੇ ਚਾਬੀਆਂ ਦਿੱਤੀਆਂ ਗਈਆਂ। ਅੱਜ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਐਸ.ਏ.ਐਸ.ਨਗਰ (ਮੁਹਾਲੀ) ਵੱਲੋਂ ਗੱਤਕਾ ਮੁਕਾਬਲਾ ਕਰਵਾਇਆ ਗਿਆ। ਜਿਸ ਨੇ ਸਵੀਪ ਟੀਮ ਨੂੰ ਇੱਕ ਵਧੀਆ ਮੰਚ ਪ੍ਰਦਾਨ ਕੀਤਾ, ਜਿੱਥੇ ਭੰਗੜਾ ਵੀ ਪੇਸ਼ ਕੀਤਾ ਗਿਆ ਅਤੇ ਮਤਦਾਨ ਸੰਦੇਸ਼ ਨੂੰ ਫੈਲਾਉਣ ਵਾਲੇ ਹੋਰਡਿੰਗ ਤੇ ਕੱਟ ਆਊਟ ਵੀ ਪ੍ਰਦਰਸ਼ਿਤ ਕੀਤੇ ਗਏ।

ਗੁਰਦੁਆਰਾ ਸਾਹਿਬ ਵਿਖੇ ਗਤਕਾ ਮੁਕਾਬਲੇ ਦੌਰਾਨ ਲੋਕਾਂ ਨੇ ਚੋਣ ਮਾਸਕੌਟ ਸ਼ੇਰਾ 2.0 ਦੇ ਨਾਲ ਲਗਾਏ ਗਏ ਸੈਲਫ਼ੀ ਪੁਆਇੰਟਾਂ ਵੱਲ ਵਿਸ਼ੇਸ਼ ਖਿੱਚ ਦਿਖਾਈ ਅਤੇ ਤਸਵੀਰਾਂ ਖਿਚਵਾਈਆਂ। ਇਸ ਤੋਂ ਇਲਾਵਾ ਗੱਤਕਾ ਟੀਮਾਂ ਦੁਆਰਾ ਵੋਟਰ ਜਾਗਰੂਕਤਾ ਤਖ਼ਤੀਆਂ ਰਾਹੀਂ ਚੇਤਨਾ ਮਾਰਚ ਵੀ ਕੀਤਾ ਗਿਆ। ਗਤੀਵਿਧੀ ਦੌਰਾਨ ਚੋਣ ਤਹਿਸੀਲਦਾਰ ਸੰਜੇ ਕੁਮਾਰ, ਜ਼ਿਲ੍ਹਾ ਗੁੱਡ ਗਵਰਨੈਂਸ ਫੈਲੋ ਵਿਜੇ ਲਕਸ਼ਮੀ, ਆਸ਼ੀਸ਼ ਬਾਜਪਾਈ ਅਤੇ ਚੋਣ ਕਾਨੂੰਗੋ ਸੁਰਿੰਦਰ ਬੱਤਰਾ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੱਕਾ ਮੋਰਚਾ: ਭੀਮ ਰਾਓ ਯਸ਼ਵੰਤ ਅੰਬੇਡਕਰ ਨੇ ਬੰਦੀ ਸਿੰਘਾਂ ਦੇ ਹੱਕ ’ਚ ਹਾਅ ਦਾ ਨਾਅਰਾ ਮਾਰਿਆ

ਪੱਕਾ ਮੋਰਚਾ: ਭੀਮ ਰਾਓ ਯਸ਼ਵੰਤ ਅੰਬੇਡਕਰ ਨੇ ਬੰਦੀ ਸਿੰਘਾਂ ਦੇ ਹੱਕ ’ਚ ਹਾਅ ਦਾ ਨਾਅਰਾ ਮਾਰਿਆ ਮੁਹਾਲੀ-ਚੰਡੀਗ…