Nabaz-e-punjab.com

ਚੋਣਾਂ ਵਿੱਚ ਮੌਕਾਪ੍ਰਸਤ ਤੇ ਧੋਖੇਬਾਜ਼ ਲੀਡਰਾਂ ਨੂੰ ਮੂੰਹ ਤੋੜ ਜਵਾਬ ਦੇਣਗੇ ਲੋਕ: ਬਰਸਟ

ਸੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੁਰਾਲ ਨੂੰ ਵਿਸ਼ਵਾਸਘਾਤੀ ਦੱਸਿਆ

ਨਬਜ਼-ਏ-ਪੰਜਾਬ, ਮੁਹਾਲੀ, 28 ਮਾਰਚ:
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਸੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੁਰਾਲ ’ਤੇ ਵਰ੍ਹਦਿਆਂ ਦੋਵੇਂ ਆਗੂਆਂ ਨੂੰ ਵਿਸ਼ਵਾਸਘਾਤੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵੇਂ ਆਗੂਆਂ ਨੂੰ ਲੋਕਾਂ ਨੇ ਇਸ ਲਈ ਚੁਣਿਆ ਸੀ ਕਿਉਂਕਿ ਉਹ ‘ਆਪ’ ਦੀ ਟਿਕਟ ’ਤੇ ਚੋਣ ਮੈਦਾਨ ਵਿੱਚ ਉਤਰੇ ਸਨ ਅਤੇ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਖ਼ੁਸ਼ ਹੋ ਕੇ ਉਨ੍ਹਾਂ ਨੂੰ ਆਪਣਾ ਨੁਮਾਇੰਦਾ ਚੁਣਿਆ ਸੀ ਪਰ ਹੁਣ ਇਹ ਦੋਵੇਂ ਆਗੂਆਂ ਆਮ ਆਦਮੀ ਪਾਰਟੀ ਨੂੰ ਛੱਡ ਭਾਜਪਾ ਵਿੱਚ ਸ਼ਾਮਲ ਹੋ ਕੇ ਜਿੱਥੇ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ, ਉੱਥੇ ਲੋਕਾਂ ਦਾ ਵਿਸ਼ਵਾਸ ਤੋੜਿਆ ਹੈ। ਉਨ੍ਹਾਂ ਕਿਹਾ ਕਿ ਆਗਾਮੀ ਚੋਣਾਂ ਵਿੱਚ ਲੋਕ ਅਜਿਹੇ ਮੌਕਾਪ੍ਰਸਤ ਅਤੇ ਧੋਖੇਬਾਜ਼ ਲੀਡਰਾਂ ਨੂੰ ਮੂੰਹ ਤੋੜ ਜਵਾਬ ਦੇਣਗੇ।
ਅੱਜ ਇੱਥੇ ਜਾਰੀ ਬਿਆਨ ਵਿੱਚ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪਾਰਟੀ ਵੱਲੋਂ ਸੁਸ਼ੀਲ ਰਿੰਕੂ ਨੂੰ ਜਲੰਧਰ ਤੋਂ ਜਿਤਾਉਣ ਲਈ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿਨ ਰਾਤ ਪ੍ਰਚਾਰ ਕਰਕੇ ਉਸ ਨੂੰ ਵੱਡੀ ਜਿੱਤ ਦਵਾਈ ਸੀ। ਪਰ ਸੁਸ਼ੀਲ ਰਿੰਕੂ ਨੇ ਆਪਣੇ ਨਿੱਜੀ ਹਿੱਤਾ ਨੂੰ ਪਹਿਲ ਦਿੰਦਿਆਂ ਪਾਰਟੀ ਛੱਡ ਕੇ ਭਾਜਪਾ ਦਾ ਪੱਲਾ ਫੜ ਲਿਆ। ਜਿਸ ਲਈ ਜਲੰਧਰ ਦੇ ਲੋਕ ਉਸ ਨੂੰ ਕਦੇ ਮੁਆਫ਼ ਨਹੀਂ ਕਰਨਗੇ। ਸ੍ਰੀ ਬਰਸਟ ਨੇ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਨੂੰ ਦੱਸਣ ਕਿ ਕਿਹੜੀ ਸੌਦੇਬਾਜ਼ੀ ਕਰਕੇ ਉਹ ਭਾਜਪਾ ਵਿੱਚ ਸ਼ਾਮਲ ਹੋਏ ਹਨ ਅਤੇ ਲੋਕਾਂ ਨੂੰ ਧੋਖਾ ਦਿੱਤਾ ਹੈ।
ਸ੍ਰੀ ਬਰਸਟ ਨੇ ਕਿਹਾ ਕਿ ਭਾਜਪਾ ਚੋਣਾਂ ਜਿੱਤ ਲਈ ਘਟੀਆ ਪੱਧਰ ਦੀ ਰਾਜਨੀਤੀ ਕਰ ਰਹੀ ਹੈ ਅਤੇ ਵਿਰੋਧੀ ਪਾਰਟੀ ਦੇ ਆਗਆਂ ਨੂੰ ਲੁਭਾਉਣ ਲਈ ਵੱਡੀਆਂ ਪੇਸ਼ਕਸ਼ਾਂ ਦੇ ਰਹੀ ਹੈ ਪਰ ਸੂਬੇ ਦੇ ਲੋਕਾਂ ਨੇ ਕਦੇ ਵੀ ਕਿਸੇ ਵਿਸ਼ਵਾਸਘਾਤੀ ਦਾ ਸਾਥ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਆਪ ਦੀ ਕੇਂਦਰੀ ਲੀਡਰਸ਼ਿਪ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘ਆਪ’ ਪੰਜਾਬ ਦੀਆਂ ਸਾਰੀਆਂ ਸੀਟਾਂ ’ਤੇ ਜਿੱਤ ਹਾਸਲ ਕਰੇਗੀ ਅਤੇ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਅਤੇ ਮੌਕਾਪ੍ਰਸਤ ਆਗੂਆਂ ਦੀਆਂ ਜ਼ਮਾਨਤਾਂ ਜ਼ਬਤ ਹੋ ਜਾਣਗੀਆਂ।

Load More Related Articles
Load More By Nabaz-e-Punjab
Load More In General News

Check Also

ਪੱਕਾ ਮੋਰਚਾ: ਭੀਮ ਰਾਓ ਯਸ਼ਵੰਤ ਅੰਬੇਡਕਰ ਨੇ ਬੰਦੀ ਸਿੰਘਾਂ ਦੇ ਹੱਕ ’ਚ ਹਾਅ ਦਾ ਨਾਅਰਾ ਮਾਰਿਆ

ਪੱਕਾ ਮੋਰਚਾ: ਭੀਮ ਰਾਓ ਯਸ਼ਵੰਤ ਅੰਬੇਡਕਰ ਨੇ ਬੰਦੀ ਸਿੰਘਾਂ ਦੇ ਹੱਕ ’ਚ ਹਾਅ ਦਾ ਨਾਅਰਾ ਮਾਰਿਆ ਮੁਹਾਲੀ-ਚੰਡੀਗ…