Nabaz-e-punjab.com

ਕਿਰਾਏਦਾਰਾਂ ਨੂੰ ਵੱਡੀ ਰਾਹਤ: ਪੀਜੀ ’ਚ ਰਹਿੰਦੇ ਨੌਜਵਾਨਾਂ ਨੂੰ ਘਰ ਖਾਲੀ ਕਰਨ ਲਈ ਮਜਬੂਰ ਨਾ ਕੀਤਾ ਜਾਵੇ: ਡੀਸੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਮਾਰਚ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਪੀਜੀ ਵਿੱਚ ਰਹਿੰਦੇ ਨੌਜਵਾਨਾਂ ਅਤੇ ਹੋਰ ਕਿਰਾਏਦਾਰਾਂ ਨੂੰ ਘਰ ਖਾਲੀ ਕਰਨ ਲਈ ਮਜਬੂਰ ਕਰਨ ਦੀਆਂ ਰਿਪੋਰਟਾਂ ਦਾ ਗੰਭੀਰ ਨੋਟਿਸ ਲੈਂਦਿਆਂ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਸ਼ੁੱਕਰਵਾਰ ਦੇਰ ਸ਼ਾਮ ਨੂੰ ਇਕ ਆਦੇਸ਼ ਜਾਰੀ ਕਰਕੇ ਕਿਹਾ ਹੈ ਕਿ ਕੋਈ ਵੀ ਮਕਾਨ ਮਾਲਕ/ਪੀਜੀ ਮਾਲਕ ਕਰਫਿਊ/ਲਾਕਡਾਊਨ ਖ਼ਤਮ ਹੋਣ ਤੱਕ ਵਿਦਿਆਰਥੀਆਂ/ਪੀਜੀਜ਼ ਅਤੇ ਹੋਰ ਕਿਰਾਏਦਾਰਾਂ (ਖ਼ਾਸਕਰ ਜੋ ਮੁਹਾਲੀ ਜ਼ਿਲ੍ਹੇ ਤੋਂ ਬਾਹਰ ਵਾਲੇ ਅਤੇ ਜਿਨ੍ਹਾਂ ਕੋਲ ਰਹਿਣ ਲਈ ਹੋਰ ਥਾਂ ਨਹੀਂ ਹੈ) ਨੂੰ ਘਰ ਖਾਲੀ ਕਰਨ ਲਈ ਮਜਬੂਰ ਨਹੀਂ ਕਰੇਗਾ।
ਡੀਸੀ ਨੇ ਆਪਣੇ ਤਾਜ਼ਾ ਆਦੇਸ਼ਾਂ ਵਿੱਚ ਕਿਹਾ ਹੈ ਕਿ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਬਾਹਰ ਕੱਢਣਾ ਜਾਇਜ਼ ਨਹੀਂ ਹੈ ਜੋ ਲਾਕਡਾਊਨ ਦੇ ਉਦੇਸ਼ਾਂ ਨੂੰ ਅਸਫ਼ਲ ਕਰਦਾ ਹੈ ਅਤੇ ਇਹ ਕੇਵਲ ਕਰੋਨਾਵਾਇਰਸ ਦੇ ਫੈਲਣ ਦੀ ਸੰਭਾਵਨਾ ਨੂੰ ਵਧਾਉਂਦਾ ਹੈ। ਇਸ ਤੋਂ ਇਲਾਵਾ ਜਨਤਕ ਆਵਾਜਾਈ ਬੰਦ ਕਰ ਦਿੱਤਾ ਗਿਆ ਹੈ। ਪਨਾਹ ਲੈਣਾ ਇਕ ਸੰਵਿਧਾਨਕ ਅਧਿਕਾਰ ਹੈ, ਜੋ ਕਿ ਭਾਰਤ ਦੇ ਸੰਵਿਧਾਨ ਦੇ ਆਰਟੀਕਲ 21 ਨਾਲ ਆਰਟੀਕਲ 19 ਅਧੀਨ ਦਰਜ ਹੈ। ਇਸ ਤੋਂ ਇਲਾਵਾ ਸਾਰੇ ਪੀਜੀ ਮਾਲਕਾਂ ਅਤੇ ਮਕਾਨ ਮਾਲਕਾਂ ਨੂੰ ਕਿਹਾ ਗਿਆ ਹੈ ਕਿ ਮੌਜੂਦਾ ਹਾਲਾਤ ਨਾਲ ਰੋਜ਼ੀ-ਰੋਟੀ ਪ੍ਰਭਾਵਿਤ ਹੋ ਸਕਦੀ ਹੈ ਅਤੇ ਸੂਬੇ ਵਿੱਚ ਜਨਤਕ ਲੈਣ-ਦੇਣ ਲਈ ਬੈਂਕ ਵੀ ਬੰਦ ਹਨ। ਇਸ ਦੇ ਮੱਦੇਨਜ਼ਰ ਇਹ ਅਪੀਲ ਕੀਤੀ ਗਈ ਹੈ ਕਿ ਵਿਦਿਆਰਥੀਆਂ/ਪੀਜੀਜ਼ ਅਤੇ ਹੋਰ ਕਿਰਾਏਦਾਰਾਂ ਨੂੰ ਤੁਰੰਤ ਕਿਰਾਏ ਦਾ ਭੁਗਤਾਨ ਕਰਨ ਲਈ ਮਜਬੂਰ ਨਹੀਂ ਕੀਤਾ ਜਾਣਾ ਚਾਹੀਦਾ ਹੈ ਅਤੇ ਕਿਰਾਏ ਦੀ ਅਦਾਇਗੀ ਨਾ ਹੋਣ ਦੀ ਸੂਰਤ ਵਿੱਚ ਘਰ ਖਾਲੀ ਕਰਨ ਲਈ ਨਹੀਂ ਕਿਹਾ ਜਾਣਾ ਚਾਹੀਦਾ ਹੈ।

Load More Related Articles
Load More By Nabaz-e-Punjab
Load More In Police

Check Also

War on Gangsters: Punjab Police conducted 409 Raids, 132 held

War on Gangsters: Punjab Police conducted 409 Raids, 132 held Nabaz-e-Punjab, Chandigarh, …