ਮੁਹਾਲੀ ਤੋਂ ਖਾਟੂਸ਼ਾਮ ਤੇ ਸਾਲਾਸਰ ਬਾਲਾ ਜੀ ਧਾਰਮਿਕ ਸਥਾਨਾਂ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ

ਵਿਧਾਇਕ ਕੁਲਵੰਤ ਸਿੰਘ ਨੇ ਫੇਜ਼-6 ’ਚੋਂ ਰਵਾਨਾ ਕੀਤੀ ਸ਼ਰਧਾਲੂਆਂ ਦੀ ਦੂਜੀ ਬੱਸ

ਨਬਜ਼-ਏ-ਪੰਜਾਬ, ਮੁਹਾਲੀ, 26 ਦਸੰਬਰ:
ਮੁੱਖ ਮੰਤਰੀ ਤੀਰਥ ਬੱਸ ਯੋਜਨਾ ਦੇ ਤਹਿਤ ਮੁਹਾਲੀ ਤੋਂ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਇੱਥੋਂ ਦੇ ਫੇਜ਼-6 ਸਥਿਤ ਦੁਰਗਾ ਨਾਰਾਇਣ ਮੰਦਰ ਦੇ ਸਾਹਮਣੇ ਤੋਂ ਰਵਾਨਾ ਕੀਤਾ ਗਿਆ। ਮੰਦਰ ਮੈਨੇਜਮੈਂਟ ਕਮੇਟੀ ਸਮੇਤ ਸਾਬਕਾ ਕੌਂਸਲਰ ਆਰਪੀ ਸ਼ਰਮਾ ਦੀ ਅਗਵਾਈ ਹੇਠ ਸ਼ਰਧਾਲੂਆਂ ਨਾਲ ਭਰੀ ਇਸ ਬੱਸ ਨੂੰ ਵਿਧਾਇਕ ਕੁਲਵੰਤ ਸਿੰਘ ਨੇ ਰਵਾਨਾ ਕੀਤਾ। ਇਸ ਤੋਂ ਪਹਿਲਾਂ ਵਿਧਾਇਕ ਕੁਲਵੰਤ ਸਿੰਘ ਨੇ 42 ਤੀਰਥ ਯਾਤਰੀਆਂ ਨੂੰ ਜ਼ਰੂਰੀ ਸਮਾਨ ਨਾਲ ਸਬੰਧਤ ਕਿੱਟ ਦਿੱਤੀਆਂ। ਇਸ ਤੋਂ ਪਹਿਲਾਂ ਇਲਾਕੇ ਦੀ ਸੰਗਤ ਨੂੰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਮੇਤ ਹੋਰਨਾਂ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਗਏ ਹਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁਹਾਲੀ ਦੇ ਸ਼ਰਧਾਲੂਆਂ ਦਾ ਇਹ ਜਥਾ ਰਾਜਸਥਾਨ ਸਥਿਤ ਧਾਰਮਿਕ ਸਥਾਨ ਖਾਟੂਸ਼ਾਮ ਮੰਦਰ ਅਤੇ ਸਾਲਾਸਰ ਬਾਲਾ ਜੀ ਦੇ ਦਰਸ਼ਨਾਂ ਕਰਨ ਤੋਂ ਬਾਅਦ ਇਹ ਜਥਾ ਮੁਹਾਲੀ ਪਰਤੇਗਾ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਵਿੱਚ ਤੀਰਥ ਯਾਤਰਾ ਦੇ ਜਾਣ ਸਮੇਂ ਕਾਫ਼ੀ ਉਤਸ਼ਾਹ ਅਤੇ ਸ਼ਰਧਾ ਦੇਖਣ ਨੂੰ ਮਿਲੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਲੋਕਾਂ ਨੂੰ ਉਨ੍ਹਾਂ ਦੀ ਆਸਥਾ ਦੇ ਮੁਤਾਬਕ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਗਈ ਹੈ। ਜਿਸ ਦੀ ਚੁਫੇਰਿਓਂ ਸ਼ਲਾਘਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬਹੁਤੀ ਵਾਰ ਸੰਗਤ ਦਾ ਸਾਥ ਨਾ ਮਿਲਣ ਅਤੇ ਹੋਰਨਾਂ ਕਈ ਕਾਰਨਾਂ ਕਰਕੇ ਸ਼ਰਧਾਲੂ ਧਾਰਮਿਕ ਸਥਾਨਾਂ ’ਤੇ ਜਾਣ ਤੋਂ ਵਾਂਝੇ ਰਹਿ ਜਾਂਦੇ ਸਨ ਪਰ ਹੁਣ ਮੁੱਖ ਮੰਤਰੀ ਵੱਲੋਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਇਹ ਤੀਰਥ ਯਾਤਰਾ ਸ਼ੁਰੂ ਕੀਤੀ ਗਈ ਹੈ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਹੋਂਦ ਵਿੱਚ ਆਉਂਦਿਆਂ ਹੀ ਲਗਾਤਾਰ ਲਗਭਗ ਹਰ ਵਰਗ, ਹਰ ਖਿੱਤੇ ਅਤੇ ਧਰਮ ਨਾਲ ਸਬੰਧਤ ਲੋਕਾਂ ਦੇ ਕੰਮ ਅਤੇ ਲੋਕ-ਪੱਖੀ ਸਕੀਮਾਂ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਲੋਕਾਂ ਨੂੰ ਰੋਜ਼ਮਰਾ ਦੀਆਂ ਸਮੱਸਿਆਵਾਂ ਤੋਂ ਨਿਜਾਤ ਦਵਾਈ ਜਾ ਰਹੀ ਹੈ, ਜਿਸ ਦੇ ਲਈ ਆਮ ਆਦਮੀ ਪਾਰਟੀ ਦਾ ਹਰ ਵਰਕਰ, ਵਿਧਾਇਕ, ਮੰਤਰੀ ਅਤੇ ਖ਼ੁਦ ਮੁੱਖ ਮੰਤਰੀ ਪੂਰੀ ਤਰ੍ਹਾਂ ਜੁਟੇ ਹੋਏ ਹਨ।

ਇਸ ਮੌਕੇ ਮੰਦਰ ਕਮੇਟੀ ਦੇ ਜਨਰਲ ਸਕੱਤਰ ਸੱਤ ਨਾਰਾਇਣ, ਸੁਰੇਸ਼ ਗੋਇਲ, ਦਰਸ਼ਨ ਗਰਗ, ਕੌਂਸਲਰ ਗੁਰਮੀਤ ਕੌਰ, ਆਪ ਵਲੰਟੀਅਰ ਹਰਵਿੰਦਰ ਸਿੰਘ ਸੈਣੀ, ਬਲਾਕ ਪ੍ਰਧਾਨ, ਕੁਲਦੀਪ ਸਿੰਘ ਸਮਾਣਾ, ਜਸਪਾਲ ਸਿੰਘ ਮਟੌਰ, ਸਾਬਕਾ ਕੌਂਸਲਰ ਹਰਪਾਲ ਸਿੰਘ ਚੰਨਾ, ਨੰਬਰਦਾਰ ਹਰਸੰਗਤ ਸਿੰਘ ਸੋਹਾਣਾ, ਅਰੁਣ ਗੋਇਲ, ਅਕਵਿੰਦਰ ਸਿੰਘ ਗੋਸਲ, ਮਲਕੀਤ ਸਿੰਘ ਰਾਏਪੁਰ ਬਲਾਕ ਪ੍ਰਧਾਨ, ਤਰਨਜੀਤ ਸਿੰਘ, ਬਲਜੀਤ ਸਿੰਘ ਹੈਪੀ ਸਮੇਤ ਹੋਰ ਪਤਵੰਤੇ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…