nabaz-e-punjab.com

ਪਾਈਪਲਾਈਨ ਲੀਕੇਜ: ਮੁਹਾਲੀ ਵਿੱਚ ਦੋ ਦਿਨ ਪ੍ਰਭਾਵਿਤ ਰਹੇਗੀ ਪਾਣੀ ਦੀ ਸਪਲਾਈ

ਨਬਜ਼-ਏ-ਪੰਜਾਬ, ਮੁਹਾਲੀ, 9 ਜੂਨ:
ਮੁਹਾਲੀ ਦੇ ਕੁੱਝ ਰਿਹਾਇਸ਼ੀ ਅਤੇ ਸਨਅਤੀ ਖੇਤਰ ਵਿੱਚ ਦੋ ਦਿਨ ਨਹਿਰੀ ਪੀਣ ਵਾਲੇ ਪਾਣੀ ਦੀ ਸਪਲਾਈ ਪ੍ਰਭਾਵਿਤ ਰਹੇਗੀ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਜਲ ਸਪਲਾਈ ਤੇ ਸੈਨੀਟੇਸ਼ਨ ਮੰਡਲ-2, ਮੁਹਾਲੀ ਦੇ ਕਾਰਜਕਾਰੀ ਇੰਜੀਨੀਅਰ ਮਾਇਕਲ ਨੇ ਦੱਸਿਆ ਕਿ ਕਜੌਲੀ ਤੋਂ ਨਹਿਰੀ ਪਾਣੀ ਦੀ ਚੰਡੀਗੜ੍ਹ ਤੋਂ ਸਿੱਧੀ ਸਪਲਾਈ ਮੇਨ ਪਾਈਪਲਾਈਨ ਵਿੱਚ ਅਚਾਨਕ ਲੀਕੇਜ ਹੋ ਗਈ ਹੈ।
ਅਧਿਕਾਰੀ ਨੇ ਦੱਸਿਆ ਕਿ ਸੈਕਟਰ-39 ਤੋਂ ਮੁਹਾਲੀ ਵੱਲ ਆ ਰਹੀ ਰਾਵ ਵਾਟਰ (ਬਿਨਾਂ ਸਾਫ਼ ਕੀਤਾ ਪਾਣੀ) ਪਾਈਪਲਾਈਨ ਵਿੱਚ ਟਰੀਟਮੈਂਟ ਪਲਾਂਟ ਫੇਜ਼-6 ਨੇੜੇ ਅਚਾਨਕ ਲੀਕੇਜ ਸ਼ੁਰੂ ਹੋ ਗਈ ਹੈ। ਪਾਈਪਲਾਈਨ ਦੀ ਜ਼ਰੂਰੀ ਮੁਰੰਮਤ ਕਰਨ ਲਈ ਜਲ ਸਪਲਾਈ ਵਿਭਾਗ ਵੱਲੋਂ ਭਲਕੇ 10 ਜੂਨ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਪਾਣੀ ਸਪਲਾਈ ਦੀ ਬੰਦੀ ਲਈ ਗਈ ਹੈ। ਜਿਸ ਕਾਰਨ ਇੱਥੋਂ ਦੇ ਫੇਜ਼-1, ਫੇਜ਼-2, ਫੇਜ਼-3ਏ, ਫੇਜ਼-3ਬੀ1, ਫੇਜ਼-3ਬੀ-2, ਫੇਜ਼-4, ਫੇਜ਼-5, ਫੇਜ਼-6, ਫੇਜ਼-7 ਅਤੇ ਪਿੰਡ ਮਦਨਪੁਰਾ ਅਤੇ ਉਦਯੋਗਿਕ ਖੇਤਰ ਫੇਜ਼-1 ਤੋਂ ਫੇਜ਼-5 ਵਿੱਚ ਨਹਿਰੀ ਪਾਣੀ ਪ੍ਰਭਾਵਿਤ ਰਹੇਗੀ ਅਤੇ ਸ਼ਹਿਰ ਵਾਸੀਆਂ ਨੂੰ ਪਾਣੀ ਦੀ ਸਪਲਾਈ ਪਾਣੀ ਦੀ ਉਪਲਬਧਤਾ ਮੁਤਾਬਕ ਹੀ ਕੀਤੀ ਜਾਵੇਗੀ।
ਅਧਿਕਾਰੀ ਨੇ ਦੱਸਿਆ ਕਿ ਮੰਗਲਵਾਰ ਨੂੰ ਸਵੇਰੇ ਪਾਣੀ ਦੀ ਸਪਲਾਈ ਪੂਰੇ ਪ੍ਰੈਸ਼ਰ ਨਾਲ ਹੋਵੇਗੀ ਅਤੇ ਦੁਪਹਿਰ ਵੇਲੇ ਪਾਣੀ ਦੀ ਸਪਲਾਈ ਬਿਲਕੁਲ ਵੀ ਨਹੀਂ ਹੋਵੇਗੀ। ਜਦੋਂਕਿ ਸ਼ਾਮ ਨੂੰ ਵੀ ਪਾਣੀ ਦੀ ਸਪਲਾਈ ਘੱਟ ਪੈ੍ਰਸ਼ਰ ਨਾਲ (ਪਾਣੀ ਦੀ ਉਪਲਬਧਤਾ ਅਨੁਸਾਰ) ਹੋਵੇਗੀ। ਉਨ੍ਹਾਂ ਦੱਸਿਆ ਕਿ ਬੁੱਧਵਾਰ ਨੂੰ ਸਵੇਰੇ ਪਾਣੀ ਦੀ ਸਪਲਾਈ ਪਾਣੀ ਦੀ ਉਪਲਬਧਤਾ ਮੁਤਾਬਕ ਹੋਵੇਗੀ ਅਤੇ ਦੁਪਹਿਰ ਸਮੇਂ ਪਾਣੀ ਦੀ ਸਪਲਾਈ ਪਾਈਪਲਾਈਨ ਦੀ ਮੁਰੰਮਤ ਹੋਣ ’ਤੇ ਹੀ ਮੌਜੂਦਾ ਸਥਿਤੀ ਮੁਤਾਬਕ ਹੋ ਸਕੇਗੀ। ਉਨ੍ਹਾਂ ਸ਼ਹਿਰ ਵਾਸੀਆਂ ਅਤੇ ਸਨਅਤਕਾਰਾਂ ਨੂੰ ਅਪੀਲ ਕੀਤੀ ਕਿ ਉਹ ਅਗਲੇ ਦੋ ਦਿਨ ਪਾਣੀ ਦੀ ਵਰਤੋਂ ਸੰਜਮ ਨਾਲ ਕਰਨ ਅਤੇ ਮੁਰੰਮਤ ਕਾਰਜਾਂ ਦੌਰਾਨ ਜਲ ਸਪਲਾਈ ਵਿਭਾਗ ਨੂੰ ਆਪਣਾ ਪੂਰਾ ਸਹਿਯੋਗ ਦੇਣ। ਉਂਜ ਉਨ੍ਹਾਂ ਕਿਹਾ ਕਿ ਜਲ ਵਿਭਾਗ ਕੋਲ ਪਾਣੀ ਦੀ ਕੋਈ ਕਮੀ ਨਹੀਂ ਹੈ। ਕਸੌਲੀ ਤੋਂ ਪਾਣੀ ਦੀ ਸਿੱਧੀ ਸਪਲਾਈ ਵਾਲੀ ਪਾਈਪਲਾਈਨ ਲੀਕੇਜ ਹੋਣ ਕਾਰਨ ਮੁਰੰਮਤ ਦੇ ਚੱਲਦਿਆਂ ਪਾਣੀ ਦੀ ਸਪਲਾਈ ਪ੍ਰਭਾਵਿਤ ਹੋ ਸਕਦੀ ਹੈ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…