Nabaz-e-punjab.com

ਸ਼ਹੀਦ ਪੁਲੀਸ ਜਵਾਨਾਂ ਦੀ ਯਾਦ ਵਿੱਚ ਥਾਣੇ ਵਿੱਚ ਪੌਦੇ ਲਗਾਏ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਅਕਤੂਬਰ:
ਪੰਜਾਬ ਵਿੱਚ ਖਾੜਕੂਵਾਦ ਦੌਰਾਨ ਦਹਿਸ਼ਤਗਰਦਾਂ ਨਾਲ ਲੋਹਾ ਲੈਂਦਿਆਂ ਡਿਊਟੀ ਦੌਰਾਨ ਸ਼ਹੀਦ ਹੋਏ ਪੁਲੀਸ ਜਵਾਨਾਂ ਦੀ ਯਾਦ ਵਿੱਚ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਅਤੇ ਐਸਐਚਓ ਇੰਸਪੈਕਟਰ ਕੁਲਵੀਰ ਸਿੰਘ ਕੰਗ ਅਤੇ ਹੋਰ ਸਟਾਫ਼ ਮੈਂਬਰਾਂ ਨੇ ਇੱਥੋਂ ਦੇ ਥਾਣਾ ਫੇਜ਼-11 ਵਿੱਚ ਫਲਦਾਰ ਅਤੇ ਛਾਂਦਾਰ ਪੌਦੇ ਲਗਾਏ ਗਏ। ਇਸ ਮੌਕੇ ਹਾਜ਼ਰ ਥਾਣੇ ਦੇ ਸਟਾਫ਼ ਨੇ ਭਵਿੱਖ ਵਿੱਚ ਇਨ੍ਹਾਂ ਪੌਦਿਆਂ ਦੀ ਸਹੀ ਤਰੀਕੇ ਨਾਲ ਸਾਂਭ ਸੰਭਾਲ ਕਰਨ ਦਾ ਪ੍ਰਣ ਲਿਆ।
ਇਸ ਮੌਕੇ ਥਾਣਾ ਮੁਖੀ ਕੁਲਵੀਰ ਸਿੰਘ ਕੰਗ ਨੇ ਦੱਸਿਆ ਕਿ ਖਾੜਕੂਵਾਦ ਸਮੇਂ ਡਿਊਟੀ ਦੌਰਾਨ ਏਐੱਸਆਈ ਜਰਨੈਲ ਸਿੰਘ, ਹੌਲਦਾਰ ਹਰਭਜਨ ਸਿੰਘ ਅਤੇ ਸਿਪਾਹੀ ਮਲਕੀਤ ਸਿੰਘ ਸ਼ਹੀਦ ਹੋ ਗਏ ਸੀ। ਜਿਨ੍ਹਾਂ ਦੀ ਯਾਦ ਵਿੱਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਰਸ਼ਨ ਕੌਰ, ਮਨਿੰਦਰ ਕੌਰ ਅਤੇ ਗੁਰਦਿਆਲ ਕੌਰ ਸਮੇਤ ਹੋਰਨਾਂ ਪਿੰਡ ਵਾਸੀਆਂ ਨੇ ਥਾਣੇ ਦੇ ਵਿਹੜੇ ਵਿੱਚ ਵੱਖ ਵੱਖ ਕਿਸਮਾਂ ਦੇ ਪੌਦੇ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਪੁਲੀਸ ਡਿਊਟੀ ਦੌਰਾਨ ਸ਼ਹੀਦ ਹੋਏ ਪੁਲੀਸ ਜਵਾਨਾਂ ਦੀ ਸ਼ਹਾਦਤ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ ਅਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸ਼ਹੀਦ ਪੁਲੀਸ ਜਵਾਨਾਂ ਦੀ ਯਾਦਗਾਰ ਵਿੱਚ 21 ਅਕਤੂਬਰ ਨੂੰ ਐਸਐਸਪੀ ਕੁਲਦੀਪ ਸਿੰਘ ਚਾਹਲ ਦੀ ਅਗਵਾਈ ਵਿੱਚ ਕੌਮੀ ਸ਼ਹੀਦੀ ਦਿਵਸ ਮਨਾਇਆ ਜਾਵੇਗਾ ਅਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In Police

Check Also

War on Gangsters: Punjab Police conducted 409 Raids, 132 held

War on Gangsters: Punjab Police conducted 409 Raids, 132 held Nabaz-e-Punjab, Chandigarh, …