ਵਾਅਦਾਖ਼ਿਲਾਫ਼ੀ: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਡੇਲੀਵੇਜ ਕਰਮਚਾਰੀਆਂ ਵੱਲੋਂ ਰੋਸ ਮੁਜ਼ਾਹਰਾ

ਨਬਜ਼-ਏ-ਪੰਜਾਬ, ਮੁਹਾਲੀ, 29 ਫਰਵਰੀ:
ਪੰਜਾਬ ਸਕੂਲ ਸਿੱਖਿਆ ਬੋਰਡ ਡੇਲੀਵੇਜ ਕਰਮਚਾਰੀ ਯੂਨੀਅਨ ਨੇ ਪੰਜਾਬ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਗਾਉਂਦਿਆਂ ਅੱਜ ਗੇਟ ਰੈਲੀ ਕਰਕੇ ਰੋਸ ਪ੍ਰਗਟਾਇਆ। ਯੂਨੀਅਨ ਦੇ ਪ੍ਰਧਾਨ ਰਾਜ ਕੁਮਾਰ ਨੇ ਦੱਸਿਆ ਕਿ ਸਕੂਲ ਬੋਰਡ ਦੇ ਡੇਲੀਵੇਜ ਮੁਲਾਜ਼ਮ ਇੱਕ ਫਰਵਰੀ ਨੂੰ ਲੜੀਵਾਰ ਹੜਤਾਲ ਸ਼ੁਰੂ ਕੀਤੀ ਗਈ ਸੀ ਲੇਕਿਨ ਬੀਤੀ 8 ਫਰਵਰੀ ਨੂੰ ਮੁਹਾਲੀ ਪ੍ਰਸ਼ਾਸਨ ਨੇ 15 ਫਰਵਰੀ ਨੂੰ ਸਿੱਖਿਆ ਮੰਤਰੀ ਨਾਲ ਮੀਟਿੰਗ ਕਰਵਾਉਣ ਅਤੇ ਜਾਇਜ਼ ਮੰਗਾਂ ਹੱਲ ਕਰਵਾਉਣ ਦਾ ਭਰੋਸਾ ਦੇ ਕੇ ਧਰਨਾ ਮੁਲਤਵੀ ਕਰਵਾਇਆ ਸੀ। ਪ੍ਰੰਤੂ ਸਿੱਖਿਆ ਮੰਤਰੀ ਦਫ਼ਤਰ ਵੱਲੋਂ ਮੀਟਿੰਗ ਰੱਦ ਕਰਕੇ 28 ਫਰਵਰੀ ਨੂੰ ਮੀਟਿੰਗ ਸੱਦੀ ਗਈ ਸੀ ਲੇਕਿਨ ਹੁਣ ਫਿਰ ਮੀਟਿੰਗ ਰੱਦ ਕਰ ਦਿੱਤੀ ਗਈ। ਹਾਲਾਂਕਿ ਹੁਣ 4 ਮਾਰਚ ਨੂੰ ਮੀਟਿੰਗ ਦਾ ਭਰੋਸਾ ਦਿੱਤਾ ਗਿਆ ਹੈ। ਲੇਕਿਨ ਸਿੱਖਿਆ ਮੰਤਰੀ ਵੱਲੋਂ ਵਾਰ-ਵਾਰ ਮੀਟਿੰਗ ਤੋਂ ਭੱਜਣ ਕਾਰਨ ਡੇਲੀਵੇਜ ਕਰਮਚਾਰੀਆਂ ਵਿੱਚ ਭਾਰੀ ਰੋਸ ਹੈ।
ਯੂਨੀਅਨ ਦੇ ਜਨਰਲ ਸਕੱਤਰ ਇੰਦਰਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 7 ਅਕਤੂਬਰ 2022 ਨੂੰ ਨੋਟੀਫ਼ਿਕੇਸ਼ਨ ਜਾਰੀ ਕਰਕੇ ਬੋਰਡ ਦੇ 525 ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਐਲਾਨ ਕੀਤਾ ਸੀ। ਇਸ ਸਬੰਧੀ ਬੋਰਡ ਮੈਨੇਜਮੈਂਟ ਨੇ ਫਾਰਮ ਭਰਵਾ ਕੇ ਅਗਲੀ ਪ੍ਰਕਿਰਿਆ ਲਈ ਕਮੇਟੀ ਦਾ ਗਠਨ ਕੀਤਾ ਗਿਆ ਸੀ ਪਰ ਡੇਢ ਸਾਲ ਬੀਤ ਜਾਣ ਦੇ ਬਾਵਜੂਦ ਹੁਣ ਤੱਕ ਨਿਯੁਕਤੀ ਪੱਤਰ ਜਾਰੀ ਨਹੀ ਕੀਤੇ ਗਏ। ਇਹੀ ਨਹੀਂ ਬੋਰਡ ਕਮੇਟੀ ਵੀ ਮਹਿਜ਼ ਡੰਪ ਟਪਾਉਣ ਤੱਕ ਹੀ ਸੀਮਤ ਹੈ। ਬੁਲਾਰਿਆਂ ਨੇ ਬੋਰਡ ਮੈਨੇਜਮੈਂਟ ’ਤੇ ਕਿਰਤ ਕਾਨੂੰਨਾਂ ਦੀ ਉਲੰਘਣਾ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਡੇਲੀਵੇਜ ਕਰਮਚਾਰੀਆਂ ਤੋਂ ਬੰਧੂਆ ਮਜ਼ਦੂਰਾਂ ਵਾਂਗ ਕੰਮ ਲਿਆ ਜਾ ਰਿਹਾ ਹੈ। ਇਸ ਸਬੰਧੀ ਕਿਰਤ ਵਿਭਾਗ ਵੱਲੋਂ ਚਲਾਨ ਵੀ ਕੀਤਾ ਜਾ ਚੁੱਕਾ ਹੈ।
ਉਨ੍ਹਾਂ ਪੰਜਾਬ ਸਰਕਾਰ ਨੂੰ ਅਲਟੀਮੇਟਮ ਦਿੰਦੇ ਹੋਏ ਕਿਹਾ ਕਿ ਜੇਕਰ 4 ਮਾਰਚ ਨੂੰ ਹੋਣ ਵਾਲੀ ਮੀਟਿੰਗ ਵਿੱਚ ਮਸਲੇ ਦਾ ਹੱਲ ਨਹੀਂ ਕੀਤਾ ਗਿਆ ਜਾਂ ਮੁੜ ਮੀਟਿੰਗ ਰੱਦ ਕੀਤੀ ਗਈ ਤਾਂ ਦੁਬਾਰਾ ਲੜੀਵਾਰ ਹੜਤਾਲ ਸ਼ੁਰੂ ਕੀਤੀ ਜਾਵੇਗੀ।
ਇਸ ਮੌਕੇ ਯੂਨੀਅਨ ਦੇ ਪ੍ਰੈੱਸ ਸਕੱਤਰ, ਤੇਜਿੰਦਰ ਸਿੰਘ, ਨਵਦੀਪ ਸਿੰਘ, ਮਨਦੀਪ ਸਿੰਘ, ਕਰਨ ਸਿੰਘ, ਦਵਿੰਦਰ ਸਿੰਘ, ਬੂਟਾ ਸਿੰਘ, ਭਗਵੰਤ ਸਿੰਘ, ਜਗਮੋਹਨ ਸਿੰਘ, ਹਰਵਿੰਦਰ ਸਿੰਘ, ਰਾਜਪਾਲ ਕੌਰ, ਸੁਖਵਿੰਦਰ ਕੌਰ, ਸੁਸ਼ਮਾ ਕੁਮਾਰੀ, ਗੁਰਜੀਤ ਕੌਰ, ਪ੍ਰੀਤੀ ਸ਼ਰਮਾ, ਨਰਿੰਦਰ ਕੌਰ ਸਮੇਤ ਵੱਡੀ ਗਿਣਤੀ ਵਿੱਚ ਡੇਲੀਵੇਜ ਕਰਮਚਾਰੀਆਂ ਨੇ ਸ਼ਮੂਲੀਅਤ ਕੀਤੀ। ਇਸੇ ਦੌਰਾਨ ਸੀਟੂ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਨੇ ਵੀ ਡੇਲੀਵੇਜ ਮੁਲਾਜ਼ਮਾਂ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ ਕੀਤਾ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…