ਕੈਮਿਸਟ ਦੀ ਕੁੱਟਮਾਰ ਦੇ ਮਾਮਲੇ ਵਿੱਚ ਪੁਲੀਸ ਵੱਲੋਂ ਤਿੰਨ ਵਿਅਕਤੀ ਗ੍ਰਿਫ਼ਤਾਰ, ਜੇਲ੍ਹ ਭੇਜੇ

ਨਬਜ਼-ਏ-ਪੰਜਾਬ, ਮੁਹਾਲੀ, 30 ਜੁਲਾਈ:
ਮੁਹਾਲੀ ਪੁਲੀਸ ਨੇ ਇੱਥੋਂ ਦੇ ਫੇਜ਼-10 ਵਿੱਚ ਕੈਮਿਸਟ ਦੀ ਦੁਕਾਨ ਦੇ ਅੰਦਰ ਵੜ ਕੇ ਕੁੱਟਮਾਰ ਕਰਨ ਦੇ ਮਾਮਲੇ ਵਿੱਚ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਅੱਜ ਇੱਥੇ ਮੁਹਾਲੀ ਦੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਬੀਤੀ 1 ਮਈ ਨੂੰ ਸਥਾਨਕ ਫੇਜ਼-10 ਵਿੱਚ ਸਥਿਤ ਬਿੰਦਰਾ ਫਾਰਮੇਸੀ ਦੇ ਮਾਲਕ ਹਰਮਨਦੀਪ ਸਿੰਘ ਬਿੰਦਰਾ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਨਿਰਮਲ ਸਿੰਘ, ਜਸਕਰਨ ਸਿੰਘ, ਸੰਤ ਸਿੰਘ ਵਾਸੀ ਮੁਹਾਲੀ), ਨਰੇਸ਼ ਵਰਮਾ ਵਾਸੀ ਨੰਗਲ, ਗੁਰਜੀਤ ਸਿੰਘ ਵਾਸੀ ਪਿੰਡ ਰੁੜਕਾ, ਸਾਜਿਦ ਵਾਸੀ ਫੈਦਾ ਨਿਜਾਮਪੁਰ ਚੰਡੀਗੜ੍ਹ ਅਤੇ ਪ੍ਰਤਾਪ ਸਿੰਘ ਵਾਸੀ ਪਿੰਡ ਬੰਦਰਾਲਾ, ਜ਼ਿਲ੍ਹਾ ਕਰਨਾਲ (ਹਾਲ ਵਾਸੀ ਕ੍ਰਿਸ਼ਨਾ ਐਨਕਲੇਵ ਜ਼ੀਰਕਪੁਰ) ਵੱਲੋਂ ਉਸ ਦੀ ਦੁਕਾਨ ਵਿੱਚ ਦਾਖ਼ਲ ਹੋ ਕੇ ਉਸ ਦੀ ਕੁੱਟਮਾਰ ਕੀਤੀ ਗਈ। ਇਸ ਸਬੰਧੀ ਬੀਐਨਐਸ ਦੀ ਧਾਰਾ 115 (2), 126 (2), 33, 351 (2), 61 (2) ਤਹਿਤ ਪਰਚਾ ਦਰਜ ਕੀਤਾ ਗਿਆ ਸੀ।
ਡੀਐਸਪੀ ਬੱਲ ਨੇ ਦੱਸਿਆ ਕਿ ਨਿਰਮਲ ਸਿੰਘ, ਜਸਕਰਨ ਸਿੰਘ, ਸੰਤ ਸਿੰਘ, ਨਰੇਸ਼ ਵਰਮਾ ਵਾਸੀ ਨੰਗਲ ਵੱਲੋਂ ਇਸ ਮਾਮਲੇ ਵਿੱਚ ਪੇਸ਼ਗੀ ਜਮਾਨਤ ਕਰਵਾ ਲਈ ਗਈ ਸੀ ਜਦੋਂਕਿ ਗੁਰਜੀਤ ਸਿੰਘ ਵਾਸੀ ਪਿੰਡ ਰੁੜਕਾ, ਸਾਜਿਦ ਵਾਸੀ ਫੈਦਾ ਨਿਜ਼ਾਮਪੁਰ ਚੰਡੀਗੜ੍ਹ ਅਤੇ ਪ੍ਰਤਾਪ ਸਿੰਘ ਵਾਸੀ ਪਿੰਡ ਬੰਦਰਾਲਾ, ਜ਼ਿਲ੍ਹਾ ਕਰਨਾਲ (ਹਾਲ ਵਾਸੀ ਕ੍ਰਿਸ਼ਨਾ ਐਨਕਲੇਵ ਜ਼ੀਰਕਪੁਰ) ਨੂੰ ਗ੍ਰਿਫ਼ਤਾਰ ਕੀਤਾ ਗਿਆ, ਜੋ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਸਨ। ਪੁਲੀਸ ਅਨੁਸਾਰ ਹਮਲਾਵਰਾਂ ਦੀ ਪੁੱਛਗਿੱਛ ਦੌਰਾਨ ਇਸ ਮਾਮਲੇ ਵਿੱਚ ਸ਼ਾਮਲ ਇੱਕ ਹੋਰ ਵਿਅਕਤੀ ਦਾ ਖੁਲਾਸਾ ਹੋਇਆ ਹੈ, ਜਿਸ ਨੂੰ ਵੀ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਹਮਲਾਵਰਾਂ ਨੂੰ ਪਹਿਲਾਂ ਦਿੱਤਾ ਦੋ ਦਿਨ ਦਾ ਪੁਲੀਸ ਰਿਮਾਂਡ ਖਤਮ ਹੋਣ ’ਤੇ ਦੁਬਾਰਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਅਦਾਲਤ ਨੇ ਉਨ੍ਹਾਂ ਨੂੰ ਨਿਆਇਕ ਹਿਰਾਸਤ ਅਧੀਨ ਰੂਪਨਗਰ ਜੇਲ੍ਹ ਭੇਜ ਦਿੱਤਾ ਹੈ।

Load More Related Articles
Load More By Nabaz-e-Punjab
Load More In Crime & Police

Check Also

ਮੁਹਾਲੀ ਪੁਲੀਸ ਨੇ ਸੁਲਝਾਈ ਅੰਨੇ ਕਤਲ ਦੀ ਗੁੱਥੀ, ਦੋ ਮੁਲਜ਼ਮ ਗ੍ਰਿਫ਼ਤਾਰ, ਇੱਕ ਫ਼ਰਾਰ

ਮੁਹਾਲੀ ਪੁਲੀਸ ਨੇ ਸੁਲਝਾਈ ਅੰਨੇ ਕਤਲ ਦੀ ਗੁੱਥੀ, ਦੋ ਮੁਲਜ਼ਮ ਗ੍ਰਿਫ਼ਤਾਰ, ਇੱਕ ਫ਼ਰਾਰ ਮੁਲਜ਼ਮਾਂ ਨੇ ਕਤਲ ਤੋਂ ਬ…