Nabaz-e-punjab.com

ਮਟੌਰ ਪੁਲੀਸ ਵੱਲੋਂ 30 ਗਰਾਮ ਹੈਰੋਇਨ ਸਮੇਤ ਦੋ ਨੌਜਵਾਨ ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਫਰਵਰੀ:
ਮੁਹਾਲੀ ਪੁਲੀਸ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਥਾਣਾ ਮਟੌਰ ਦੀ ਟੀਮ ਨੇ ਦੋ ਨੌਜਵਾਨਾਂ ਨੂੰ 50 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਅਮਨਦੀਪ ਸਿੰਘ ਉਰਫ਼ ਧੀਰ ਅਤੇ ਸੰਦੀਪ ਰਾਵਤ ਦੋਵੇਂ ਵਾਸੀ ਸੈਕਟਰ-41ਏ ਚੰਡੀਗੜ੍ਹ ਦੇ ਖ਼ਿਲਾਫ਼ ਥਾਣਾ ਮਟੌਰ ਵਿੱਚ ਐਨਡੀਪੀਐਸ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਥਾਣਾ ਮਟੌਰ ਦੇ ਐਸਐਚਓ ਦਲਜੀਤ ਸਿੰਘ ਗਿੱਲ ਅਤੇ ਜਾਂਚ ਅਧਿਕਾਰੀ ਸਬ ਇੰਸਪੈਕਟਰ ਜਗੀਰ ਸਿੰਘ ਨੇ ਦੱਸਿਆ ਕਿ ਪੁਲੀਸ ਕਰਮਚਾਰੀਆਂ ਵੱਲੋਂ ਫੇਜ਼-7 ਨੇੜੇ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਪੁਲੀਸ ਨੂੰ ਸੂਚਨਾ ਮਿਲੀ ਕਿ ਕਾਰਗਿਲ ਪਾਰਕਿੰਗ ਸੈਕਟਰ 71 ਵਿੱਚ 2 ਵਿਅਕਤੀ ਹੈਰੋਇਨ ਦੀ ਤਸਕਰੀ ਕਰਨ ਲਈ ਕਿਸੇ ਗਾਹਕ ਦੀ ਉਡੀਕ ਵਿੱਚ ਬੈਠੇ ਹਨ। ਉਨ੍ਹਾਂ ਦੱਸਿਆ ਕਿ ਪੁਲੀਸ ਟੀਮ ਨੇ ਤੁਰੰਤ ਛਾਪੇਮਾਰੀ ਕਰਕੇ ਉਕਤ ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ’ਤੇ ਹਿਰਾਸਤ ਵਿੱਚ ਲੈ ਲਿਆ ਅਤੇ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 30 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਮੰਨਿਆਂ ਕਿ ਉਹ ਖ਼ੁਦ ਵੀ ਨਸ਼ੇ ਦਾ ਸੇਵਨ ਕਰਦੇ ਹਨ ਅਤੇ ਪੈਸਿਆਂ ਦੇ ਲਾਲਚ ਵਿੱਚ ਅੱਗੇ ਨਸ਼ਾ ਵੇਚਦੇ ਵੀ ਹਨ। ਉਨ੍ਹਾਂ ਦੱਸਿਆ ਕਿ ਦੋਵੇਂ ਮੁਲਜ਼ਮਾਂ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮਾਂ ਨੂੰ ਨਿਆਇਕ ਹਿਰਾਸਤ ਅਧੀਨ ਜੇਲ੍ਹ ਭੇਜ ਦਿੱਤਾ।

Load More Related Articles
Load More By Nabaz-e-Punjab
Load More In Police

Check Also

War on Gangsters: Punjab Police conducted 409 Raids, 132 held

War on Gangsters: Punjab Police conducted 409 Raids, 132 held Nabaz-e-Punjab, Chandigarh, …