ਮਾਰਕੀਟਾਂ ਵਿੱਚ ਹੁੱਲੜਬਾਜ਼ਾਂ ਤੇ ਸ਼ਰੇਆਮ ਜਾਮ ਛਲਕਾਉਣ ਵਾਲਿਆਂ ਖ਼ਿਲਾਫ਼ ਪੁਲੀਸ ਨੇ ਸ਼ਿਕੰਜਾ ਕੱਸਿਆ

ਐੱਸਐੱਸਪੀ ਦੀਪਕ ਪਾਰਿਕ ਤੇ ਹੋਰ ਅਧਿਕਾਰੀ ਖ਼ੁਦ ਮੌਕੇ ’ਤੇ ਰਹੇ ਹਾਜ਼ਰ, 35 ਵਾਹਨ ਜ਼ਬਤ ਕੀਤੇ

ਨਬਜ਼-ਏ-ਪੰਜਾਬ, ਮੁਹਾਲੀ, 24 ਅਗਸਤ:
ਮੁਹਾਲੀ ਪੁਲੀਸ ਨੇ ਸ਼ਹਿਰ ਦੀਆਂ ਵੱਖ-ਵੱਖ ਗੇੜੀ ਰੂਟ ਮਾਰਕੀਟਾਂ ਵਿੱਚ ਹੱੁਲੜਬਾਜ਼ੀ ਕਰਨ ਵਾਲੇ ਨੌਜਵਾਨਾਂ ਅਤੇ ਕਾਰਾਂ ਵਿੱਚ ਬੈਠ ਕੇ ਅਤੇ ਜਨਤਕ ਥਾਵਾਂ ’ਤੇ ਸ਼ਰੇਆਮ ਜਾਮ ਛਲਕਾਉਣ ਵਾਲਿਆਂ ਖ਼ਿਲਾਫ਼ ਅਪਰੇਸ਼ਨ ਕਾਰ-ਓ-ਬਾਰ (ਕਾਰ ਵਿੱਚ ਚਲਦਾ ਬਾਰ) ਸ਼ੁਰੂ ਕੀਤਾ ਹੈ। ਜਿਸ ਦੇ ਤਹਿਤ ਪੁਲੀਸ ਵੱਲੋਂ ਸ਼ਹਿਰ ਦੀਆਂ ਵੱਖ-ਵੱਖ ਮਾਰਕੀਟਾਂ ਵਿੱਚ ਜਨਤਕ ਤੌਰ ’ਤੇ ਸ਼ਰਾਬ ਪੀਣ ਵਾਲੇ ਨੌਜਵਾਨਾਂ ਦੇ ਕਰੀਬ ਤਿੰਨ ਦਰਜਨ ਵਾਹਨਾਂ ਦੇ ਨਾ ਸਿਰਫ਼ ਚਲਾਨ ਕੀਤੇ ਗਏ ਬਲਕਿ ਇਨ੍ਹਾਂ ਵਾਹਨਾਂ ਨੂੰ ਜ਼ਬਤ ਵੀ ਕਰ ਲਿਆ ਗਿਆ।
ਪੁਲੀਸ ਦੀ ਇਸ ਕਾਰਵਾਈ ਦੀ ਅਗਵਾਈ ਮੁਹਾਲੀ ਦੇ ਐੱਸਐੱਸਪੀ ਦੀਪਕ ਪਾਰਿਕ ਨੇ ਖ਼ੁਦ ਨਜ਼ਰਸਾਨੀ ਕੀਤੀ ਅਤੇ ਉਨ੍ਹਾਂ ਨੇ ਮਾਰਕੀਟਾਂ ਦੀਆਂ ਪਾਰਕਿੰਗਾਂ ਵਿੱਚ ਖੜ੍ਹੇ ਹੁੱਲੜਬਾਜ਼ ਨੌਜਵਾਨਾਂ ਨੂੰ ਕਾਨੂੰਨ ਦਾ ਪਾਠ ਪੜ੍ਹਾਇਆ। ਐੱਸਐੱਸਪੀ ਦੀਪਕ ਪਾਰਿਕ ਨੇ ਦੱਸਿਆ ਕਿ ਪੁਲੀਸ ਨੂੰ ਸ਼ਿਕਾਇਤ ਮਿਲ ਰਹੀ ਸੀ ਕਿ ਮਾਰਕੀਟਾਂ ਵਿੱਚ ਨੌਜਵਾਨ ਹੁੱਲੜਬਾਜ਼ੀ ਕਰਦੇ ਹਨ ਅਤੇ ਸ਼ਰੇਆਮ ਗੱਡੀਆਂ ਵਿੱਚ ਬੈਠ ਕੇ ਸ਼ਰਾਬ ਪੀਂਦੇ ਹਨ ਅਤੇ ਕਈ ਵਾਰ ਤਾਂ ਇਹ ਸਿਰ ਫਿਰੇ ਨੌਜਵਾਨ ਉੱਚੀ ਆਵਾਜ਼ ਵਿੱਚ ਮਿਊਜ਼ਿਕ ਚਲਾ ਕੇ ਗੱਡੀਆਂ ਦੇ ਬੋਨਟ ਅਤੇ ਪਿੱਛੇ ਡਿੱਗੀ ’ਤੇ ਸ਼ਰਾਬ ਦੀਆਂ ਬੋਤਲਾਂ ਰੱਖ ਕੇ ਜਾਮ ਛਲਕਾਉਂਦੇ ਹਨ। ਜਿਸ ਕਾਰਨ ਜਿੱਥੇ ਆਮ ਸ਼ਹਿਰੀ ਆਪਣੇ ਪਰਿਵਾਰਾਂ ਸਮੇਤ ਮਾਰਕੀਟਾਂ ਵਿੱਚ ਆਉਣ ਤੋਂ ਪ੍ਰਹੇਜ਼ ਕਰਦੇ ਹਨ ਕਿਉਂਜੋ ਉੱਥੇ ਲੋਕਾਂ ਵਿੱਚ ਡਰ ਫੈਲਦਾ ਹੈ ਅਤੇ ਉਹ ਬਾਜ਼ਾਰ ਆਉਣ ਤੋਂ ਘਬਰਾਉਂਦੇ ਹਨ। ਐੱਸਐੱਸਪੀ ਨੇ ਕਿਹਾ ਕਿ ਹਾਲਾਂਕਿ ਮੁਹਾਲੀ ਪੁਲੀਸ ਵੱਲੋਂ ਰੋਜ਼ਾਨਾ ਗਸ਼ਤ ਕੀਤੀ ਜਾਂਦੀ ਹੈ ਪ੍ਰੰਤੂ ਹੁੱਲੜਬਾਜ਼ਾਂ ਖ਼ਿਲਾਫ਼ ਮਿਲੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਅਪਰੇਸ਼ਨ ਕਾਰ-ਓ-ਬਾਰ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਵਿਵਸਥਾ ਨਾਲ ਖਿਲਵਾੜ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਮਾਰਕੀਟਾਂ ਵਿੱਚ ਆਮ ਲੋਕਾਂ ਖਾਸ ਕਰਕੇ ਅੌਰਤਾਂ ਲਈ ਭੈਅ ਮੁਕਤ ਮਾਹੌਲ ਸਿਰਜਿਆ ਜਾਵੇਗਾ।

ਇਸ ਮੌਕੇ ਡੀਐਸਪੀ ਹਰਸਿਮਰਨ ਸਿੰਘ ਬੱਲ ਅਤੇ ਡੀਐਸਪੀ ਮੋਹਿਤ ਅਗਰਵਾਲ ਨੇ ਦੱਸਿਆ ਕਿ ਪੁਲੀਸ ਵੱਲੋਂ ਇੱਥੋਂ ਦੇ ਫੇਜ਼-11, ਸੈਕਟਰ-68, ਸੈਕਟਰ-69, ਸੈਕਟਰ-79, ਏਅਰਪੋਰਟ ਰੋਡ ਸਮੇਤ ਫੇਜ਼-3ਬੀ2 ਦੀ ਮਾਰਕੀਟ ਵਿੱਚ ਸਪੈਸ਼ਲ ਚੈਕਿੰਗ ਕੀਤੀ ਗਈ ਹੈ। ਇਸ ਦੌਰਾਨ ਕਰੀਬ 35 ਵਾਹਨਾਂ ਦੇ ਚਲਾਨ ਕਰਕੇ ਉਨ੍ਹਾਂ ਨੂੰ ਮੌਕੇ ’ਤੇ ਹੀ ਜ਼ਬਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮਾਰਕੀਟ ਵਿੱਚ ਹੁੱਲੜਬਾਜ਼ੀ ਕਰਨ ਅਤੇ ਕਾਰਾਂ ਵਿੱਚ ਬੈਠ ਕੇ ਸ਼ਰਾਬ ਪੀਣ ਵਲਿਆਂ ਖ਼ਿਲਾਫ਼ ਇਹ ਕਾਰਵਾਈ ਲਗਾਤਾਰ ਜਾਰੀ ਰਹੇਗੀ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…