ਸਿਆਸੀ ਪਾਰਟੀਆਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ ’ਤੇ ਮੀਟਿੰਗ ਦੀ ਇਜਾਜ਼ਤ ਨਹੀਂ: ਆਸ਼ਿਕਾ ਜੈਨ

ਨਬਜ਼-ਏ-ਪੰਜਾਬ, ਮੁਹਾਲੀ, 3 ਮਈ:
ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਨੇ ਸਮੂਹ ਉਪ ਮੰਡਲ ਮੈਜਿਸਟਰੇਟ (ਸਹਾਇਕ ਰਿਟਰਨਿੰਗ ਅਫ਼ਸਰਾਂ) ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ ’ਤੇ ਹੋਣ ਵਾਲੀਆਂ ਮੀਟਿੰਗਾਂ ’ਤੇ ਤਿੱਖੀ ਨਜ਼ਰ ਰੱਖਣ ਦੇ ਆਦੇਸ਼ ਦਿੱਤੇ ਹਨ। ਇਸ ਵਿਸ਼ੇ ’ਤੇ ਜਾਰੀ ਭਾਰਤ ਦੇ ਮੁੱਖ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦਾ ਹਵਾਲਾ ਦਿੰਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਏਆਰਓਜ਼ ਨੂੰ ਅਜਿਹੀਆਂ ਮੀਟਿੰਗਾਂ ਦੀ ਵੀਡੀਓਗ੍ਰਾਫੀ ਕਰਵਾਉਣ ਲਈ ਆਖਿਆ ਹੈ ਅਤੇ ਜੇਕਰ ‘ਜਾਤ’ ਦੀ ਵਰਤੋਂ ਸਿਆਸੀ/ਚੋਣ ਦੇ ਉਦੇਸ਼ਾਂ ਲਈ ਕੀਤੀ ਜਾ ਰਹੀ ਹੈ ਅਤੇ ਇਸ ਸਬੰਧੀ ਠੋਸ ਸਬੂਤ ਮਿਲਦੇ ਹਨ ਤਾਂ ਫੌਰੀ ਚੋਣ ਕਮਿਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਕਾਨੂੰਨ/ਆਦਰਸ਼ ਚੋਣ ਜ਼ਾਬਤੇ ਦੇ ਢੁਕਵੇਂ ਉਪਬੰਧਾਂ ਅਧੀਨ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ। ਉਨ੍ਹਾਂ ਕਿਹਾ ਕਿ ਅਜਿਹੇ ਇਕੱਠਾਂ ਦੀ ਇਜਾਜ਼ਤ ਤਾਂ ਹੀ ਦਿੱਤੀ ਜਾਣੀ ਚਾਹੀਦੀ ਹੈ ਜਦੋਂ ਸਬੰਧਤ ਏਆਰਓ ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 123 ਨਾਲ ਪੂਰੀ ਤਰ੍ਹਾਂ ਸੰਤੁਸ਼ਟ ਹੋਵੇ।
ਜ਼ਿਲ੍ਹਾ ਚੋਣ ਅਫ਼ਸਰ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਜਾਤੀ, ਧਰਮ ਜਾਂ ਭਾਸ਼ਾ ਦੀ ਵਰਤੋਂ ਸਬੰਧੀ ਭਾਰਤ ਦੇ ਮੁੱਖ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਲੋਕ ਪ੍ਰਤੀਨਿਧੀ ਐਕਟ, 1951 ਦੀ ਧਾਰਾ 123 ਕਿਸੇ ਉਮੀਦਵਾਰ ਜਾਂ ਉਸਦੇ ਏਜੰਟ ਜਾਂ ਕਿਸੇ ਹੋਰ ਵਿਅਕਤੀ ਵੱਲੋਂ ਕਿਸੇ ਉਮੀਦਵਾਰ ਜਾਂ ਉਸ ਦੇ ਚੋਣ ਏਜੰਟ ਦੀ ਸਹਿਮਤੀ ਨਾਲ ਕਿਸੇ ਵਿਅਕਤੀ ਨੂੰ ਉਸਦੇ ਧਰਮ, ਨਸਲ, ਜਾਤ ਦੇ ਆਧਾਰ ’ਤੇ ਵੋਟ ਪਾਉਣ ਜਾਂ ਵੋਟ ਦੇਣ ਦੀ ਅਪੀਲ ਕਰਨ ’ਤੇ ਮਨਾਹੀ ਕਰਦੀ ਹੈ। ਇਸੇ ਤਰ੍ਹਾਂ ਉਮੀਦਵਾਰ ਦੀ ਚੋਣ ਦੀਆਂ ਸੰਭਾਵਨਾਵਾਂ ਨੂੰ ਅੱਗੇ ਵਧਾਉਣ ਲਈ ਧਾਰਮਿਕ ਚਿੰਨ੍ਹਾਂ ਜਾਂ ਰਾਸ਼ਟਰੀ ਚਿੰਨ੍ਹਾਂ, ਜਿਵੇਂ ਕਿ ਰਾਸ਼ਟਰੀ ਝੰਡੇ ਜਾਂ ਰਾਸ਼ਟਰੀ ਚਿੰਨ੍ਹ ਦੀ ਵਰਤੋਂ ਜਾਂ ਉਨ੍ਹਾਂ ਲਈ ਅਪੀਲ ਜੋ ਕਿਸੇ ਵੀ ਉਮੀਦਵਾਰ ਦੀ ਚੋਣ ਨੂੰ ਪੱਖਪਾਤੀ ਤੌਰ ’ਤੇ ਪ੍ਰਭਾਵਿਤ ਕਰਦੀ ਹੋਵੇ, ਵੀ ਨਹੀਂ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆਂ ਨਹੀਂ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਕਿਸਾਨਾਂ ਵੱਲੋਂ ਖੇਤਾਂ ’ਚੋਂ ਬਿਜਲੀ ਦੀ ਲਾਈਨ ਕੱਢਣ ਦਾ ਵਿਰੋਧ, ਸੰਘਰਸ਼ ਦੀ ਚਿਤਾਵਨੀ

ਕਿਸਾਨਾਂ ਵੱਲੋਂ ਖੇਤਾਂ ’ਚੋਂ ਬਿਜਲੀ ਦੀ ਲਾਈਨ ਕੱਢਣ ਦਾ ਵਿਰੋਧ, ਸੰਘਰਸ਼ ਦੀ ਚਿਤਾਵਨੀ ਕਿਸਾਨ ਯੂਨੀਅਨ ਲੱਖੋਵਾ…