Share on Facebook Share on Twitter Share on Google+ Share on Pinterest Share on Linkedin ਚੱਪੜਚਿੜੀ ਸੜਕ ਦੀ ਮੁਰੰਮਤ ਨੂੰ ਲੈ ਕੇ ਸਿਆਸਤ ਭਖੀ, ਵਿਰੋਧੀਆਂ ’ਤੇ ਵਰ੍ਹੇ ‘ਆਪ’ ਆਗੂ ਸਮਾਣਾ 3 ਕਰੋੜ 70 ਲੱਖ ਦੀ ਲਾਗਤ ਨਾਲ 15 ਦਿਨਾਂ ਵਿੱਚ ਮੁਕੰਮਲ ਹੋਵੇਗਾ ਸੜਕ ਦਾ ਕੰਮ: ਕੁਲਦੀਪ ਸਿੰਘ ਨਬਜ਼-ਏ-ਪੰਜਾਬ, ਮੁਹਾਲੀ, 11 ਮਈ: ਇਤਿਹਾਸਕ ਪਿੰਡ ਚੱਪੜਚਿੜੀ ਦੀ ਸੜਕ ਨੂੰ ਬਣਾਏ ਜਾਣ ਦਾ ਕੰਮ ਆਉਣ ਵਾਲੇ 15 ਦਿਨਾਂ ਵਿੱਚ ਸ਼ੁਰੂ ਹੋ ਜਾਵੇਗਾ ਜੋ 3 ਕਰੋੜ 70 ਲੱਖ ਰੁਪਏ ਦੀ ਲਾਗਤ ਨਾਲ ਬਣਨ ਜਾ ਰਹੀ ਹੈ। ਇਹ ਗੱਲ ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਵੰਤ ਸਿੰਘ ਦੇ ਭਰਾ ਕੁਲਦੀਪ ਸਿੰਘ ਸਮਾਣਾ ਨੇ ਕਹੀ। ਉਨ੍ਹਾਂ ਕਿਹਾ ਕਿ ਵਿਰੋਧੀ ਬਿਨਾਂ ਕਿਸੇ ਗੱਲ ਤੋਂ ਸੜਕਾਂ ਤੇ ਡਰਾਮੇਬਾਜ਼ੀ ਕਰ ਰਹੇ ਹਨ ਅਤੇ ਸਰਕਾਰੀ ਮਿੱਟੀ ਦਾ ਹੀ ਉਹ ਬੀਤੇ ਦਿਨੀ ਉਦਘਾਟਨ ਕਰ ਗਏ। ਜਿਸ ਵੀ ਸੜਕ ਦੇ ਬਣਨ ਜਾ ਰਹੇ ਕੰਮ ਦੀ ਭਿਣਕ ਇਨ੍ਹਾਂ ਨੂੰ ਪੈਂਦੀ ਹੈ, ਉਹ ਉਸ ਦਾ ਤੁਰੰਤ ਉਦਘਾਟਨ ਕਰਨ ਲਈ ਪਹੁੰਚ ਜਾਂਦੇ ਹਨ। ਕੁਲਦੀਪ ਸਿੰਘ ਸਮਾਣਾ ਨੇ ਕਿਹਾ ਕਿ ਪਿੰਡ ਦੇ ਸਰਪੰਚ ਮਨਜੀਤ ਕੌਰ ਅਤੇ ਮੁਹਤਰਮ ਵਿਅਕਤੀ ਵਿਧਾਇਕ ਕੁਲਵੰਤ ਸਿੰਘ ਨੂੰ ਮਿਲ ਕੇ ਸੜਕ ਨੂੰ ਬਣਾਏ ਜਾਣ ਦੀ ਮੰਗ ਕੀਤੀ ਸੀ ਅਤੇ ਇਸ ਸੜਕ ਨੂੰ ਬਣਾਇਆ ਜਾ ਰਿਹਾ ਹੈ, ਉਨ੍ਹਾਂ ਕਿਹਾ ਕਿ ਕਿਉਂਕਿ ਕੱਲ ਨਗਰ ਕੀਰਤਨ ਇਸ ਇਤਿਹਾਸਿਕ ਪਿੰਡ ਚੱਪੜਚਿੜੀ ਦੀ ਸੜਕ ਕੋਲੋਂ ਨਿਕਲਣਾ ਹੈ, ਜਿਸ ਦੇ ਲਈ ਅੱਜ ਆਰਜ਼ੀ ਤੌਰ ’ਤੇ ਸੜਕ ਨੂੰ ਠੀਕ ਕੀਤਾ ਜਾ ਰਿਹਾ ਹੈ, ਤਾਂ ਕਿ ਸੰਗਤਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਾ ਆਵੇ, ਜਦੋਂਕਿ ਇਸ ਦਾ ਪੱਕੇ ਤੌਰ ਤੇ ਕੰਮ ਆਉਣ ਵਾਲੇ 15 ਦਿਨਾਂ ਵਿੱਚ ਹਰ ਹੀਲੇ ਸ਼ੁਰੂ ਹੋ ਜਾਵੇਗਾ। ਇਸ ਮੌਕੇ ਆਪ ਆਗੂ ਅਵਤਾਰ ਸਿੰਘ ਮੌਲੀ ਨੇ ਕਿਹਾ ਕਿ ਇਸ ਦੇ ਲਈ ਵਿਧਾਇਕ ਕੁਲਵੰਤ ਸਿੰਘ ਦੇ ਅਸੀਂ ਹਮੇਸ਼ਾ ਰਿਣੀ ਰਹਾਂਗੇ, ਜਿਨ੍ਹਾਂ ਨੇ ਇਸ ਇਤਿਹਾਸਿਕ ਪਿੰਡ ਦੀ ਸੜਕ ਨਾਲ ਸਬੰਧਤ 3 ਕਰੋੜ 70 ਲੱਖ ਰੁਪਏ ਦਾ ਪ੍ਰੋਜੈਕਟ ਪਾਸ ਕਰਵਾਇਆ, ਇਸ ਤੋਂ ਇਲਾਵਾ ਕੁਰੜੀ ਪਿੰਡ ਦੀ ਸੜਕ ਦਾ ਕੰਮ ਵੀ ਸ਼ੁਰੂ ਹੋਣ ਜਾ ਰਿਹਾ ਰਿਹਾ ਹੈ ਅਤੇ ਮੇਰੀ ਇਹ ਲੋਕਾਂ ਨੂੰ ਅਪੀਲ ਹੈ ਕਿ ਉਹ ਝੂਠ ਦੇ ਪ੍ਰਚਾਰ ਤੋਂ ਬਚਣ, ਉਨ੍ਹਾਂ ਕਿਹਾ ਕਿ ਹੁਣ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਅਤੇ ਇਸ ਤੋਂ ਪਹਿਲਾਂ ਕਾਂਗਰਸ ਦੀ ਸਰਕਾਰ ਰਹੀ ਸੀ, ਜਦ ਕਿ ਹੋਰਨਾਂ ਪਾਰਟੀ ਦੇ ਨੇਤਾਵਾਂ ਵੱਲੋਂ ਸੜਕਾਂ ਤੇ ਡਰਾਮੇਬਾਜ਼ੀ ਕਰਕੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪ੍ਰੰਤੂ ਇਲਾਕੇ ਦੇ ਲੋਕ ਪਹਿਲਾਂ ਦੇ ਮੁਕਾਬਲੇ ਹੁਣ ਵਧੇਰੇ ਜਾਗਰੂਕ ਹਨ ਅਤੇ ਉਹ ਅਜਿਹੇ ਝੂਠੇ ਲੋਕਾਂ ਨੂੰ ਮੂੰਹ ਨਹੀਂ ਲਗਾ ਰਹੇ, ਪ੍ਰੰਤੂ ਅਜਿਹੇ ਆਗੂਆਂ ਦੇ ਕੋਲ ਸਿਰਫ਼ ਡਰਾਮੇਬਾਜ਼ੀ ਕਰਨ ਤੋਂ ਇਲਾਵਾ ਹੋਰ ਕੋਈ ਕੰਮ ਹੀ ਨਹੀਂ ਹੈ। ਇਸ ਮੌਕੇ ਮਨਜੀਤ ਕੌਰ ਸਰਪੰਚ ਚੱਪੜਚਿੜੀ ਖੁਰਦ, ਨੰਬਰਦਾਰ ਮਨਪ੍ਰੀਤ ਸਿੰਘ, ਭੁਪਿੰਦਰ ਕੌਰ, ਗੁਰਪ੍ਰੀਤ ਸਿੰਘ ਪੰਚ ਬਲਿਆਲੀ, ਸਾਬਕਾ ਕੌਂਸਲਰ ਆਰਪੀ ਸ਼ਰਮਾ, ਤਰਲੋਚਨ ਸਿੰਘ ਤੋਚੀ, ਕਮਲਦੀਪ ਕੌਰ ਪੰਚ ਚੱਪੜਚਿੜੀ ਖੁਰਦ, ਜ਼ੋਰਾ ਸਿੰਘ ਭੁੱਲਰ ਸਾਬਕਾ ਸਰਪੰਚ, ਰਣਧੀਰ ਸਿੰਘ ਸਾਬਕਾ ਸਰਪੰਚ, ਸੂਬੇਦਾਰ ਸੁਰਜੀਤ ਸਿੰਘ, ਬਹਾਦਰ ਸਿੰਘ, ਡਾ. ਕੁਲਦੀਪ ਸਿੰਘ, ਅਕਵਿੰਦਰ ਸਿੰਘ ਗੋਸਲ, ਹਰਮਿੰਦਰ ਸਿੰਘ, ਬਲਜੀਤ ਸਿੰਘ ਹੈਪੀ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ