ਖਰੜ ਵਿਚ ਨਾਗਰਿਕ ਸੁਵਿਧਾਵਾਂ ਦੀ ਮਾੜੀ ਹਾਲਤ: ਲੋਕ ਗੰਦੇ ਪਾਣੀ ’ਚੋਂ ਲੰਘਣ ਲਈ ਮਜਬੂਰ

ਨਬਜ਼-ਏ-ਪੰਜਾਬ, ਖਰੜ, 26 ਜੁਲਾਈ 2026:
ਖਰੜ ਦੀ ਈਡਨ ਸਿਟੀ ਅਤੇ ਦਰਪਣ ਸਿਟੀ-3 ਦੇ ਵਸਨੀਕਾਂ ਨੂੰ ਪਿਛਲੇ ਲੰਮੇ ਸਮੇਂ ਤੋਂ ਸੀਵਰੇਜ ਦੇ ਓਵਰਫਲੋ ਹੋ ਰਹੇ ਗੰਦੇ ਪਾਣੀ ਕਾਰਨ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਐਤਵਾਰ ਨੂੰ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਮੀਡੀਆ ਮੁਖੀ ਵਿਨੀਤ ਜੋਸ਼ੀ ਨੇ ਪ੍ਰਭਾਵਿਤ ਇਲਾਕੇ ਦਾ ਦੌਰਾ ਕੀਤਾ, ਜਿੱਥੇ ਵਸਨੀਕਾਂ ਨੇ ਉਨ੍ਹਾਂ ਨੂੰ ਆਪਣੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ।
ਸਾਰਾ ਸਾਲ ਬਣੀ ਰਹਿੰਦੀ ਹੈ ਸਮੱਸਿਆ :
ਇਲਾਕਾ ਨਿਵਾਸੀਆਂ ਨੇ ਦੱਸਿਆ ਕਿ ਈਡਨ ਸਿਟੀ ਦੇ ਇਕਲੌਤੇ ਦਾਖ਼ਲਾ ਅਤੇ ਨਿਕਾਸ ਮਾਰਗ ‘ਤੇ ਖੜ੍ਹਾ ਪਾਣੀ ਬਾਰਿਸ਼ ਦਾ ਨਹੀਂ, ਸਗੋਂ ਸੀਵਰੇਜ ਦਾ ਓਵਰਫਲੋ ਹੋਇਆ ਗੰਦਾ ਪਾਣੀ ਹੈ। ਇਹ ਸਮੱਸਿਆ ਸਾਰਾ ਸਾਲ ਬਣੀ ਰਹਿੰਦੀ ਹੈ, ਜਿਸ ਨਾਲ ਬਿਮਾਰੀਆਂ ਫ਼ੈਲਣ ਦਾ ਖ਼ਤਰਾ ਬਣਿਆ ਹੋਇਆ ਹੈ। ਕਾਲੋਨੀ ਦੀਆਂ ਮਹਿਲਾਵਾਂ ਨੇ ਦੱਸਿਆ ਕਿ ਦੁੱਧ, ਸਬਜ਼ੀਆਂ ਅਤੇ ਹੋਰ ਘਰੇਲੂ ਸਾਮਾਨ ਲਿਆਉਣ ਤੋਂ ਇਲਾਵਾ ਬੱਚਿਆਂ ਨੂੰ ਸਕੂਲ ਬੱਸ ਸਟਾਪ ਤੱਕ ਛੱਡਣ ਲਈ ਵੀ ਇਸੇ ਗੰਦੇ ਪਾਣੀ ਵਿਚੋਂ ਲੰਘਣਾ ਪੈਂਦਾ ਹੈ। ਲੋਕਾਂ ਨੇ ਬਾਰਿਸ਼ ਦੇ ਪਾਣੀ ‘ਚ ਇੱਟਾਂ ਰੱਖ ਕੇ ਅਸਥਾਈ ਰਸਤਾ ਬਣਾਇਆ ਹੈ, ਜਿੱਥੇ ਅਕਸਰ ਸੰਤੁਲਨ ਵਿਗੜਨ ਕਾਰਨ ਲੋਕ ਡਿੱਗ ਕੇ ਜ਼ਖ਼ਮੀ ਹੋ ਜਾਂਦੇ ਹਨ।
ਟੈਕਸ ਦੇਣ ਦੇ ਬਾਵਜੂਦ ਸਹੂਲਤਾਂ ਤੋਂ ਵਾਂਝੇ : ਵਿਨੀਤ ਜੋਸ਼ੀ

ਮੌਕੇ ਦਾ ਜਾਇਜ਼ਾ ਲੈਣ ਉਪਰੰਤ ਭਾਜਪਾ ਆਗੂ ਵਿਨੀਤ ਜੋਸ਼ੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਨਗਰ ਨਿਗਮ ਪ੍ਰਸ਼ਾਸਨ ਦੀ ਨਾਕਾਮੀ ‘ਤੇ ਗੰਭੀਰ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਲੋਕ ਨਿਯਮਿਤ ਤੌਰ ‘ਤੇ ਪ੍ਰਾਪਰਟੀ ਟੈਕਸ ਅਤੇ ਹੋਰ ਨਿਗਮ ਟੈਕਸ ਭਰਦੇ ਹਨ, ਫਿਰ ਵੀ ਉਨ੍ਹਾਂ ਨੂੰ ਅਜਿਹੇ ਅਸੁਰੱਖਿਅਤ ਅਤੇ ਅਸੁੱਚੇ ਮਾਹੌਲ ਵਿਚ ਰਹਿਣ ਲਈ ਮਜਬੂਰ ਕੀਤਾ ਜਾ ਰਿਹਾ ਹੈ।
ਵਿਨੀਤ ਜੋਸ਼ੀ ਨੇ ਵਸਨੀਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਇਸ ਗੰਭੀਰ ਮਾਮਲੇ ਨੂੰ ਤੁਰੰਤ ਸਬੰਧਤ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਲਿਆਉਣਗੇ ਅਤੇ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਸੀਵਰੇਜ ਸਮੱਸਿਆ ਦਾ ਪੱਕਾ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕਰਨਗੇ।

Load More Related Articles
Load More By Nabaz-e-Punjab
Load More In Social

Check Also

ਸਾਬਕਾ ਮੇਅਰ ਜੀਤੀ ਸਿੱਧੂ ਨੇ ਨੇਚਰ ਪਾਰਕ ਦੀ ਮਾੜੀ ਹਾਲਾਤ ‘ਤੇ ਚੁੱਕੇ ਸਵਾਲ

ਸਾਬਕਾ ਮੇਅਰ ਜੀਤੀ ਸਿੱਧੂ ਨੇ ਨੇਚਰ ਪਾਰਕ ਦੀ ਮਾੜੀ ਹਾਲਾਤ ‘ਤੇ ਚੁੱਕੇ ਸਵਾਲ ਸੀਨੀਅਰ ਸਿਟੀਜ਼ਨਾਂ ਨਾਲ…