Nabaz-e-punjab.com

ਪਿੰਡ ਕੁੰਭੜਾ ਵਿੱਚ ਗੰਦੇ ਪਾਣੀ ਦੀ ਨਿਕਾਸੀ ਤੇ ਸਫ਼ਾਈ ਵਿਵਸਥਾ ਦੀ ਹਾਲਤ ਮਾੜੀ, ਲੋਕ ਪ੍ਰੇਸ਼ਾਨ

ਸਮਾਜ ਸੇਵੀ ਆਗੂ ਡਾ. ਪਵਨ ਜੈਨ ਨੇ ਨਗਰ ਨਿਗਮ ਦੇ ਕਮਿਸ਼ਨਰ ਨੂੰ ਲਿਖਿਆ ਪੱਤਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਫਰਵਰੀ:
ਇੱਥੋਂ ਦੇ ਸੈਕਟਰ-68 ਸਥਿਤ ਨਗਰ ਨਿਗਮ ਅਧੀਨ ਆਉਂਦੇ ਪਿੰਡ ਕੁੰਭੜਾ ਵਿੱਚ ਸਫ਼ਾਈ ਵਿਵਸਥਾ ਦੀ ਮਾੜੀ ਹਾਲਤ ਦੇ ਚੱਲਦਿਆਂ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਮਾਜ ਸੇਵੀ ਆਗੂ ਡਾ. ਪਵਨ ਕੁਮਾਰ ਜੈਨ ਨੇ ਮੁਹਾਲੀ ਨਿਗਮ ਦੇ ਕਮਿਸ਼ਨਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਪਿੰਡ ਕੁੰਭੜਾ ਵਿੱਚ ਜਲ ਨਿਕਾਸੀ ਅਤੇ ਸਫ਼ਾਈ ਵਿਵਸਥਾ ਵਿੱਚ ਸੁਧਾਰ ਲਿਆਂਦਾ ਜਾਵੇ। ਆਪਣੇ ਪੱਤਰ ਵਿੱਚ ਉਨ੍ਹਾਂ ਲਿਖਿਆ ਹੈ ਕਿ ਕੁੰਭੜਾ ਵਿੱਚ ਭਾਰਤੀ ਸਟੇਟ ਬੈਂਕ ਦੇ ਨੇੜੇ ਇਕ ਕੰਪਿਊਟਰ ਸੈਂਟਰ ਨੇੜੇ ਨਾਲੀਆਂ ਦਾ ਗੰਦਾ ਪਾਣੀ ਓਵਰਫਲੋ ਹੋ ਕੇ ਗਲੀਆਂ ਵਿੱਚ ਖੜਾ ਰਹਿੰਦਾ ਹੈ। ਜਿਸ ਕਾਰਨ ਜਿੱਥੇ ਲੋਕਾਂ ਨੂੰ ਆਉਣ ਜਾਣ ਵਿੱਚ ਦਿੱਕਤ ਹੋ ਰਹੀ ਹੈ ਅਤੇ ਗੰਦਗੀ ਫੈਲੀ ਰਹੀ ਹੈ, ਉੱਥੇ ਪਿੰਡ ਵਿੱਚ ਬਿਮਾਰੀਆਂ ਫੈਲਣ ਦਾ ਵੀ ਖ਼ਦਸ਼ਾ ਹੈ। ਹਾਲਾਂਕਿ ਨਗਰ ਨਿਗਮ ਜਲ ਨਿਕਾਸੀ ਅਤੇ ਸੀਵਰੇਜ ਵਿਵਸਥਾ ’ਤੇ ਕਰੋੜਾਂ ਰੁਪਏ ਖ਼ਰਚ ਕਰਨ ਦੇ ਦਾਅਵੇ ਕਰ ਰਹੀ ਹੈ ਪ੍ਰੰਤੂ ਜ਼ਮੀਨੀ ਹਕੀਕਤ ਕੋਹਾਂ ਦੂਰ ਹੈ।
ਡਾ. ਜੈਨ ਨੇ ਕਿਹਾ ਕਿ ਇਸ ਇਲਾਕੇ ਵਿੱਚ ਰੋਜ਼ਾਨਾ ਸਫ਼ਾਈ ਨਹੀਂ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਕੁਝ ਲੋਕਾਂ ਵੱਲੋਂ ਆਪਣੇ ਪਸ਼ੂਆਂ ਦਾ ਗੋਹਾ ਨਾਲੀਆਂ ਵਿੱਚ ਸੁੱਟਿਆਂ ਜਾ ਰਿਹਾ ਹੈ। ਜਿਸ ਕਾਰਨ ਨਾਲੀਆਂ ਓਵਰਫਲੋ ਹੋ ਜਾਂਦੀਆਂ ਹਨ। ਪਾਣੀ ਨਿਕਾਸੀ ਦੀ ਪੁਲੀ ਤੰਗ ਹੋਣ ਕਾਰਨ ਵੀ ਗੰਦੇ ਪਾਣੀ ਦੀ ਨਿਕਾਸੀ ਸਹੀ ਤਰੀਕੇ ਨਾਲ ਨਹੀਂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕੁੰਭੜਾ ਵਿੱਚ ਜਨਤਕ ਪਖ਼ਾਨੇ ਦੀ ਹਾਲਤ ਕਾਫੀ ਖਸਤਾ ਬਣੀ ਹੋਈ ਹੈ, ਪਖ਼ਾਨੇ ਵਿੱਚ ਬਿਜਲੀ, ਪਾਣੀ ਅਤੇ ਸਫ਼ਾਈ ਦਾ ਕੋਈ ਪ੍ਰਬੰਧ ਨਹੀਂ ਹੈ। ਉਨ੍ਹਾਂ ਮੰਗ ਕੀਤੀ ਕਿ ਪਿੰਡ ਕੁੰਭੜਾ ਦੀਆਂ ਗਲੀਆਂ ਨਾਲੀਆਂ ਦੀ ਸਫ਼ਾਈ ਨੂੰ ਯਕੀਨੀ ਬਣਾਇਆ ਜਾਵੇ ਅਤੇ ਪਬਲਿਕ ਪਖ਼ਾਨੇ ਵਿੱਚ ਪੱਕਾ ਕੇਅਰ ਟੇਕਰ ਰੱਖਿਆ ਜਾਵੇ ਤਾਂ ਜੋ ਪਿੰਡ ਵਾਸੀਆਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…