Share on Facebook Share on Twitter Share on Google+ Share on Pinterest Share on Linkedin ‘ਆਪ’ ਆਗੂ’ ਪ੍ਰਭਜੋਤ ਕੌਰ ਨੇ ਗੋਇੰਦਵਾਲ ਸਾਹਿਬ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਵੰਡੀ ਨਬਜ਼-ਏ-ਪੰਜਾਬ, ਮੁਹਾਲੀ, 4 ਸਤੰਬਰ: ਜ਼ਿਲ੍ਹਾ ਯੋਜਨਾ ਕਮੇਟੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੀ ਚੇਅਰਪਰਸਨ ਅਤੇ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਕੌਰ ਨੇ ਅੱਜ ਮੁਹਾਲੀ ਟੀਮ ਦੇ ਸਹਿਯੋਗ ਨਾਲ ਗੋਇੰਦਵਾਲ ਸਾਹਿਬ ਹਲਕੇ ਦੇ ਹੜ੍ਹ ਪੀੜਤ ਪਿੰਡਾਂ ਮੁੰਡਾ, ਕੜਕਾ ਅਤੇ ਜੋਹਲ ਡਾਹੇਵਾਲਾ ਵਿਖੇ ਖੁਦ ਮੁਹਾਲੀ ਤੋਂ ਲਿਜਾ ਕੇ ਰਾਹਤ ਸਮੱਗਰੀ ਦੀ ਵੰਡ ਕੀਤੀ ਅਤੇ ਪੀੜਤ ਪਰਿਵਾਰਾਂ ਦਾ ਹਾਲ-ਚਾਲ ਜਾਣਿਆ। ਉਨ੍ਹਾਂ ਇਹ ਵੰਡ ਖਡੂਰ ਸਾਹਿਬ ਹਲਕੇ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀ ਗਈ। ਇਸ ਮੌਕੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੀ ਮੌਜੂਦਗੀ ਵਿੱਚ ਪ੍ਰਭਜੋਤ ਕੌਰ ਅਤੇ ਮੁਹਾਲੀ ਦੀ ਸਮੁੱਚੀ ਟੀਮ ਵੱਲੋਂ ਲੋਕਾਂ ਲਈ ਰਾਹਤ ਸਮੱਗਰੀ ਪ੍ਰਦਾਨ ਕੀਤੀ ਗਈ, ਜਿਸ ਵਿੱਚ ਪਸ਼ੂਆਂ ਲਈ ਚੋਕਰ ਤੇ ਫੀਡ, ਅਤੇ ਰਾਸ਼ਨ ਵਿੱਚ ਮੂੰਗੀ ਦੀ ਦਾਲ, ਕਾਲੇ ਛੋਲੇ, ਚਾਵਲ, ਰਸ, ਚੀਨੀ, ਚਾਹ ਪੱਤੀ, ਸਰੋਂ ਦਾ ਤੇਲ ਅਤੇ ਬਿਸਕੁਟ ਸ਼ਾਮਲ ਸਨ। ਬੀਬਾ ਪ੍ਰਭਜੋਤ ਕੌਰ ਨੇ ਕਿਹਾ ਕਿ ਹੜ੍ਹ ਪੀੜਤ ਖੇਤਰਾਂ ਦੇ ਲੋਕ ਮੁਸ਼ਕਲ ਘੜੀਆਂ ਦਾ ਸਾਹਮਣਾ ਕਰ ਰਹੇ ਹਨ, ਅਤੇ ਮੋਹਾਲੀ ਵਾਸੀ ਉਨ੍ਹਾਂ ਦੇ ਨਾਲ ਮਜ਼ਬੂਤੀ ਨਾਲ ਖੜੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਰਾਹਤ ਤੇ ਬਚਾਅ ਕਾਰਜਾਂ ਦੀ ਨਿਗਰਾਨੀ ਲਈ ਇੱਕ ਉੱਚ ਪੱਧਰੀ ਕਮੇਟੀ ਬਣਾਈ ਗਈ ਹੈ, ਤਾਂ ਜੋ ਸਮੇਂ ਸਿਰ ਲੋੜੀਂਦੀ ਮਦਦ ਲੋਕਾਂ ਤੱਕ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ, ਕੈਬਨਿਟ ਮੰਤਰੀ, ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਖ਼ੁਦ ਪ੍ਰਭਾਵਿਤ ਇਲਾਕਿਆਂ ਵਿੱਚ ਮੌਕੇ ’ਤੇ ਜਾ ਕੇ ਲੋਕਾਂ ਦੀ ਸਹਾਇਤਾ ਕਰ ਰਹੇ ਹਨ। ਉਨ੍ਹਾਂ ਨੇ ਪੀੜਤ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਜਿਸ ਵੀ ਸਮਾਨ ਦੀ ਲੋੜ ਹੋਵੇਗੀ, ਉਹ ਬਿਨਾਂ ਦੇਰੀ ਉਨ੍ਹਾਂ ਤੱਕ ਪਹੁੰਚਾਇਆ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ