ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂਨ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਮੀਰੀ ਪੀਰੀ ਦੇ ਮਾਲਕ, ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਚੱਲਿਆ। ਜਿਸ ਵਿੱਚ ਭਾਈ ਰਵਿੰਦਰ ਸਿੰਘ ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਪੂਰਾ ਜੀਵਨ ਬ੍ਰਿਤਾਂਤ ਢਾਡੀ ਵਾਰਾਂ ਵਿੱਚ ਗਾ ਕੇ ਸੁਣਾਇਆ। ਭਾਈ ਸਤਿੰਦਰਪਾਲ ਸਿੰਘ ਲੁਧਿਆਣਾ ਵਾਲੇ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ।
ਇਸ ਮੌਕੇ ਭਾਈ ਧਰਮ ਸਿੰਘ ਮਾਹੀ, ਭਾਈ ਨਿਸ਼ਾਨ ਸਿੰਘ, ਭਾਈ ਸੁਖਵਿੰਦਰ ਸਿੰਘ ਨਾਭਾ ਸਾਹਿਬ ਵਾਲੇ, ਭਾਈ ਤੇਜਿੰਦਰ ਸਿੰਘ ਗੁਰਦਾਸਪੁਰ ਵਾਲੇ, ਭਾਈ ਬਹਾਦਰ ਸਿੰਘ, ਭਾਈ ਗੁਰਬਖ਼ਸ਼ ਸਿੰਘ, ਭਾਈ ਸਿਮਰਨਜੀਤ ਸਿੰਘ, ਭਾਈ ਗਗਨਦੀਪ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਦਾ ਜਥਾ, ਭਾਈ ਨਿਤਿਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਪ੍ਰਬੰਧਕਾਂ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ। ਗੁਰਦੁਆਰਾ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ 26 ਜੂਨ ਨੂੰ ਅਮਰ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਦਾ 306ਵਾਂ ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਡੀਜ਼ਲ ਦੀ ਬੋਤਲ ਲੈ ਕੇ ਪਾਣੀ ਦੀ ਟੈਂਕੀ ’ਤੇ ਚੜੇ ਸਾਬਕਾ ਸਰਪੰਚ ਹੇਠਾਂ ਲਾਹਿਆ, ਕਾਰਵਾਈ ਦਾ ਭਰੋਸਾ

ਡੀਜ਼ਲ ਦੀ ਬੋਤਲ ਲੈ ਕੇ ਪਾਣੀ ਦੀ ਟੈਂਕੀ ’ਤੇ ਚੜੇ ਸਾਬਕਾ ਸਰਪੰਚ ਹੇਠਾਂ ਲਾਹਿਆ, ਕਾਰਵਾਈ ਦਾ ਭਰੋਸਾ ਨਾਜਾਇਜ਼ ਕ…