Share on Facebook Share on Twitter Share on Google+ Share on Pinterest Share on Linkedin ਪ੍ਰਕਾਸ਼ ਪੁਰਬ: ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿਖੇ ਤਿੰਨ ਰੋਜ਼ਾ ਸਾਲਾਨਾ ਜੋੜ-ਮੇਲਾ ਸਮਾਪਤ ਐਸਜੀਪੀਸੀ ਪ੍ਰਧਾਨ ਹਰਜਿੰਦਰ ਧਾਮੀ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਹੋਰਨਾਂ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ ਨਬਜ਼-ਏ-ਪੰਜਾਬ, ਮੁਹਾਲੀ, 22 ਫਰਵਰੀ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਹਰਿਰਾਇ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿਖੇ ਕਰਵਾਇਆ ਤਿੰਨ ਰੋਜ਼ਾ ਸਾਲਾਨਾ ਜੋੜ-ਮੇਲਾ ਅੱਜ ਸ਼ਰਧਾ ਤੇ ਉਤਸ਼ਾਹ ਨਾਲ ਸਮਾਪਤ ਹੋ ਗਿਆ। ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਸਾਰਾ ਦਿਨ ਪੰਥ ਪ੍ਰਸਿੱਧ ਰਾਗੀ, ਢਾਡੀ ਅਤੇ ਪ੍ਰਚਾਰਕਾਂ ਨੇ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਦੀ ਸੰਗਤ ਨਾਲ ਸਾਂਝ ਪਾਈ। ਸਮਾਗਮ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸਾਬਕਾ ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾ, ਅਕਾਲੀ ਦਲ ਦੇ ਜਨਰਲ ਸਕੱਤਰ ਪ੍ਰੇਮ ਸਿੰਘ ਚੰਦੂਮਾਜਰਾ, ਮੈਂਬਰ ਪਰਮਜੀਤ ਕੌਰ ਲਾਂਡਰਾਂ, ਚਰਨਜੀਤ ਸਿੰਘ ਕਾਲੇਵਾਲ, ਅਜਮੇਰ ਸਿੰਘ ਖੇੜਾ, ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਐਸਜੀਪੀਸੀ ਦੇ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖ਼ਾਲਸਾ, ਕਰਨੈਲ ਸਿੰਘ ਪੀਰਮੁਹੰਮਦ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੀਡੀਆ ਸਲਾਹਕਾਰ ਤਲਵਿੰਦਰ ਸਿੰਘ ਬੁੱਟਰ, ਕੁਲਦੀਪ ਕੌਰ ਕੰਗ, ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਸ੍ਰੀ ਚਮਕੌਰ ਸਾਹਿਬ ਦੇ ਹਲਕਾ ਇੰਚਾਰਜ ਕਰਨ ਸਿੰਘ, ਅਤੇ ਸਿਮਰਨਜੀਤ ਸਿੰਘ ਚੰਦੂਮਾਜਰਾ ਸਮੇਤ ਹੋਰਨਾਂ ਉੱਘੀਆਂ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ। ਗਿਆਨੀ ਹਰਪ੍ਰੀਤ ਸਿੰਘ ਨੇ ਸਮੁੱਚੇ ਖ਼ਾਲਸਾ ਪੰਥ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਅਜੋਕੇ ਸਮੇਂ ਸਿੱਖ ਕੌਮ ਨੂੰ ਰਾਜਨੀਤਕ ਅਤੇ ਬੌਧਿਕ ਤੌਰ ’ਤੇ ਚੇਤੰਨ ਹੋਣ ਦੇ ਨਾਲ-ਨਾਲ ਆਪਣਾ ਧਾਰਮਿਕ ਪੱਖ ਮਜ਼ਬੂਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਸੰਸਾਰ ਪੱਧਰ ’ਤੇ ਵਾਪਰ ਰਹੇ ਵਰਤਾਰਿਆਂ ਨੂੰ ਅੰਤਰ ਦ੍ਰਿਸ਼ਟੀਆਂ ਤੋਂ ਦੇਖਣ ਦੀ ਲੋੜ ਹੈ ਤਾਂ ਜੋ ਸਿੱਖ ਮਸਲਿਆਂ ਦੇ ਸਰਲੀਕਰਨ ਤੇ ਉੱਜਲ ਭਵਿੱਖ ਦੀ ਕੌਮੀ ਪੱਧਰ ’ਤੇ ਪ੍ਰਭਾਵਸ਼ਾਲੀ ਰਣਨੀਤੀ ਉਲੀਕੀ ਜਾ ਸਕੇ। ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਹਰਿਰਾਇ ਸਾਹਿਬ ਨੇ ਜਿੱਥੇ ਸਾਨੂੰ ਸਭ ਤੋਂ ਵੱਡਾ ਸਿਧਾਂਤ ਗੁਰਬਾਣੀ ਦੇ ਅਦਬ-ਸਤਿਕਾਰ ਦਾ ਦਿੱਤਾ ਹੈ, ਉੱਥੇ ਵਾਤਾਵਰਨ ਨਾਲ ਪ੍ਰੇਮ ਅਤੇ ਰੋਗੀਆਂ ਲਈ ਖੋਲ੍ਹੇ ਦਵਾਖਾਨੇ ਸੇਵਾ ਤੇ ਸਿਹਤਮੰਦ ਰਹਿਣ ਦੀ ਪ੍ਰੇਰਣਾ ਦਿੱਤੀ ਹੈ। ਉਨ੍ਹਾਂ ਸੰਘਰਸ਼ੀ ਕਿਸਾਨਾਂ ’ਤੇ ਸਮੇਂ ਦੀਆਂ ਸਰਕਾਰਾਂ ਵੱਲੋਂ ਕੀਤੇ ਜਾ ਰਹੇ ਜਬਰ-ਜੁਲਮ ਦੀ ਨਿਖੇਧੀ ਕਰਦਿਆਂ ਕਿਹਾ ਇਹ ਸਾਰਾ ਕੁਝ ਪੰਜਾਬ ਨੂੰ ਹਰ ਖੇਤਰ ਵਿੱਚ ਅਸਥਿਰ ਕਰਨ ਦੀਆਂ ਸਾਜ਼ਿਸ਼ਾਂ ਦਾ ਹਿੱਸਾ ਹੈ। ਇਸ ਤੋਂ ਪਹਿਲਾਂ ਗਿਆਨੀ ਸੁਖਜਿੰਦਰ ਸਿੰਘ ਅਤੇ ਭਾਈ ਗੁਰਨਾਮ ਸਿੰਘ ਮੋਹੀ ਦੇ ਢਾਡੀ ਜਥਿਆਂ ਨੇ ਇਤਿਹਾਸਕ ਵਾਰਾਂ ਨਾਲ ਨਿਹਾਲ ਕੀਤਾ। ਹਜ਼ੂਰੀ ਰਾਗੀ ਭਾਈ ਗੁਰਕੀਰਤ ਸਿੰਘ, ਭਾਈ ਅਮਨਦੀਪ ਸਿੰਘ, ਭਾਈ ਦਵਿੰਦਰ ਸਿੰਘ, ਭਾਈ ਕਮਲਜੀਤ ਸਿੰਘ, ਭਾਈ ਕਰਨੈਲ ਸਿੰਘ, ਭਾਈ ਦਵਿੰਦਰ ਸਿੰਘ, ਭਾਈ ਸ਼ੌਕੀਨ ਸਿੰਘ, ਭਾਈ ਸੁਖਜਿੰਦਰ ਸਿੰਘ, ਭਾਈ ਸੁਖਜੀਤ ਸਿੰਘ, ਭਾਈ ਸ਼ਮਨਦੀਪ ਸਿੰਘ, ਭਾਈ ਸੁਰਿੰਦਰ ਸਿੰਘ, ਭਾਈ ਓਂਕਾਰ ਸਿੰਘ, ਭਾਈ ਜਗਤਾਰ ਸਿੰਘ, ਭਾਈ ਲਖਵਿੰਦਰ ਸਿੰਘ ਚੰਡੀਗੜ੍ਹ ਵਾਲੇ, ਭਾਈ ਸਤਨਾਮ ਸਿੰਘ ਅਤੇ ਭਾਈ ਹਰਜੀਤ ਸਿੰਘ ਦੇ ਜਥਿਆਂ ਨੇ ਗੁਰਬਾਣੀ ਨਾਲ ਨਿਹਾਲ ਕੀਤਾ। ਸੈਂਕੜੇ ਪ੍ਰਾਣੀ ਖੰਡੇ ਬਾਟੇ ਦਾ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ। ਇਸ ਮੌਕੇ ਗੁਰਦੁਆਰਾ ਅੰਬ ਸਾਹਿਬ ਦੇ ਮੈਨੇਜਰ ਅਮਰਜੀਤ ਸਿੰਘ ਜਿੰਦਬੜੀ, ਕਥਾਵਾਚਕ ਗਿਆਨੀ ਚਰਨਜੀਤ ਸਿੰਘ, ਹਰਵਿੰਦਰ ਸਿੰਘ ਫਲਾਇੰਗ ਅਧਿਕਾਰੀ, ਸੁਰਿੰਦਰ ਸਿੰਘ ਕਿਸ਼ਨਪੁਰਾ, ਸਰਬਜੀਤ ਸਿੰਘ ਪਾਰਸ, ਕਮਲਜੀਤ ਸਿੰਘ ਰੂਬੀ, ਨੰਬਰਦਾਰ ਹਰਵਿੰਦਰ ਸਿੰਘ ਸੋਹਾਣਾ, ਗੁਰਦੁਆਰਾ ਤਾਲਮੇਲ ਕਮੇਟੀ ਦੇ ਸਮੂਹ ਮੈਂਬਰ, ਹਰਜਿੰਦਰ ਸਿੰਘ ਸੂਰੀ, ਜਗਜੀਤ ਸਿੰਘ, ਚਰਨਜੀਤ ਸਿੰਘ ਵੀ ਮੌਜੂਦ ਸਨ। ਸਮਾਗਮ ਦੌਰਾਨ ਸਮੂਹ ਉੱਘੀਆਂ ਸ਼ਖ਼ਸੀਅਤਾਂ ਅਤੇ ਸਾਬਤ-ਸੂਰਤ ਸਿੱਖ ਨੌਜਵਾਨਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ