Share on Facebook Share on Twitter Share on Google+ Share on Pinterest Share on Linkedin ਲੋਕਤੰਤਰ ਦੀ ਮਜ਼ਬੂਤੀ ਲਈ ਪੈ੍ਰਸ ਦੀ ਆਜਾਦੀ ਲਾਜਮੀ ਹੋਣੀ ਚਾਹੀਦੀ ਹੈ: ਸਿੱਧੂ ਕੈਬਨਿਟ ਮੰਤਰੀ ਸਿੱਧੂ ਵੱਲੋਂ ਮੁਹਾਲੀ ਪ੍ਰੈਸ ਕਲੱਬ ਦਾ ਸੋਵੀਨਾਰ ਰਿਲੀਜ਼ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਫਰਵਰੀ: ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਆਪਣੀ ਰਿਹਾਇਸ਼ ’ਤੇ ਮੁਹਾਲੀ ਪ੍ਰੈਸ ਕਲੱਬ ਵੱਲੋਂ ਤਿਆਰ ਕੀਤਾ ਸੋਵੀਨਾਰ ਰਿਲੀਜ਼ ਕੀਤਾ ਗਿਆ। ਉਨ੍ਹਾਂ ਕਲੱਬ ਵੱਲੋਂ ਭਰੂਣ ਹੱਤਿਆ ਖ਼ਿਲਾਫ਼ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪ੍ਰੈਸ ਨੂੰ ਆਪਣਾ ਰੋਲ ਨਿਰਪੱਖ ਰਹਿ ਕੇ ਨਿਭਾਉਣਾ ਚਾਹੀਦਾ ਹੈ ਅਤੇ ਹੱਕ ਸੱਚ ਦੀ ਆਵਾਜ਼ ਨੂੰ ਬਿਨਾਂ ਕਿਸੇ ਭੇਦਭਾਵ ਤੋਂ ਬੁਲੰਦ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜੋਕੇ ਯੁੱਗ ਵਿੱਚ ਮੀਡੀਆ ਦੀ ਵਿਸ਼ੇਸ਼ ਮਹੱਤਤਾ ਹੈ ਅਤੇ ਮੀਡੀਆ ਨੂੰ ਸਰਕਾਰ ਦੀਆਂ ਪ੍ਰਾਪਤੀਆਂ ਲੋਕਾਂ ਤੱਕ ਅਤੇ ਲੋਕਾਂ ਦੀਆਂ ਸਮੱਸਿਆਵਾਂ ਸਰਕਾਰ ਤੱਕ ਪੁੱਜਦਾ ਕਰਨਾ ਚਾਹੀਦਾ ਹੈ। ਇੱਥੋਂ ਤੱਕ ਕਿ ਸਰਕਾਰ ਦੀਆਂ ਨਾਕਾਮੀਆਂ ਨੂੰ ਵੀ ਉਜਾਗਰ ਕਰਨਾ ਚਾਹੀਦਾ ਹੈ, ਜਿਸ ਨਾਲ ਸਰਕਾਰ ਦੇ ਕੰਮ ਕਾਜ ਵਿੱਚ ਹੋਰ ਸੁਧਾਰ ਆਉਂਦਾ ਹੈ। ਉਨ੍ਹਾਂ ਕਿਹਾ ਕਿ ਮੀਡੀਆ ਇੱਕ ਤਰਫਾ ਰੋਲ ਨਹੀਂ ਨਿਭਾਉਣਾ ਚਾਹੀਦਾ ਜੋ ਕਿ ਲੋਕਾਂ ਲਈ ਘਾਤਕ ਸਿੱਧ ਹੁੰਦਾ ਹੈ। ਉਨ੍ਹਾਂ ਇਸ ਗੱਲ ਦੀ ਚਿੰਤਾ ਪ੍ਰਗਟ ਕੀਤੀ ਕਿ ਕੁੱਝ ਧਨਾਢ ਪਰਿਵਾਰਾਂ ਨੇ ਮੀਡੀਆ ਦੇ ਇੱਕ ਹਿੱਸੇ ਤੇ ਕਬਜ਼ਾ ਕੀਤਾ ਹੋਇਆ ਹੈ। ਜਿਸ ਕਾਰਨ ਕਈ ਵਾਰ ਮੀਡੀਆ ਸਚਾਈ ਨੂੰ ਦਬਾਉਣ ਦੀ ਕੋਸ਼ਿਸ਼ ਕਰਦਾ ਹੈ। ਪ੍ਰੰਤੂ ਕੁੱਝ ਅਜਿਹੇ ਵੀ ਹਨ ਜੋ ਦਲੇਰਾਨਾ ਢੰਗ ਨਾਲ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਜਾਗਰ ਕਰਦੇ ਹਨ। ਉਨ੍ਹਾਂ ਕਿਹਾ ਕਿ ਮੀਡੀਆ ਸੁੱਤੀਆਂ ਸਰਕਾਰਾਂ ਨੂੰ ਜਗਾਉਣ ਦਾ ਕੰਮ ਕਰਦਾ ਹੈ। ਇਸ ਲਈ ਮੀਡੀਆ ਦੀ ਵੱਡੀ ਭੂਮਿਕਾ ਹੈ। ਸ੍ਰੀ ਸਿੱਧੂ ਨੇ ਕਿਹਾ ਕਿ ਅੱਜ ਕੇਂਦਰ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਦੇਸ਼ ਵਿੱਚ ਮਹਿੰਗਾਈ ਦੇ ਨਾਲ-ਨਾਲ ਫਿਰਕਾ ਪ੍ਰਸਤੀ ਵੀ ਭਾਰੂ ਹੈ। ਜੇਕਰ ਸਮੁੱਚਾ ਮੀਡੀਆ ਆਜ਼ਾਦ ਭੂਮਿਕਾ ਨਿਭਾਉਦਾ ਤਾਂ ਅੱਜ ਦੇਸ਼ ਦਾ ਇਹ ਹਾਲ ਨਹੀਂ ਸੀ ਹੋਣਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਡਿਆ ਘਰਾਣਿਆਂ ਦਾ ਹੱਥ ਠੋਕਾ ਬਣੀ ਹੋਈ ਹੈ ਅਤੇ ਆਮ ਲੋਕ ਮਹਿੰਗਾਈ ਤੋਂ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਡਾ. ਭੀਮ ਰਾਓ ਅੰਬੇਦਕਾਰ ਵੱਲੋਂ ਤਿਆਰ ਕੀਤੇ ਸੰਵਿਧਾਨ ਦੇ ਮੂਲ ਅਧਾਰ ਧਰਮਨਿਰਪੱਖਤ ਨੂੰ ਖਤਮ ਕਰਕੇ ਆਰਐਸਐਸ ਦੇ ਏਜੰਡੇ ਵੱਲ ਵੱਧ ਰਾਹੀ ਹੈ ਤੇ ਦੇਸ਼ ਵਿੱਚ ਤਾਨਸ਼ਾਹੀ ਦੇ ਪੈਰ ਪਸਾਰਨ ਦੀਆਂ ਵਿਊਤਾਂ ਘੜ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਭਾਜਪਾ ਦਾ ਪਤਨ ਸ਼ੁਰੂ ਹੋਣਾ ਹੋ ਗਿਆ ਹੈ ਅਤੇ ਅਗਲੀ ਸਰਕਾਰ ਕੇਂਦਰ ਵਿੱਚ ਕਾਂਗਰਸ ਪਾਰਟੀ ਦੀ ਹੀ ਬਣੇਗੀ। ਆਉਣ ਵਾਲੀਆਂ ਲੋਕ ਸਭਾ ਚੋਣਾਂ 2019 ਵਿੱਚ ਕਾਂਗਰਸ ਪਾਰਟੀ ਹੁੰਝਾਫੇਰ ਜਿੱਤ ਹਾਸਲ ਕਰੇਗੀ। ਇਸ ਮੌਕੇ ਮੁਹਾਲੀ ਪ੍ਰੈਸ ਕਲੱਬ ਵੱਲੋਂ ਸ੍ਰੀ ਸਿੱਧੂ ਨੂੰ ਦੌਸ਼ਾਲਾ ਅਤੇ ਸਨਮਾਨ-ਚਿੰਨ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਕਲੱਬ ਦੇ ਪ੍ਰਧਾਨ ਗੁਰਜੀਤ ਸਿੰਘ ਬਿੱਲਾ, ਜਨਰਲ ਸਕੱਤਰ ਹਰਬੰਸ ਬਾਗੜੀ, ਸੀਨੀਅਰ ਮੀਤ ਪ੍ਰਧਾਨ ਰਜੀਵ ਤਨੇਜਾ, ਮੀਤ ਪ੍ਰਧਾਨ ਧਰਮ ਸਿੰਘ, ਕੈਸ਼ੀਅਰ ਗੁਰਮੀਤ ਸਿੰਘ ਸ਼ਾਹੀ, ਭੁਪਿੰਦਰ ਬੱਬਰ, ਸੁਖਵਿੰਦਰ ਸਿੰਘ, ਮਾਇਆ ਰਾਮ, ਵਿਜੈ ਕੁਮਾਰ, ਨਾਹਰ ਸਿੰਘ ਧਾਲੀਵਾਲ, ਮਨਜੀਤ ਸਿੰਘ ਚਾਨਾਂ ਅਤੇ ਸਾਗਰ ਪਾਹਵਾ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ